ਪਾਕਿਸਤਾਨ: ਤੋਸ਼ਾਖਾਨਾ ਮਾਮਲੇ ''ਚ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਖ਼ਿਲਾਫ਼ ਦੋਸ਼ ਤੈਅ

Wednesday, Jan 10, 2024 - 02:22 PM (IST)

ਪਾਕਿਸਤਾਨ: ਤੋਸ਼ਾਖਾਨਾ ਮਾਮਲੇ ''ਚ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਖ਼ਿਲਾਫ਼ ਦੋਸ਼ ਤੈਅ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਮ ਚੋਣਾਂ ਤੋਂ ਪਹਿਲਾਂ ਇਕ ਹੋਰ ਝਟਕਾ ਦਿੰਦੇ ਹੋਏ ਇੱਥੋਂ ਦੀ ਭ੍ਰਿਸ਼ਟਾਚਾਰ ਰੋਕੂ ਅਦਾਲਤ ਨੇ ਮੰਗਲਵਾਰ ਨੂੰ ਜੇਲ੍ਹ ਵਿਚ ਬੰਦ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਖ਼ਿਲਾਫ਼ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ ਤੈਅ ਕੀਤੇ। ਖਾਨ ਅਤੇ ਉਨ੍ਹਾਂ ਦੀ ਪਤਨੀ ਖ਼ਿਲਾਫ਼ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ) ਨੇ ਐੱਫ.ਆਈ.ਆਰ. ਦਰਜ ਕੀਤੀ ਹੈ।

ਇਹ ਵੀ ਪੜ੍ਹੋ: ਲਾਈਵ ਪ੍ਰਸਾਰਣ ਦੌਰਾਨ ਟੀਵੀ ਸਟੂਡੀਓ 'ਚ ਦਾਖ਼ਲ ਹੋਏ ਬੰਦੂਕਧਾਰੀ, ਐਂਕਰ ਦੇ ਸਿਰ 'ਤੇ ਤਾਣੀ ਬੰਦੂਕ (ਵੀਡੀਓ)

ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿਚ ਮਾਮਲੇ ਦੀ ਸੁਣਵਾਈ ਕੀਤੀ, ਜਿੱਥੇ ਖਾਨ ਬੰਦ ਹੈ। ਜਦੋਂ ਦੋਸ਼ ਪੜ੍ਹੇ ਜਾ ਰਹੇ ਸਨ, ਉਦੋਂ ਖਾਨ ਅਤੇ ਬੁਸ਼ਰਾ ਬੀਬੀ ਅਦਾਲਤ ਵਿਚ ਮੌਜੂਦ ਸਨ ਅਤੇ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ। ਇਕ ਦਿਨ ਪਹਿਲਾਂ ਅਦਾਲਤ ਨੇ ਬੁਸ਼ਰਾ ਬੀਬੀ ਦੇ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਦੋਸ਼ ਤੈਅ ਕਰਨ ਦੀ ਕਾਰਵਾਈ ਟਾਲ ਦਿੱਤੀ ਸੀ। ਐੱਨ.ਏ.ਬੀ. ਵੱਲੋਂ ਦਰਜ ਐੱਫ.ਆਈ.ਆਰ. ਮੁਤਾਬਕ 71 ਸਾਲਾ ਖਾਨ ਅਤੇ ਉਨ੍ਹਾਂ ਦੀ ਪਤਨੀ ਨੂੰ ਵੱਖ-ਵੱਖ ਰਾਜਾਂ ਅਤੇ ਸਰਕਾਰਾਂ ਦੇ ਮੁਖੀਆਂ ਤੋਂ ਕੁੱਲ 108 ਤੋਹਫ਼ੇ ਮਿਲੇ ਸਨ, ਜਿਨ੍ਹਾਂ ਵਿੱਚੋਂ ਉਨ੍ਹਾਂ ਨੇ 58 ਤੋਹਫ਼ਿਆਂ ਨੂੰ ਆਪਣੇ ਕੋਲ ਰੱਖ ਲਿਆ ਸੀ।

ਇਹ ਵੀ ਪੜ੍ਹੋ: ਇਤਿਹਾਸਕ ਪਲ: ਨੀਨਾ ਸਿੰਘ ਨੇ ਨਿਊਜਰਸੀ ਟਾਊਨਸ਼ਿਪ ਦੀ ਪਹਿਲੀ ਸਿੱਖ ਮਹਿਲਾ ਮੇਅਰ ਵਜੋਂ ਚੁੱਕੀ ਸਹੁੰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News