ਇਜ਼ਰਾਇਲ ''ਚ ਕੋਰੋਨਾ ਦੇ 20 ਨਵੇਂ ਮਾਮਲੇ ਆਏ ਸਾਹਮਣੇ
Tuesday, May 19, 2020 - 09:33 AM (IST)
ਯੇਰੂਸ਼ਲਮ : ਇਜ਼ਰਾਇਲ ਵਿਚ ਕੋਰੋਨਾ ਵਾਇਰਸ ਦੇ 20 ਨਵੇਂ ਮਾਮਾਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਇੱਥੇ ਇਸ ਨਾਲ ਪੀੜਤ ਲੋਕਾਂ ਦੀ ਗਿਣਤੀ 16643 ਹੋ ਗਈ ਹੈ। ਉਥੇ ਹੀ ਇਸ ਜਾਨਲੇਵਾ ਵਾਇਰਸ ਕਾਰਨ 4 ਹੋਰ ਲੋਕਾਂ ਦੀ ਮੌਤ ਹੋਣ ਕਾਰਨ ਮ੍ਰਿਤਕਾਂ ਦਾ ਅੰਕੜਾ ਵੱਧ ਕੇ 276 ਹੋ ਗਿਆ ਹੈ।
ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਇਕ ਦਿਨ ਪਹਿਲਾਂ ਇੱਥੇ 11 ਨਵੇਂ ਨਵੇਂ ਮਾਮਲੇ ਦਰਜ ਕੀਤੇ ਗਏ ਸਨ ਅਤੇ ਇਸ ਕਾਰਨ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਸੀ। ਇਸ ਸਮੇਂ ਇਜ਼ਰਾਇਲ ਵਿਚ 3114 ਲੋਕ ਕੋਰੋਨਾ ਨਾਲ ਪੀੜਤ ਹਨ, ਜਿਸ ਵਿਚੋਂ 52 ਲੋਕਾਂ ਦੀ ਹਾਲਤ ਗੰਭੀਰ ਹੈ, 42 ਲੋਕ ਵੈਂਟੀਲੇਸ਼ਨ 'ਤੇ ਹਨ। ਇੱਥੇ ਹੁਣ ਤੱਕ 13523 ਲੋਕ ਇਸ ਮਹਾਮਾਰੀ ਤੋਂ ਠੀਕ ਹੋਏ ਹਨ।