ਇਰਾਕ ''ਚ ਇਕ ਦਿਨ ਵਿਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਹੋਏ ਦਰਜ
Thursday, Jul 09, 2020 - 02:47 PM (IST)
ਬਗਦਾਦ- ਇਰਾਕ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ ਸਭ ਤੋਂ ਵੱਧ 2,741 ਮਾਮਲੇ ਦਰਜ ਕੀਤੇ ਗਏ ਹਨ। ਇਰਾਕ ਦੇ ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ।
ਸੰਸਦੀ ਸਿਹਤ ਕਮੇਟੀ ਦੇ ਮੈਂਬਰ ਹਸਨ ਖਲਾਤੀ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਇਸ ਮਹਾਮਾਰੀ ਦੇ ਵਿਰੁੱਧ ਲੜਾਈ ਅਜੇ ਲੰਬੀ ਚੱਲੇਗੀ। ਇਸ ਦੌਰਾਨ ਇਰਾਕ ਨੂੰ ਇਸ ਨਾਲ ਲੜਨ ਲਈ ਸਾਰੇ ਜ਼ਰੂਰੀ ਉਪਾਅ ਕਰਨੇ ਪੈਣਗੇ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰਾਲੇ ਨੇ ਹਸਪਤਾਲਾਂ ਵਿਚ ਬੈੱਡਾਂ ਅਤੇ ਕੁਆਰੰਟੀਨ ਸੈਂਟਰਾਂ ਦੀ ਗਿਣਤੀ ਵਧਾ ਕੇ ਚੰਗਾ ਕੀਤਾ ਹੈ ਪਰ ਮੰਤਰਾਲੇ ਨੂੰ ਜ਼ਿਆਦਾ ਤੋਂ ਜ਼ਿਆਦਾ ਮੈਡੀਕਲ ਸਪਲਾਈ ਮੁਹੱਈਆ ਕਰਵਾਉਣ ਦੀ ਜ਼ਰੂਰਤ ਹੈ।
ਸਿਹਤ ਮੰਤਰਾਲੇ ਨੇ ਇੱਥੇ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 2,741 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਮਾਮਲਿਆਂ ਨਾਲ ਹੀ ਇੱਥੇ ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 67,442 ਪੁੱਜ ਗਈ ਹੈ। ਮੰਤਰਾਲੇ ਮੁਤਾਬਕ ਇਰਾਕ ਵਿਚ ਕੋਰੋਨਾ ਕਾਰਨ 94 ਹੋਰ ਮੌਤਾਂ ਹੋਈਆਂ ਹਨ ਤੇ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2,779 ਹੋ ਗਈ ਹੈ। ਮੰਤਰਾਲੇ ਮੁਤਾਬਕ ਇਕ ਦਿਨ ਵਿਚ ਇੱਥੇ 1,627 ਮਰੀਜ਼ ਸਿਹਤਯਾਬ ਹੋਏ ਹਨ ਅਤੇ ਇਸ ਬੀਮਾਰੀ ਨੂੰ ਮਾਤ ਦੇ ਕੇ ਠੀਕ ਹੋਣ ਵਾਲਿਆਂ ਦੀ ਗਿਣਤੀ ਵਧ ਕੇ 37,879 ਹੋ ਚੁੱਕੀ ਹੈ।