ਇਜ਼ਰਾਇਲ ਨੇ ਜਾਰੀ ਕੀਤੀ ਐਡਵਾਇਜ਼ਰੀ, ਨਾਗਰਿਕਾਂ ਨੂੰ ਭਾਰਤ ਸਮੇਤ 7 ਦੇਸ਼ਾਂ ਦੀ ਯਾਤਰਾ ਕਰਨ ਤੋਂ ਵਰਜਿਆ
Friday, Apr 23, 2021 - 02:36 PM (IST)
ਯੇਰੁਸ਼ਲਮ : ਭਾਰਤ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਹੋਰ ਦੇਸ਼ ਵੀ ਸਾਵਧਾਨੀਆਂ ਵਰਤ ਰਹੇ ਹਨ। ਹਾਲ ਹੀ ਵਿਚ ਇਜ਼ਰਾਇਲ ਨੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਵੀਰਵਾਰ ਨੂੰ ਜਾਰੀ ਕੀਤੀ ਇਸ ਐਡਵਾਇਜ਼ਰੀ ਵਿਚ ਨਾਗਰਿਕਾਂ ਨੂੰ ਭਾਰਤ ਸਮੇਤ ਕਈ ਦੇਸ਼ਾਂ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਭਾਰਤ ਵਿਚ ਕੋਰੋਨਾ ਵਾਇਰਸ ਦੇ ਰਿਕਾਰਡ ਮਾਮਲੇ ਦਰ ਜ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ-ਪਾਕਿ ਸਮੇਤ ਇਨ੍ਹਾਂ ਦੇਸ਼ਾਂ ਦੀ ਯਾਤਰਾ ਨਾ ਕਰਨ ਦੀ ਦਿੱਤੀ ਸਲਾਹ
ਇਜ਼ਰਾਇਲ ਨੇ ਵੀਰਵਾਰ ਨੂੰ ਇਕ ਯਾਤਰਾ ਐਡਵਾਇਜ਼ਰੀ ਜਾਰੀ ਕਰ ਦੇ ਹੋਏ ਆਪਣੇ ਨਾਗਰਿਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਭਾਤਰ ਯੂਕ੍ਰੇਨ, ਇਥੋਪੀਆ, ਦੱਖਣੀ ਅਫਰੀਕਾ, ਮੈਕਸੀਕੋ ਅਤੇ ਤੁਰਕੀ ਦੀ ਯਾਤਰਾ ਕਰਨ ਤੋਂ ਪਰਹੇਜ ਕਰਨ। ਇਹ ਐਡਵਾਇਜ਼ਰੀ ਉਨ੍ਹਾਂ ਲੋਕਾਂ ਲਈ ਵੀ ਹੈ ਜੋ ਕੋਰੋਨਾ ਵਾਇਰਸ ਦੇ ਇੰਫੈਕਸ਼ਨ ਤੋਂ ਉਭਰ ਚੁੱਕੇ ਹਨ ਜਾਂ ਟੀਕਾਕਰਨ ਕਰਵਾ ਚੁੱਕੇ ਹਨ। ਇਜ਼ਰਾਇਲ ਦੇ ਸਿਹਤ ਮੰਤਰਾਲਾ ਵੱਲੋਂ ਜਾਰੀ ਬਿਆਨ ਵਿਚ 7 ਦੇਸ਼ਾਂ ਵਿਚ ਕੋਵਿਡ ਦੇ ਖ਼ਤਰਨਾਕ ਰੂਪ ਦੇ ਮੌਜੂਦ ਹੋਣ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰੇਪ ਦਾ ਦੋਸ਼ੀ ਨਿਤਯਾਨੰਦ ਮੁੜ ਚਰਚਾ 'ਚ, ਆਪਣੇ ਦੇਸ਼ 'ਕੈਲਾਸਾ' ’ਚ ਭਾਰਤੀਆਂ ਦੀ ਐਂਟਰੀ ’ਤੇ ਲਾਈ ਪਾਬੰਦੀ