ਇਸਲਾਮਿਕ ਧਾਰਮਿਕ ਗੁਰੂ ਮੌਲਾਨਾ ਤਾਰਿਕ ਮਜ਼ੀਲ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ’ਤੇ ਮਚਿਆ ਹੰਗਾਮਾ

Tuesday, Sep 27, 2022 - 01:09 AM (IST)

ਗੁਰਦਾਸਪੁਰ/ਪਾਕਿਸਤਾਨ (ਵਿਨੋਦ)-ਪਾਕਿਸਤਾਨ ਦੇ ਪ੍ਰਸਿੱਧ ਇਸਲਾਮਿਕ ਧਾਰਮਿਕ ਗੁਰੂ ਮੌਲਾਨਾ ਤਾਰਿਕ ਮਜ਼ੀਲ ਦਾ ਸਿੱਖਾਂ ਦੇ ਧਾਰਮਿਕ ਅਸਥਾਨ ਕਰਤਾਰ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਐਤਵਾਰ ਨੂੰ ਦਰਸ਼ਨ ਕਰਨਾ ਪੂਰੇ ਪਾਕਿਸਤਾਨ ’ਚ ਉਨ੍ਹਾਂ ਦੀ ਨਿੰਦਾ ਦਾ ਕਾਰਨ ਬਣ ਗਿਆ ਹੈ। ਕੱਟੜਪੰਥੀਆਂ ਨੇ ਸੋਸ਼ਲ ਮੀਡੀਆ ’ਤੇ ਮੌਲਾਨਾ ਤਾਰਿਕ ਮਜ਼ੀਲ ਨੂੰ ਕਈ ਤਰ੍ਹਾਂ ਦੀਆਂ ਧਮਕੀਆਂ ਵੀ ਦੇ ਦਿੱਤੀਆਂ ਹਨ। ਉਨ੍ਹਾਂ ਦੇ ਨਾਲ ਕੁਝ ਹੋਰ ਵਿਵਦਾਨ ਵੀ ਸਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਕੈਬਨਿਟ ਵੱਲੋਂ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਦੇ ਐਕਟ ’ਚ ਸੋਧ ਨੂੰ ਪ੍ਰਵਾਨਗੀ ਸਣੇ ਕਈ ਫ਼ੈਸਲੇ

ਸਰਹੱਦ ਪਾਰ ਸੂਤਰਾਂ ਅਨੁਸਾਰ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗੋਬਿੰਦ ਸਿੰਘ, ਪੰਜਾਬ ਵਿਧਾਨ ਸਭਾ ਦੇ ਮੈਂਬਰ ਰੇਸ਼ਮ ਸਿੰਘ ਅਰੋੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨੂੰ ਕਰਤਾਰਪੁਰ ਸਬੰਧੀ ਜਾਣਕਾਰੀ ਵੀ ਗੁਰਦੁਆਰੇ ਦੇ ਮੁੱਖ ਗ੍ਰੰਥੀ ਨੇ ਦਿੱਤੀ ਅਤੇ ਦੱਸਿਆ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਇਥੇ ਬਤੀਤ ਕੀਤੇ ਸਨ। ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, 10 ਯੂਟਿਊਬ ਚੈਨਲਾਂ ’ਤੇ ਕੇਂਦਰ ਦੀ ਵੱਡੀ ਕਾਰਵਾਈ, ਪੜ੍ਹੋ Top 10

ਦੂਜੇ ਪਾਸੇ ਜਿਵੇਂ ਹੀ ਸ੍ਰੀ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਉਨ੍ਹਾਂ ਨੂੰ ਸਿਰੋਪਾਓ ਮਿਲਣ ਦੀ ਫੋਟੋ ਸ਼ੋਸਲ ਮੀਡੀਆ ’ਤੇ ਅੱਜ ਵਾਇਰਲ ਹੋਈ ਤਾਂ ਉਸ ਦੇ ਨਾਲ ਹੀ ਮੌਲਾਨਾ ਤਾਰਿਕ ਮਜ਼ੀਲ ਦੀ ਨਿੰਦਾ ਸ਼ੁਰੂ ਹੋ ਗਈ। ਸੋਸ਼ਲ ਮੀਡੀਆ ’ਤੇ ਕੁਝ ਕੱਟੜਪੰਥੀਆਂ ਨੇ ਉਨ੍ਹਾਂ ਨੂੰ ਕੌਮ ਤੇ ਇਸਲਾਮ ਦਾ ਗੱਦਾਰ ਤੱਕ ਕਹਿ ਦਿੱਤਾ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਸਿੱਖਾਂ ਦੇ ਕਿਸੇ ਧਾਰਮਿਕ ਅਸਥਾਨ ’ਤੇ ਜਾਣ ਦੀ ਇਸਲਾਮ ਇਜਾਜ਼ਤ ਨਹੀਂ ਦਿੰਦਾ। ਇਸ ਸਬੰਧੀ ਉਨ੍ਹਾਂ ਨੂੰ ਜਾਨੋਂ ਮਾਰਨ ਤੱਕ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਸੋਸ਼ਲ ਮੀਡੀਆ ’ਤੇ ਧਮਕੀਆਂ ਦੇ ਚਲਦਿਆਂ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰ ਦਿੱਤੀ ਹੈ। ਕੱਟੜਪੰਥੀ ਉਸ ਨੂੰ ਸਿੱਖਾਂ ਦੇ ਧਾਰਮਿਕ ਅਸਥਾਨ ’ਤੇ ਜਾਣ ਲਈ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਹਿ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਸ਼ਿਕਾਗੋ ‘ਚ ਪੁਲਸ ਦੇ ਆਫਿਸ ’ਚ ਚੱਲੀਆਂ ਤਾਬੜਤੋੜ ਗੋਲ਼ੀਆਂ


Manoj

Content Editor

Related News