ਪਾਕਿਸਤਾਨ ਦੇ ਖੈਬਰ ਪਖਤੂਨਖਵਾ ''ਚ ਮਾਰਿਆ ਗਿਆ ਇਸਲਾਮਿਕ ਸਟੇਟ ਦਾ ਅੱਤਵਾਦੀ ਸਰਗਨਾ
Monday, Feb 12, 2024 - 04:12 PM (IST)
ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਅਸ਼ਾਂਤ ਖੈਬਰ ਜ਼ਿਲ੍ਹੇ ਵਿਚ ਖੁਫੀਆ ਸੂਚਨਾ 'ਤੇ ਆਧਾਰਿਤ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਪਾਬੰਦੀਸ਼ੁਦਾ ਸੰਗਠਨ ਦਾਏਸ਼ ਨਾਲ ਜੁੜੇ ਇਕ ਅੱਤਵਾਦੀ ਸਰਗਨਾ ਨੂੰ ਮਾਰ ਦਿੱਤਾ ਹੈ। ਪਾਕਿਸਤਾਨੀ ਫੌਜ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਦੇ ਅਨੁਸਾਰ, ਸੁਰੱਖਿਆ ਬਲਾਂ ਨੇ ਖੇਤਰ ਵਿੱਚ ਇੱਕ 'ਹਾਈ-ਪ੍ਰੋਫਾਈਲ ਅੱਤਵਾਦੀ' ਦੀ ਕਥਿਤ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਮੁਹਿੰਮ ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ: ਬਲਾਤਕਾਰੀਆਂ ਦੀ ਹੁਣ ਖੈਰ ਨਹੀਂ, ਪਾਸ ਹੋਇਆ ਅਹਿਮ ਕਾਨੂੰਨ, ਦੋਸ਼ੀਆਂ ਨੂੰ ਮਿਲੇਗੀ ਇਹ ਸਜ਼ਾ
ਫੌਜ ਨੇ ਇਕ ਬਿਆਨ 'ਚ ਕਿਹਾ ਕਿ ਗੋਲੀਬਾਰੀ ਤੋਂ ਬਾਅਦ ਦਾਏਸ਼ (ਇਸਲਾਮਿਕ ਸਟੇਟ) ਦਾ 'ਹਾਈ ਪ੍ਰੋਫਾਈਲ ਅੱਤਵਾਦੀ ਸਰਗਨਾ' ਸੂਰਤ ਗੁਲ ਉਰਫ ਸੈਫੁੱਲਾ ਮਾਰਿਆ ਗਿਆ। ਆਈ.ਐੱਸ.ਪੀ.ਆਰ. ਅਨੁਸਾਰ ਮਾਰੇ ਗਏ ਅੱਤਵਾਦੀ ਨੇਤਾ ਤੋਂ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ ਹਨ, ਜੋ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਲੰਬੇ ਸਮੇਂ ਤੋਂ ਉਸ ਦੀ ਤਲਾਸ਼ ਕਰ ਰਹੀਆਂ ਸਨ।
ਇਹ ਵੀ ਪੜ੍ਹੋ: ਕੈਨੇਡਾ 'ਚ 22 ਸਾਲਾ ਭਾਰਤੀ ਮੁੰਡੇ ਨੇ ਕੀਤਾ ਆਪਣੇ ਪਿਤਾ ਦਾ ਕਤਲ, ਭਾਲ 'ਚ ਲੱਗੀ ਪੁਲਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8