ਈਰਾਨ ਨੇ US, UK ਅਤੇ France ਨੂੰ ਹਮਲੇ ਦੀ ਦਿੱਤੀ ਚੇਤਾਵਨੀ

Saturday, Jun 14, 2025 - 02:51 PM (IST)

ਈਰਾਨ ਨੇ US, UK ਅਤੇ France ਨੂੰ ਹਮਲੇ ਦੀ ਦਿੱਤੀ ਚੇਤਾਵਨੀ

ਇੰਟਰਨੈਸ਼ਨਲ ਡੈਸਕ- ਈਰਾਨ ਅਤੇ ਇਜ਼ਰਾਈਲ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਹੁਣ ਈਰਾਨ ਨੇ ਅਮਰੀਕਾ, ਬ੍ਰਿਟੇਨ ਅਤੇ ਫਰਾਂਸ ਨੂੰ ਇਜ਼ਰਾਈਲ 'ਤੇ ਈਰਾਨੀ ਹਮਲਿਆਂ ਨੂੰ ਰੋਕਣ ਵਿੱਚ ਮਦਦ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਸਮਾਚਾਰ ਏਜੰਸੀ ਰਾਇਟਰਜ਼ ਅਨੁਸਾਰ ਈਰਾਨ ਦੇ ਸਰਕਾਰੀ ਮੀਡੀਆ ਨੇ ਦੱਸਿਆ ਕਿ ਈਰਾਨ ਨੇ ਅਮਰੀਕਾ, ਬ੍ਰਿਟੇਨ ਅਤੇ ਫਰਾਂਸ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਇਜ਼ਰਾਈਲ 'ਤੇ ਤਹਿਰਾਨ ਦੇ ਹਮਲਿਆਂ ਨੂੰ ਰੋਕਣ ਵਿੱਚ ਮਦਦ ਕਰਦੇ ਹਨ ਤਾਂ ਖੇਤਰ ਵਿੱਚ ਉਨ੍ਹਾਂ ਦੇ ਠਿਕਾਣਿਆਂ ਅਤੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ।

ਪੜ੍ਹੋ ਇਹ ਅਹਿਮ ਖ਼ਬਰ-“WAR WILL EXPAND”, ਈਰਾਨ ਵੱਲੋਂ ਇਜ਼ਰਾਈਲ ਸਮੇਤ ਅਮਰੀਕੀ ਟਿਕਾਣਿਆਂ 'ਤੇ ਹਮਲੇ ਦੀ ਚੇਤਾਵਨੀ

ਇਸ ਤੋਂ ਪਹਿਲਾਂ ਇਕ ਸੀਨੀਅਰ ਈਰਾਨੀ ਅਧਿਕਾਰੀ ਨੇ ਚੇਤਾਵਨੀ ਦਿੱਤੀ ਕਿ ਇਜ਼ਰਾਈਲ-ਨਿਯੰਤਰਿਤ ਸਾਰੇ ਖੇਤਰਾਂ 'ਤੇ ਹਮਲੇ ਕੀਤੇ ਜਾਣਗੇ ਅਤੇ ਇਸ ਵਿੱਚ ਅਮਰੀਕੀ ਫੌਜੀ ਟਿਕਾਣੇ ਵੀ ਸ਼ਾਮਲ ਹੋਣਗੇ। ਅਧਿਕਾਰੀ ਮੁਤਾਬਕ,“ਆਉਣ ਵਾਲੇ ਦਿਨਾਂ ਵਿੱਚ ਯੁੱਧ ਦਾ ਵਿਸਥਾਰ ਹੋਵੇਗਾ ਅਤੇ ਇਸ ਵਿੱਚ ਇਜ਼ਰਾਈਲ ਦੇ ਨਿਯੰਤਰਣ ਅਧੀਨ ਆਉਂਦੇ ਸਾਰੇ ਖੇਤਰ ਅਤੇ ਖੇਤਰ ਵਿੱਚ ਸਥਿਤ ਅਮਰੀਕੀ ਅੱਡੇ ਵੀ ਸ਼ਾਮਲ ਹੋਣਗੇ। ਈਰਾਨ ਵੱਲੋਂ ਦਿੱਤੇ ਅਜਿਹੇ ਬਿਆਨ ਭਿਆਨਕ ਸਥਿਤੀ ਪੈਦਾ ਹੋਣ ਦਾ ਖਦਸ਼ਾ ਪੈਦਾ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News