ਇਜ਼ਰਾਈਲ ਨੇ ਈਰਾਨ 'ਤੇ ਕੀਤਾ ਹਮਲਾ! ਪ੍ਰਮਾਣੂ ਪਲਾਂਟ 'ਤੇ ਮਿਸਾਈਲ ਦਾਗਣ ਦਾ ਦਾਅਵਾ
Friday, Apr 19, 2024 - 10:18 AM (IST)
ਇੰਟਰਨੈਸ਼ਨਲ ਡੈਸਕ: ਪੱਛਮੀ ਏਸ਼ੀਆ ਵਿਚ ਫ਼ੌਜੀ ਸੰਘਰਸ਼ ਦਾ ਡਰ ਲਗਾਤਾਰ ਵਧਦਾ ਜਾ ਰਿਹਾ ਹੈ। ਸੀਰੀਆ 'ਚ ਈਰਾਨੀ ਦੂਤਘਰ 'ਤੇ ਇਜ਼ਰਾਈਲ ਦੇ ਸ਼ੱਕੀ ਹਵਾਈ ਹਮਲੇ ਤੋਂ ਬਾਅਦ ਸਥਿਤੀ ਹੋਰ ਖ਼ਰਾਬ ਹੋ ਗਈ ਹੈ। ਈਰਾਨ ਨੇ ਹਾਲ ਹੀ 'ਚ ਦਰਜਨਾਂ ਡਰੋਨ ਅਤੇ ਮਿਜ਼ਾਈਲਾਂ ਨਾਲ ਇਜ਼ਰਾਈਲ 'ਤੇ ਹਮਲਾ ਕੀਤਾ ਸੀ। ਹੁਣ ਇਜ਼ਰਾਈਲ ਵੱਲੋਂ ਈਰਾਨ 'ਤੇ ਮਿਜ਼ਾਈਲ ਹਮਲੇ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਕੁਝ ਮੀਡੀਆ ਰਿਪੋਰਟਾਂ ਦੱਸ ਰਹੀਆਂ ਹਨ ਕਿ ਇਜ਼ਰਾਈਲੀ ਮਿਜ਼ਾਈਲਾਂ ਨੇ ਈਰਾਨ ਦੇ ਪ੍ਰਮਾਣੂ ਪਲਾਂਟਾਂ ਨੂੰ ਨਿਸ਼ਾਨਾ ਬਣਾਇਆ ਹੈ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਪਹਿਲੇ ਗੇੜ ਦੀ ਵੋਟਿੰਗ ਸ਼ੁਰੂ, 16 ਕਰੋੜ ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ
ਮੀਡੀਆ ਰਿਪੋਰਟਾਂ ਮੁਤਾਬਕ ਇਜ਼ਰਾਈਲ ਨੇ ਈਰਾਨ 'ਤੇ ਮਿਜ਼ਾਈਲ ਨਾਲ ਹਮਲਾ ਕੀਤਾ ਹੈ। ਇਕ ਅਮਰੀਕੀ ਅਧਿਕਾਰੀ ਦੇ ਹਵਾਲੇ ਨਾਲ ਨਿਊਜ਼ ਰਿਪੋਰਟ ਵਿਚ ਇਹ ਦਾਅਵਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਦੇ ਪਰਮਾਣੂ ਪਲਾਂਟਾਂ ਨੂੰ ਨਿਸ਼ਾਨਾ ਬਣਾ ਕੇ ਇਜ਼ਰਾਇਲੀ ਮਿਜ਼ਾਈਲਾਂ ਦਾਗੀਆਂ ਗਈਆਂ ਹਨ। ਇਜ਼ਰਾਈਲ ਡਿਫੈਂਸ ਫੋਰਸ (ਆਈ.ਡੀ.ਐੱਫ.) ਨੇ ਕਿਹਾ ਕਿ ਉੱਤਰੀ ਇਜ਼ਰਾਈਲ ਦੇ ਅਰਬ ਅਲ-ਅਰਮਸ਼ੇ ਵਿਚ ਐਮਰਜੈਂਸੀ ਸਾਇਰਨ ਵਜਾਇਆ ਗਿਆ ਹੈ। ਆਮ ਤੌਰ 'ਤੇ ਇਸ ਰਾਹੀਂ ਆਮ ਲੋਕ ਅਤੇ ਸਥਾਨਕ ਪ੍ਰਸ਼ਾਸਨ ਨੂੰ ਸੁਚੇਤ ਕੀਤਾ ਜਾਂਦਾ ਹੈ। ਤੁਹਾਨੂੰ ਦੱਸ ਦਈਏ ਕਿ ਈਰਾਨ ਦੇ ਡਰੋਨ ਅਤੇ ਮਿਜ਼ਾਈਲ ਹਮਲੇ ਤੋਂ ਬਾਅਦ ਇਜ਼ਰਾਈਲ ਦੇ ਸਹਿਯੋਗੀ ਦੇਸ਼ਾਂ ਨੇ ਤਲ ਅਵੀਵ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਸੀ। ਹਾਲਾਂਕਿ ਇਜ਼ਰਾਈਲ ਨੇ ਸਪੱਸ਼ਟ ਕਿਹਾ ਸੀ ਕਿ ਉਹ ਤੈਅ ਕਰੇਗਾ ਕਿ ਈਰਾਨ ਨੂੰ ਕਦੋਂ ਅਤੇ ਕਿਵੇਂ ਜਵਾਬ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8