ਈਰਾਨ ਦੇ ਰਾਸ਼ਟਰਪਤੀ ਤਿੰਨ ਦਿਨਾਂ ਦੌਰੇ ''ਤੇ ਪਹੁੰਚੇ ਪਾਕਿਸਤਾਨ
Monday, Apr 22, 2024 - 03:57 PM (IST)
ਇੰਟਰਨੈਸ਼ਨਲ ਡੈਸਕ: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਆਪਣੇ ਤਿੰਨ ਦਿਨਾਂ ਦੌਰੇ 'ਤੇ ਪਾਕਿਸਤਾਨ ਪਹੁੰਚ ਗਏ ਹਨ। ਪਾਕਿਸਤਾਨ 'ਚ 8 ਫਰਵਰੀ ਨੂੰ ਹੋਈਆਂ ਚੋਣਾਂ ਤੋਂ ਬਾਅਦ ਕਿਸੇ ਵੀ ਦੇਸ਼ ਦੇ ਮੁਖੀ ਦੀ ਇਹ ਪਹਿਲੀ ਯਾਤਰਾ ਹੈ। ਇਸ ਯਾਤਰਾ ਦੌਰਾਨ ਈਰਾਨ ਦੇ ਰਾਸ਼ਟਰਪਤੀ ਪਾਕਿਸਤਾਨ ਦੇ ਚੋਟੀ ਦੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ।
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕਰਦੇ ਹੋਏ ਕਿਹਾ ਕਿ ਇਸਲਾਮਾਬਾਦ ਹਵਾਈ ਅੱਡੇ 'ਤੇ ਈਰਾਨ ਦੇ ਰਾਸ਼ਟਰਪਤੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਦਾ ਸਵਾਗਤ ਹਾਊਸਿੰਗ ਮੰਤਰੀ ਮੀਆਂ ਰਿਆਜ਼ ਹੁਸੈਨ ਪੀਰਜ਼ਾਦਾ ਅਤੇ ਈਰਾਨ ਵਿੱਚ ਪਾਕਿਸਤਾਨ ਦੇ ਰਾਜਦੂਤ ਮੁਦੱਸਰ ਟੀਪੂ ਨੇ ਕੀਤਾ। ਮੰਤਰਾਲੇ ਨੇ ਅੱਗੇ ਦੱਸਿਆ ਕਿ ਈਰਾਨ ਦੇ ਰਾਸ਼ਟਰਪਤੀ ਆਪਣੀ ਪਤਨੀ ਅਤੇ ਉੱਚ ਪੱਧਰੀ ਵਫਦ ਦੇ ਨਾਲ ਪਾਕਿਸਤਾਨ ਆਏ ਹਨ। ਇਸ ਵਫ਼ਦ ਵਿੱਚ ਵਿਦੇਸ਼ ਮੰਤਰੀ, ਕੈਬਨਿਟ ਦੇ ਹੋਰ ਮੈਂਬਰ ਅਤੇ ਉੱਚ ਅਧਿਕਾਰੀ ਸ਼ਾਮਲ ਹਨ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਕੌਮੀ ਤੇ ਸੂਬਾਈ ਅਸੈਂਬਲੀ ਲਈ ਉਪ ਚੋਣਾਂ 'ਚ ਸੱਤਾਧਾਰੀ PML-N ਅੱਗੇ
ਇੱਥੇ ਪਹੁੰਚਣ 'ਤੇ ਰਾਸ਼ਟਰਪਤੀ ਰਾਇਸੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਰਾਇਸੀ ਇੱਥੇ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ, ਸੈਨੇਟ ਦੇ ਚੇਅਰਮੈਨ ਯੂਸਫ਼ ਰਜ਼ਾ ਗਿਲਾਨੀ ਅਤੇ ਨੈਸ਼ਨਲ ਅਸੈਂਬਲੀ ਦੇ ਸਪੀਕਰ ਅਯਾਜ਼ ਸਾਦਿਕ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਰਾਇਸੀ ਸੂਬਾਈ ਨੇਤਾਵਾਂ ਨਾਲ ਮੁਲਾਕਾਤ ਕਰਨ ਲਈ ਕਰਾਚੀ ਅਤੇ ਲਾਹੌਰ ਵੀ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।