ਇਰਾਕ ਵਿਚ ਪ੍ਰਦਰਸ਼ਨਕਾਰੀਆਂ ''ਤੇ ਹਮਲਾ, ਮਰਨ ਵਾਲਿਆਂ ਦੀ ਗਿਣਤੀ ਵਧ ਕੇ ਹੋਈ 25
Saturday, Dec 07, 2019 - 05:25 PM (IST)

ਬਗਦਾਦ- ਇਰਾਕ ਦੀ ਰਾਜਧਾਨੀ ਬਗਦਾਦ ਵਿਚ ਸ਼ੁੱਕਰਵਾਰ ਨੂੰ ਇਕ ਅਣਪਛਾਤੇ ਹਮਲਾਵਰ ਵਲੋਂ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 25 ਹੋ ਗਈ ਤੇ 130 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਸਿਹਤ ਤੇ ਸੁਰੱਖਿਆ ਅਧਿਕਾਰੀਆਂ ਨੇ ਪਛਾਣ ਜ਼ਾਹਿਰ ਨਾ ਹੋਣ ਦੀ ਸ਼ਰਤ 'ਤੇ ਇਹ ਜਾਣਕਾਰੀ ਦਿੱਤੀ ਹੈ।
ਇਰਾਕ ਵਿਚ ਸਿਆਸੀ ਸੁਧਾਰਾਂ ਤੇ ਈਰਾਨ ਦੇ ਪ੍ਰਭਾਵ ਨੂੰ ਖਤਮ ਕਰਨ ਲਈ ਅਕਤੂਬਰ ਤੋਂ ਪ੍ਰਦਰਸ਼ਨ ਚੱਲ ਰਹੇ ਹਨ। ਉਦੋਂ ਤੋਂ ਲੈ ਕੇ ਹੁਣ ਤੱਕ ਇਹ ਸਭ ਤੋਂ ਘਾਤਕ ਹਮਲਾ ਹੈ। ਸੁਰੱਖਿਆ ਬਲ ਪ੍ਰਦਰਸ਼ਨਕਾਰੀਆਂ ਨੂੰ ਤਿੱਤਰ-ਬਿੱਤਰ ਕਰਨ ਲਈ ਲਗਾਤਾਰ ਗੋਲੀਬਾਰੀ ਤੇ ਹੰਝੂ ਗੈਸ ਦੀ ਵਰਤੋਂ ਕਰ ਰਹੇ ਹਨ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।