ਅਮਰੀਕਾ ''ਚ ਇਰਾਕੀ ਮੂਲ ਦਾ ਸ਼ੱਕੀ ਅੱਤਵਾਦੀ ਕਾਬੂ
Saturday, Oct 20, 2018 - 08:20 PM (IST)
ਵਾਸ਼ਿੰਗਟਨ (ਭਾਸ਼ਾ)— ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐੱਸ.) ਲਈ ਨੌਜਵਾਨਾਂ ਦੀ ਭਰਤੀ ਕਰਨ ਅਤੇ ਉਨ੍ਹਾਂ 'ਤੇ ਹਮਲਾ ਕਰਨ ਲਈ ਉਕਸਾਉਣ ਦੇ ਦੋਸ਼ ਹੇਠ ਇਰਾਕੀ ਮੂਲ ਦੇ ਇਕ ਅਮਰੀਕੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 34 ਸਾਲ ਦੇ ਉਕਤ ਨਾਗਰਿਕ ਦੀ ਪਛਾਣ ਅਸ਼ਰਫ ਅਲ ਵਜੋਂ ਹੋਈ ਹੈ। ਉਸਨੂੰ ਅਦਾਲਤ 'ਚ ਪੇਸ਼ ਕਰ ਕੇ ਹੋਰ ਪੁੱਛ ਪੜਤਾਲ ਕਰਨ ਲਈ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ।
