ਇਸਲਾਮਿਕ ਸਟੇਟ ਨੇ ਲਈ ਕਾਬੁਲ ਧਮਾਕਿਆਂ ਦੀ ਜ਼ਿੰਮੇਦਾਰੀ

12/28/2017 4:36:44 PM

ਕਾਬੁਲ— ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਵੀਰਵਾਰ ਦੇ ਧਮਾਕਿਆਂ ਦੀ ਜ਼ਿੰਮੇਦਾਰੀ ਇਸਲਾਮਿਕ ਸਟੇਟ ਨੇ ਲਈ ਹੈ। ਇਸਲਾਮਿਕ ਸਟੇਟ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਰਾਜਧਾਨੀ ਦੇ ਕੇਂਦਰ ਨੂੰ ਨਿਸ਼ਾਨਾ ਬਣਾ ਕੇ ਤਿੰਨ ਆਤਮਘਾਤੀ ਧਮਾਕੇ ਕੀਤੇ ਸਨ।
ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਮਸਜਿਦ ਅਤੇ ਇਕ ਮੀਡੀਆ ਆਊਟਲੇਟ ਨੇੜੇ ਧਮਾਕੇ ਹੋਏ, ਜਿਨ੍ਹਾਂ 'ਚ 40 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਧਮਾਕਿਆਂ ਤੋਂ ਬਾਅਦ ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਕਿਹਾ ਕਿ ਇਹ ਹਮਲਾ ਟੇਬਿਆਨ ਸੱਭਿਆਚਾਰਕ ਕੇਂਦਰ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ।