ਇਜ਼ਰਾਈਲ ਨੇ ਗਾਜ਼ਾ ''ਤੇ ਮੁੜ ਕੀਤਾ ਹਵਾਈ ਹਮਲਾ, ਔਰਤਾਂ ਤੇ ਬੱਚਿਆਂ ਸਣੇ 15 ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
Monday, Jul 22, 2024 - 04:02 AM (IST)
ਇੰਟਰਨੈਸ਼ਨਲ ਡੈਸਕ– ਗਾਜ਼ਾ ਵਿਚ ਇਜ਼ਰਾਈਲ ਵੱਲੋਂ ਰਾਤ ਨੂੰ ਕੀਤੇ ਗਏ ਹਵਾਈ ਹਮਲੇ ਵਿਚ ਔਰਤਾਂ ਤੇ ਬੱਚਿਆਂ ਸਮੇਤ ਘੱਟੋ-ਘੱਟ 15 ਲੋਕਾਂ ਦੇ ਮਾਰੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਜ਼ਰਾਈਲ ਵਲੋਂ ਇਹ ਤਾਜ਼ਾ ਹਮਲਾ ਅਜਿਹੇ ਸਮੇਂ ਵਿਚ ਕੀਤਾ ਗਿਆ ਹੈ, ਜਦੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਸੋਮਵਾਰ ਅਮਰੀਕਾ ਲਈ ਰਵਾਨਾ ਹੋਣਗੇ, ਜਿੱਥੇ ਉਹ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਨੇਤਨਯਾਹੂ ਅਮਰੀਕੀ ਸੰਸਦ ਨੂੰ ਸੰਬੋਧਨ ਕਰਦਿਆਂ ਹਮਾਸ ਖਿਲਾਫ 9 ਮਹੀਨਿਆਂ ਤੋਂ ਜਾਰੀ ਜੰਗ ਸਬੰਧੀ ਆਪਣਾ ਪੱਖ ਪੇਸ਼ ਕਰਨਗੇ, ਜਦਕਿ ਜੰਗਬੰਦੀ ਦੀ ਗੱਲਬਾਤ ਜਾਰੀ ਰਹੇਗੀ।
ਇਹ ਵੀ ਪੜ੍ਹੋ- ਪਿਓ ਦੀ ਮੌਤ ਮਗਰੋਂ ਪੂਰਾ ਟੱਬਰ ਹੀ ਹੋ ਗਿਆ ਮਾਨਸਿਕ ਰੋਗੀ, ਨੌਜਵਾਨ ਦੀ ਲਾਸ਼ ਨਾਲ ਰਹਿ ਰਹੀਆਂ ਮਾਂ-ਧੀ
ਜੰਗ ਦੀ ਮਾਰ ਹੇਠ ਚੱਲ ਰਹੇ ਗਾਜ਼ਾ ਵਿਚ ਪੋਲੀਓ ਵਾਇਰਸ ਸਾਹਮਣੇ ਆਉਣ ਤੋਂ ਬਾਅਦ ਸਥਿਤੀ ਹੋਰ ਵਿਗੜ ਗਈ ਹੈ ਤੇ ਖੇਤਰ ਦੀ 2.3 ਮਿਲੀਅਨ ਆਬਾਦੀ ਲਈ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।
ਇਹ ਵੀ ਪੜ੍ਹੋ- ਖੇਤ ਕੰਮ ਕਰਨ ਆਏ ਮਜ਼ਦੂਰ ਨੂੰ ਨਗਨ ਕਰ ਬਿਨਾਂ ਕੱਪੜਿਆਂ ਦੇ ਭੇਜਿਆ ਵਾਪਸ, ਫ਼ਿਰ ਉਸੇ ਦੇ ਪੁੱਤਰ ਨੂੰ ਦਿਖਾਈ ਵੀਡੀਓ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e