''ਛੇਤੀ ਖ਼ਾਲੀ ਕਰ ਦਿਓ ਦੁਬਈ ਦੇ ਇਹ ਇਲਾਕੇ..!'', ਜੰਗ ਵਿਚਾਲੇ ਇਰਾਨ ਨੇ ਦੇ''ਤੀ ਵੱਡੇ ਹਮਲੇ ਦੀ ਚਿਤਾਵਨੀ

Saturday, Mar 14, 2026 - 04:51 PM (IST)

''ਛੇਤੀ ਖ਼ਾਲੀ ਕਰ ਦਿਓ ਦੁਬਈ ਦੇ ਇਹ ਇਲਾਕੇ..!'', ਜੰਗ ਵਿਚਾਲੇ ਇਰਾਨ ਨੇ ਦੇ''ਤੀ ਵੱਡੇ ਹਮਲੇ ਦੀ ਚਿਤਾਵਨੀ

ਇੰਟਰਨੈਸ਼ਨਲ ਡੈਸਕ- ਇਰਾਨ ਅਤੇ ਅਮਰੀਕਾ ਵਿਚਕਾਰ ਜਾਰੀ ਜੰਗ ਦੇ ਦੌਰਾਨ, ਇਰਾਨ ਦੀ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕੋਰਪਸ (IRGC) ਨੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿਣ ਵਾਲੇ ਲੋਕਾਂ ਲਈ ਇੱਕ ਬੇਹੱਦ ਗੰਭੀਰ ਚਿਤਾਵਨੀ ਜਾਰੀ ਕੀਤੀ ਹੈ। ਇਰਾਨੀ ਸਰਕਾਰੀ ਮੀਡੀਆ ਅਨੁਸਾਰ, IRGC ਨੇ ਚਿਤਾਵਨੀ ਦਿੱਤੀ ਹੈ ਕਿ UAE ਵਿੱਚ ਅਮਰੀਕਾ ਦੇ ਸਾਰੇ ਅਦਾਰੇ, ਜਿਨ੍ਹਾਂ ਵਿੱਚ ਬੰਦਰਗਾਹਾਂ, ਡੌਕਸ ਅਤੇ ਫੌਜੀ ਸਹੂਲਤਾਂ ਸ਼ਾਮਲ ਹਨ, ਹੁਣ ਇਰਾਨ ਦੇ ਨਿਸ਼ਾਨੇ 'ਤੇ ਹਨ।

ਇਸ ਚਿਤਾਵਨੀ ਵਿੱਚ ਵਿਸ਼ੇਸ਼ ਤੌਰ 'ਤੇ UAE ਦੇ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਣ ਲਈ ਬੰਦਰਗਾਹਾਂ, ਤੇਲ ਡੌਕਸ ਅਤੇ ਅਮਰੀਕੀ ਫੌਜੀ ਟਿਕਾਣਿਆਂ ਦੇ ਆਸ-ਪਾਸ ਦੇ ਇਲਾਕਿਆਂ ਨੂੰ ਤੁਰੰਤ ਖਾਲੀ ਕਰ ਦੇਣ ਤੇ ਉਨ੍ਹਾਂ ਤੋਂ ਦੂਰ ਚਲੇ ਜਾਣ। ਇਹ ਕਦਮ ਇਰਾਨ ਵੱਲੋਂ ਅਮਰੀਕੀ ਅਦਾਰਿਆਂ 'ਤੇ ਕੀਤੇ ਜਾਣ ਵਾਲੇ ਸੰਭਾਵੀ ਹਮਲਿਆਂ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਜੰਗਬੰਦੀ ਲਈ ਰਾਜ਼ੀ ਹੋਇਆ ਇਰਾਨ ! ਰਾਸ਼ਟਰਪਤੀ ਨੇ ਦੱਸਿਆ 'ਰਾਹ'

ਜ਼ਿਕਰਯੋਗ ਹੈ ਕਿ ਖੇਤਰ ਵਿੱਚ ਪਹਿਲਾਂ ਹੀ ਤਣਾਅ ਬਹੁਤ ਜ਼ਿਆਦਾ ਹੈ। ਸ਼ਨੀਵਾਰ ਸਵੇਰੇ UAE ਦੀ ਫੁਜੈਰਾਹ ਬੰਦਰਗਾਹ 'ਤੇ ਇੱਕ ਡਰੋਨ ਹਮਲਾ ਹੋਇਆ ਅਤੇ ਅੱਗ ਲੱਗ ਗਈ, ਜਿਸ ਕਾਰਨ ਤੇਲ ਦੀ ਲੋਡਿੰਗ ਨੂੰ ਕੁਝ ਦੇਰ ਲਈ ਰੋਕ ਰੋਕਣਾ ਪਿਆ ਸੀ। ਇਸ ਤੋਂ ਇਲਾਵਾ, ਅਬੂ ਧਾਬੀ ਦੀ ਸਰਕਾਰੀ ਤੇਲ ਕੰਪਨੀ ADNOC ਨੂੰ ਵੀ ਡਰੋਨ ਹਮਲੇ ਕਾਰਨ ਲੱਗੀ ਅੱਗ ਤੋਂ ਬਾਅਦ ਆਪਣੀ ਰੁਵੈਸ ਰਿਫਾਇਨਰੀ ਨੂੰ ਬੰਦ ਕਰਨਾ ਪਿਆ ਸੀ।

ਇਹ ਵੀ ਪੜ੍ਹੋ- ਇਰਾਨ ਜੰਗ ਵਿਚਾਲੇ ਰੂਸ ਨੇ ਯੂਕ੍ਰੇਨ ਵੱਲ ਦਾਗ'ਤੇ ਮਿਜ਼ਾਈਲ ਤੇ ਡਰੋਨ ! 4 ਲੋਕਾਂ ਦੀ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News