ਈਰਾਨ ਨੇ ਅਮਰੀਕਾ ਨੂੰ ਇਜ਼ਰਾਈਲ ਦੇ 'ਜਾਲ' 'ਚ ਨਾ ਫਸਣ ਦੀ ਦਿੱਤੀ ਚਿਤਾਵਨੀ
Saturday, Apr 06, 2024 - 07:52 PM (IST)
ਤਹਿਰਾਨ (ਵਾਰਤਾ)- ਈਰਾਨ ਨੇ ਅਮਰੀਕਾ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਇਜ਼ਰਾਈਲ ਵੱਲੋਂ ਵਿਛਾਏ ਗਏ ਜਾਲ ਵਿਚ ਨਾ ਫਸੇ। ਇਹ ਚਿਤਾਵਨੀ ਇਜ਼ਰਾਈਲ ਵੱਲੋਂ ਸੀਰੀਆ 'ਚ ਈਰਾਨ ਦੇ ਵਣਜ ਦੂਤਘਰ 'ਤੇ ਹਮਲੇ ਤੋਂ ਬਾਅਦ ਦਿੱਤੀ ਗਈ ਹੈ। ਈਰਾਨ ਦੇ ਰਾਸ਼ਟਰਪਤੀ ਦੇ ਸਿਆਸੀ ਮਾਮਲਿਆਂ ਦੇ ਡਿਪਟੀ ਚੀਫ਼ ਆਫ਼ ਸਟਾਫ ਮੁਹੰਮਦ ਜਮਸ਼ੀਦੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਵਿੱਚ ਈਰਾਨ ਵੱਲੋਂ ਅਮਰੀਕੀ ਸਰਕਾਰ ਨੂੰ ਭੇਜੇ ਗਏ ਇੱਕ ਲਿਖਤੀ ਸੰਦੇਸ਼ 'ਤੇ ਵਿਸਥਾਰ ਨਾਲ ਦੱਸਦੇ ਹੋਏ ਇਹ ਟਿੱਪਣੀ ਕੀਤੀ। ਇਹ ਸੰਦੇਸ਼ ਸੋਮਵਾਰ ਨੂੰ ਸੀਰੀਆ ਦੀ ਰਾਜਧਾਨੀ ਦਮਿਸ਼ਕ ਵਿੱਚ ਈਰਾਨੀ ਕੌਂਸਲੇਟ ਦੀ ਇਮਾਰਤ ਉੱਤੇ ਇਜ਼ਰਾਈਲ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਭੇਜਿਆ ਗਿਆ ਹੈ, ਜਿਸ ਵਿੱਚ ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡਜ਼ ਕੋਰ ਦੇ 2 ਕਮਾਂਡਰਾਂ ਸਮੇਤ 7 ਈਰਾਨੀ ਮਾਰੇ ਗਏ ਸਨ।
ਇਹ ਵੀ ਪੜ੍ਹੋ: ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ਕਰਨ ਲਈ ਕਹਿਣ 'ਤੇ ਨਾਰਾਜ਼ ਹੋ ਜਾਂਦੇ ਹਨ ਚੀਨੀ ਨਾਗਰਿਕ: ਮਰੀਅਮ
ਉਨ੍ਹਾਂ ਕਿਹਾ ਕਿ ਸੰਦੇਸ਼ ਵਿੱਚ ਈਰਾਨ ਨੇ ਅਮਰੀਕੀ ਲੀਡਰਸ਼ਿਪ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਜਾਲ ਵਿੱਚ ਨਾ ਫਸੇ ਅਤੇ ਵਾਸ਼ਿੰਗਟਨ ਨੂੰ ਦੂਰ ਰਹਿਣ ਦੀ ਸਲਾਹ ਦਿੱਤੀ ਹੈ, ਜਿਸ ਨਾਲ ਉਸ ਨੂੰ ਨੁਕਸਾਨ ਨਾ ਪਹੁੰਚੇ। ਜਮਸ਼ੀਦੀ ਨੇ ਕਿਹਾ ਕਿ ਸੰਦੇਸ਼ ਦੇ ਜਵਾਬ ਵਿਚ ਅਮਰੀਕਾ ਨੇ ਈਰਾਨ ਨੂੰ ਕਿਹਾ ਕਿ ਉਹ ਅਮਰੀਕੀ ਅਦਾਰਿਆ ਨੂੰ ਨਿਸ਼ਾਨਾ ਨਾ ਬਣਾਏ। ਹਮਲੇ ਦੇ ਜਵਾਬ ਵਿੱਚ ਮੰਗਲਵਾਰ ਨੂੰ ਇੱਕ ਸੰਦੇਸ਼ ਵਿੱਚ, ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮਨੇਈ ਨੇ ਸੰਕਲਪ ਲਿਆ ਕਿ ਦੇਸ਼ ਦੇ ਬਹਾਦਰ ਲੋਕ ਈਰਾਨੀ ਕੌਂਸਲੇਟ ਦੀ ਇਮਾਰਤ 'ਤੇ ਘਾਤਕ ਅਪਰਾਧਿਕ ਹਮਲੇ ਲਈ ਇਜ਼ਰਾਈਲ ਨੂੰ ਸਖ਼ਤ ਸਜ਼ਾ ਦੇਣਗੇ।
ਇਹ ਵੀ ਪੜ੍ਹੋ: ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ; ਭਿਆਨਕ ਸੜਕ ਹਾਦਸੇ 'ਚ 2 ਪੰਜਾਬੀ ਟਰੱਕ ਡਰਾਈਵਰਾਂ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।