ਰੁਕ ਜਾਵੇਗੀ ਜੰਗ! ਇਜ਼ਰਾਈਲ ਅਤੇ ਹਿਜ਼ਬੁੱਲਾ ਜੰਗਬੰਦੀ ਲਈ ਹੋਏ ਸਹਿਮਤ
Wednesday, Nov 27, 2024 - 10:25 AM (IST)
ਯੇਰੂਸ਼ਲਮ (ਏਜੰਸੀ)- ਇਜ਼ਰਾਈਲ ਨੇ ਲੇਬਨਾਨ ਦੇ ਹਿਜ਼ਬੁੱਲਾ ਨਾਲ ਅਮਰੀਕਾ ਦੀ ਵਿਚੋਲਗੀ ਵਾਲੇ ਜੰਗਬੰਦੀ ਸਮਝੌਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਗਾਜ਼ਾ ਪੱਟੀ ਵਿੱਚ ਕਰੀਬ 14 ਮਹੀਨਿਆਂ ਤੋਂ ਚੱਲ ਰਹੀ ਜੰਗ ਨੂੰ ਖਤਮ ਹੋ ਜਾਵੇਗੀ। ਇਜ਼ਰਾਈਲ ਅਤੇ ਹਿਜ਼ਬੁੱਲਾ ਮੰਗਲਵਾਰ ਨੂੰ ਜੰਗਬੰਦੀ ਲਈ ਸਹਿਮਤ ਹੋਏ, ਜੋ ਕਿ 7 ਅਕਤੂਬਰ 2023 ਨੂੰ ਇਜ਼ਰਾਈਲ 'ਤੇ ਹਮਾਸ ਦੇ ਹਮਲੇ ਤੋਂ ਸ਼ੁਰੂ ਹੋਈ ਖੇਤਰ-ਵਿਆਪੀ ਅਸ਼ਾਂਤੀ ਨੂੰ ਖਤਮ ਕਰਨ ਵੱਲ ਪਹਿਲਾ ਵੱਡਾ ਕਦਮ ਹੋਵੇਗਾ।
ਇਹ ਵੀ ਪੜ੍ਹੋ: ਸੜਕ ਕਿਨਾਰੇ ਤੰਬੂਆਂ 'ਚ ਸੁੱਤੇ ਲੋਕਾਂ 'ਤੇ ਚੜ੍ਹਿਆ ਟਰੱਕ, 5 ਲੋਕਾਂ ਦੀ ਦਰਦਨਾਕ ਮੌਤ
ਪਰ ਇਹ ਗਾਜ਼ਾ ਵਿੱਚ ਵਿਨਾਸ਼ਕਾਰੀ ਸੰਘਰਸ਼ ਨਾਲ ਸਬੰਧਤ ਨਹੀਂ ਹੈ, ਜਿੱਥੇ ਹਮਾਸ ਨੇ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਬੰਦੀ ਬਣਾਇਆ ਹੋਇਆ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਦਫ਼ਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਪੇਸ਼ ਜੰਗਬੰਦੀ ਪ੍ਰਸਤਾਵ ਨੂੰ ਦੇਸ਼ ਦੇ ਸੁਰੱਖਿਆ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਇਸ ਸਮਝੌਤੇ ਨੂੰ ‘ਚੰਗੀ ਖ਼ਬਰ’ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦਾ ਪ੍ਰਸ਼ਾਸਨ ਗਾਜ਼ਾ ਵਿੱਚ ਜੰਗਬੰਦੀ ਲਈ ਨਵੇਂ ਸਿਰੇ ਤੋਂ ਯਤਨ ਕਰੇਗਾ।
ਇਹ ਵੀ ਪੜ੍ਹੋ: ਕੈਨੇਡਾ 'ਚ ਹਿੰਸਾ ਦੌਰਾਨ ਪਾਰਟੀ 'ਚ ਨੱਚਦੇ ਰਹੇ PM ਟਰੂਡੋ, ਵੀਡੀਓ ਵਾਇਰਲ
ਨੇਤਨਯਾਹੂ ਨੇ ਆਪਣੇ ਟੈਲੀਵਿਜ਼ਨ ਸੰਬੋਧਨ ਤੋਂ ਬਾਅਦ ਕੈਬਨਿਟ ਮੰਤਰੀਆਂ ਨੂੰ ਜੰਗਬੰਦੀ ਦਾ ਪ੍ਰਸਤਾਵ ਪੇਸ਼ ਕੀਤਾ, ਜਿਸ ਵਿੱਚ ਉਨ੍ਹਾਂ ਨੇ ਪੂਰੇ ਖੇਤਰ ਵਿੱਚ ਇਜ਼ਰਾਈਲ ਦੇ ਦੁਸ਼ਮਣਾਂ ਵਿਰੁੱਧ ਕਾਰਵਾਈਆਂ ਵਿੱਚ ਦੇਸ਼ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਦਿੱਤਾ। ਉਨ੍ਹਾਂ ਕਿਹਾ ਕਿ ਹਿਜ਼ਬੁੱਲਾ ਨਾਲ ਜੰਗਬੰਦੀ ਗਾਜ਼ਾ ਵਿੱਚ ਹਮਾਸ ਨੂੰ ਹੋਰ ਅਲੱਗ-ਥਲੱਗ ਕਰ ਦੇਵੇਗੀ, ਜਿਸ ਨਾਲ ਇਜ਼ਰਾਈਲ ਆਪਣੇ ਮੁੱਖ ਦੁਸ਼ਮਣ ਈਰਾਨ 'ਤੇ ਧਿਆਨ ਕੇਂਦਰਿਤ ਕਰ ਸਕੇਗਾ।
ਇਹ ਵੀ ਪੜ੍ਹੋ: ਡੋਨਾਲਡ ਟਰੰਪ ਦੀ 25% ਟੈਰਿਫ ਯੋਜਨਾ 'ਤੇ ਬੋਲੇ ਕੈਨੇਡੀਅਨ ਨੇਤਾ ਜਗਮੀਤ ਸਿੰਘ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8