ਜੰਗਬੰਦੀ ਦੌਰਾਨ Good News; ਇਰਾਕ ਨੇ ਖੋਲ੍ਹ 'ਤਾ ਆਪਣਾ ਹਵਾਈ ਖੇਤਰ
Wednesday, Apr 08, 2026 - 03:22 PM (IST)
ਇੰਟਰਨੈਸ਼ਨਲ ਡੈਸਕ: ਅਮਰੀਕਾ ਅਤੇ ਈਰਾਨ ਵਿਚਾਲੇ ਹੋਏ ਜੰਗਬੰਦੀ ਦੇ ਸਮਝੌਤੇ ਤੋਂ ਬਾਅਦ ਪੱਛਮੀ ਏਸ਼ੀਆ 'ਚ ਹਾਲਾਤ ਤੇਜ਼ੀ ਨਾਲ ਸੁਧਰ ਰਹੇ ਹਨ। ਇਸੇ ਕੜੀ ਤਹਿਤ ਇਰਾਕ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਆਪਣੇ ਹਵਾਈ ਖੇਤਰ ਅਤੇ ਸਾਰੇ ਹਵਾਈ ਅੱਡਿਆਂ ਨੂੰ ਤੁਰੰਤ ਪ੍ਰਭਾਵ ਨਾਲ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ।
ਇਰਾਕ ਦੀ ਸਿਵਲ ਐਵੀਏਸ਼ਨ ਅਥਾਰਟੀ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਖੇਤਰ ਵਿੱਚ ਹਾਲਾਤ ਆਮ ਵਾਂਗ ਹੋਣ ਤੋਂ ਬਾਅਦ ਹਵਾਈ ਆਵਾਜਾਈ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਹੁਣ ਸਾਰੀਆਂ ਨਾਗਰਿਕ ਉਡਾਣਾਂ ਨੂੰ ਇਰਾਕੀ ਹਵਾਈ ਖੇਤਰ ਦੀ ਵਰਤੋਂ ਕਰਨ, ਜਹਾਜ਼ ਉਤਾਰਨ (Landing) ਅਤੇ ਉਡਾਣ ਭਰਨ (Takeoff) ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਸਾਰੀਆਂ ਗਤੀਵਿਧੀਆਂ ਤੈਅ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਹੋਣਗੀਆਂ।
ਪੜ੍ਹੋ ਇਹ ਅਹਿਮ ਖ਼ਬਰ- ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ
ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਹਵਾਈ ਸੁਰੱਖਿਆ ਅਤੇ ਸੰਭਾਲ ਦੇ ਉੱਚਤਮ ਮਿਆਰਾਂ ਦੀ ਪਾਲਣਾ ਕੀਤੀ ਜਾਵੇਗੀ। ਉਡਾਣਾਂ ਦੇ ਸੰਚਾਲਨ ਨੂੰ ਸੁਚਾਰੂ ਬਣਾਉਣ ਲਈ ਅੰਤਰਰਾਸ਼ਟਰੀ ਸੰਗਠਨਾਂ ਨਾਲ ਲਗਾਤਾਰ ਤਾਲਮੇਲ ਬਣਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਈਰਾਨ ਵਿਰੁੱਧ ਹਮਲਿਆਂ ਨੂੰ ਦੋ ਹਫ਼ਤਿਆਂ ਲਈ ਰੋਕਣ ਦੇ ਐਲਾਨ ਤੋਂ ਬਾਅਦ ਹਵਾਈ ਮਾਰਗਾਂ ਨੂੰ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਹੋਈ ਹੈ। ਇਰਾਕ ਦੇ ਇਸ ਕਦਮ ਨਾਲ ਅੰਤਰਰਾਸ਼ਟਰੀ ਹਵਾਈ ਯਾਤਰਾ ਕਰਨ ਵਾਲੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਮਿਲੇਗੀ, ਕਿਉਂਕਿ ਤਣਾਅ ਕਾਰਨ ਕਈ ਹਵਾਈ ਰੂਟ ਪ੍ਰਭਾਵਿਤ ਹੋਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖਬਰ ਬਾਰੇ ਕੁਮੈਂਟ ਕਰ ਦਿਓ ਰਾਏ।
