ਅਫ਼ਗਾਨਿਸਤਾਨ 'ਚ ਮਸਜਿਦ ਧਮਾਕੇ 'ਚ ਘੱਟੋ-ਘੱਟ 100 ਲੋਕਾਂ ਦੀ ਮੌਤ, IS ਨੇ ਲਈ ਹਮਲੇ ਦੀ ਜ਼ਿੰਮੇਵਾਰੀ

10/09/2021 1:07:07 PM

ਕਾਬੁਲ (ਭਾਸ਼ਾ): ਉੱਤਰੀ ਅਫ਼ਗਾਨਿਸਤਾਨ ਵਿਚ ਸ਼ੀਆ ਮੁਸਲਿਮ ਨਮਾਜ਼ੀਆਂ ਨਾਲ ਭਰੀ ਮਸਜਿਦ ਵਿਚ ਸ਼ੁੱਕਰਵਾਰ ਨੂੰ ਹੋਏ ਧਮਾਕੇ ਵਿਚ ਘੱਟੋ-ਘੱਟ 100 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ, ਅੱਤਵਾਦੀ ਸਮੂਹ ਇਸਲਾਮਿਕ ਸਟੇਟ (ਆਈ.ਐੱਸ.) ਨੇ ਮਸਜਿਦ ਵਿਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਅਤੇ ਕਿਹਾ ਕਿ ਉਸ ਦੇ ਆਤਮਘਾਤੀ ਹਮਲਾਵਰ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਆਈ.ਐੱਸ. ਨਾਲ ਜੁੜੀ ਅਮਾਕ ਨਿਊਜ਼ ਏਜੰਸੀ ਨੇ ਕੁੰਦੁਜ਼ ਸੂਬੇ ਦੀ ਇਕ ਮਸਜਿਦ ਵਿਚ ਦੁਪਹਿਰ ਦੀ ਨਮਾਜ਼ ਦੌਰਾਨ ਹੋਏ ਧਮਾਕੇ ਦੇ ਕੁਝ ਘੰਟਿਆਂ ਬਾਅਦ ਇਸ ਦਾਅਵੇ ਦੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਆਬੂ ਧਾਬੀ ਨੇ ਅਪਡੇਟ ਕੀਤੀ ‘ਗ੍ਰੀਨ ਲਿਸਟ’, ਇਨ੍ਹਾਂ ਦੇਸ਼ਾਂ ਦੇ ਲੋਕਾਂ ਨੂੰ ਮਿਲੀ ਇਕਾਂਤਵਾਸ ਤੋਂ ਰਾਹਤ

ਆਪਣੇ ਦਾਅਵੇ ਵਿਚ ਆਈ.ਐੱਸ. ਨੇ ਆਤਮਘਾਤੀ ਹਮਲਾਵਰ ਦੀ ਪਛਾਣ ਇਕ ਉਈਗਰ ਮੁਸਲਮਾਨ ਵਜੋਂ ਕੀਤੀ ਅਤੇ ਕਿਹਾ ਕਿ ਇਸ ਹਮਲੇ ਵਿਚ ਸ਼ੀਆ ਅਤੇ ਤਾਲਿਬਾਨ ਦੋਵਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜੋ ਉਈਗਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਿਚ ਚੀਨ ਨੂੰ ਰੁਕਾਵਟ ਪਾ ਰਹੇ ਹਨ। ਤਾਲਿਬਾਨ ਦੇ ਬੁਲਾਰੇ ਬਿਲਾਲ ਕਰੀਮੀ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ 100 ਨਮਾਜ਼ੀ ਮਾਰੇ ਗਏ ਅਤੇ 143 ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਕਤਰ ਦੀ ਸਲਾਹ: ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਦੀ ਜਲਦਬਾਜ਼ੀ ਨਾ ਕਰੇ ਅੰਤਰਰਾਸ਼ਟਰੀ ਭਾਈਚਾਰਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News