ਇਸਲਾਮਾਬਾਦ, ਕਾਬੁਲ ਨੂੰ ਸਾਂਝੇ ਟੀਚਿਆਂ ਨੂੰ ਹਾਸਲ ਕਰਨ ਲਈ ਮਿਲ ਕੇ ਕਰਨਾ ਚਾਹੀਦੈ ਕੰਮ : ਪਾਕਿ PM ਕੱਕੜ

09/18/2023 4:38:28 PM

ਇਸਲਾਮਾਬਾਦ (ਭਾਸ਼ਾ)- ਸਰਹੱਦ 'ਤੇ ਵਧਦੇ ਤਣਾਅ ਦਰਮਿਆਨ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਕੱਕੜ ਨੇ ਆਪਣੇ ਅਫਗਾਨ ਹਮਰੁਤਬਾ ਮੁੱਲਾ ਮੁਹੰਮਦ ਹਸਨ ਅਖੁੰਦ ਨੂੰ ਪੱਤਰ ਲਿਖ ਕੇ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਸਾਂਝੇ ਟੀਚਿਆਂ ਨੂੰ ਹਾਸਲ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਸੋਮਵਾਰ ਨੂੰ 'ਦਿ ਨਿਊਜ਼ ਇੰਟਰਨੈਸ਼ਨਲ' ਅਖ਼ਬਾਰ 'ਚ ਕੱਕੜ ਦੇ ਹਵਾਲੇ ਨਾਲ ਕਿਹਾ ਗਿਆ ਹੈ, 'ਪਾਕਿਸਤਾਨ ਦੇ ਅਫਗਾਨਿਸਤਾਨ ਨਾਲ ਕਰੀਬੀ ਭਾਈਚਾਰਕ ਸਬੰਧ ਹਨ, ਕਿਉਂਕਿ ਅਸੀਂ ਗੁਆਂਢੀ ਅਤੇ ਭਰਾ ਹਾਂ। ਪਾਕਿਸਤਾਨ-ਅਫਗਾਨਿਸਤਾਨ ਸਬੰਧ ਧਰਮ, ਸੱਭਿਆਚਾਰ ਅਤੇ ਇਤਿਹਾਸ ਨਾਲ ਜੁੜੇ ਹੋਏ ਹਨ।'

ਇਹ ਵੀ ਪੜ੍ਹੋ: ਅਮਰੀਕਾ 'ਚ ਸਿੱਖਾਂ ਦੀ ਇਤਿਹਾਸਿਕ ਜਿੱਤ, ਕੈਲੀਫੋਰਨੀਆ 'ਚ ਹੁਣ ਦਸਤਾਰ ਸਜਾ ਕੇ ਚਲਾ ਸਕਣਗੇ ਮੋਟਰਸਾਈਕਲ

ਇਸ 'ਚ ਕਿਹਾ ਗਿਆ ਹੈ ਕਿ ਅਫਗਾਨਿਸਤਾਨ ਦੇ ਅੰਤਰਿਮ ਪ੍ਰਧਾਨ ਮੰਤਰੀ ਨੂੰ ਕੱਕੜ ਨੇ ਇਹ ਪੱਤਰ ਪਾਕਿਸਤਾਨੀ ਜ਼ਮੀਨ 'ਤੇ ਵਧਦੇ ਸਰਹੱਦ ਪਾਰ ਤੋਂ ਹਮਲਿਆਂ ਕਾਰਨ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਵਧੇ ਤਣਾਅ ਦਰਮਿਆਨ ਲਿਖਿਆ ਹੈ। ਪਾਕਿਸਤਾਨ ਦਾ ਦੋਸ਼ ਹੈ ਕਿ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੀ ਅਫਗਾਨ ਤਾਲਿਬਾਨ ਮਦਦ ਕਰ ਰਿਹਾ ਹੈ। ਟੀ.ਟੀ.ਪੀ. ਇੱਕ ਖ਼ਤਰਨਾਕ ਅੱਤਵਾਦੀ ਸਮੂਹ ਹੈ ਜੋ ਪੂਰੇ ਪਾਕਿਸਤਾਨ ਵਿੱਚ ਸ਼ਰੀਆ ਕਾਨੂੰਨ ਲਾਗੂ ਕਰਨ ਲਈ ਲੜ ਰਿਹਾ ਹੈ ਅਤੇ ਨਕਦੀ ਦੀ ਤੰਗੀ ਨਾਲ ਜੂਝ ਰਹੇ ਪਾਕਿਸਤਾਨ ਵਿੱਚ ਅਕਸਰ ਹਮਲੇ ਕਰਦਾ ਹੈ। ਕੱਕੜ ਨੇ ਕਿਹਾ ਕਿ ਇਸਲਾਮਾਬਾਦ ਕਾਬੁਲ ਨਾਲ ਦੁਵੱਲੇ, ਸਿਆਸੀ, ਸੁਰੱਖਿਆ ਅਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: ਅਮਰੀਕਾ ਦਾ ਰਾਸ਼ਟਰਪਤੀ ਬਣਿਆ ਤਾਂ ਖ਼ਤਮ ਕਰ ਦੇਵਾਂਗਾ ‘H-1B ਵੀਜ਼ਾ ਪ੍ਰੋਗਰਾਮ’, ਵਿਵੇਕ ਰਾਮਾਸਵਾਮੀ ਦਾ ਵਾਅਦਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry