ਈਰਾਨ ਤੇ ਇਜ਼ਰਾਈਲ ਦਾ ਹਿਸਾਬ ਬਰਾਬਰ, ਹੁਣ ਫੌਜੀ ਹਮਲੇ ਬੰਦ ਹੋਣੇ ਚਾਹੀਦੇ ਹਨ: ਅਮਰੀਕਾ
Saturday, Oct 26, 2024 - 11:17 AM (IST)
ਦੁਬਈ (ਏਜੰਸੀ)- ਅਮਰੀਕਾ ਨੇ ਕਿਹਾ ਹੈ ਕਿ ਈਰਾਨ 'ਤੇ ਇਜ਼ਰਾਈਲ ਦੇ ਹਮਲਿਆਂ ਨਾਲ ਹਿਸਾਬ ਬਰਾਬਰ ਹੋ ਗਿਆ ਹੈ ਅਤੇ ਹੁਣ ਦੋਵਾਂ ਦੁਸ਼ਮਣ ਦੇਸ਼ਾਂ ਵਿਚਾਲੇ ਸਿੱਧੇ ਫੌਜੀ ਹਮਲੇ ਬੰਦ ਹੋਣੇ ਚਾਹੀਦੇ ਹਨ। ਅਮਰੀਕਾ ਨੇ ਹੁਣ ਈਰਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਇਜ਼ਰਾਈਲ ਖਿਲਾਫ ਜਵਾਬੀ ਕਾਰਵਾਈ ਕਰਦਾ ਹੈ ਤਾਂ ਉਸ ਨੂੰ "ਨਤੀਜੇ" ਭੁਗਤਣੇ ਪੈਣਗੇ। ਵ੍ਹਾਈਟ ਹਾਊਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਮੰਨਦਾ ਹੈ ਕਿ ਇਜ਼ਰਾਈਲੀ ਫੌਜੀ ਮੁਹਿੰਮ ਤੋਂ ਬਾਅਦ ਹੁਣ ਦੋਵਾਂ ਦੇਸ਼ਾਂ ਵਿਚਾਲੇ ਸਿੱਧੇ ਫੌਜੀ ਹਮਲੇ ਬੰਦ ਹੋਣੇ ਚਾਹੀਦੇ ਹਨ ਅਤੇ ਉਸ ਨੇ ਕਿਹਾ ਕਿ ਹੋਰ ਸਹਿਯੋਗੀ ਦੇਸ਼ ਵੀ ਇਸ ਨਾਲ ਸਹਿਮਤ ਹਨ।
ਇਹ ਵੀ ਪੜ੍ਹੋ: ਇਸ ਦੇਸ਼ ‘ਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ
ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਉਨ੍ਹਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨੇ ਸ਼ੁੱਕਰਵਾਰ ਨੂੰ ਦਿਨ ਭਰ ਚੱਲੇ ਆਪ੍ਰੇਸ਼ਨ ਦੀ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਦੇ ਨਿਯਮਾਂ ਦੇ ਅਨੁਸਾਰ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਅਧਿਕਾਰੀ ਨੇ ਦੱਸਿਆ ਕਿ ਇਜ਼ਰਾਈਲੀ ਮੁਹਿੰਮ "ਵਿਆਪਕ, ਸਟੀਕ ਅਤੇ ਨਿਸ਼ਾਨਾ" ਸੀ। ਉਨ੍ਹਾਂ ਕਿਹਾ ਕਿ ਇਸ ਹਮਲੇ ਵਿੱਚ ਅਮਰੀਕਾ ਦੀ ਕੋਈ ਸ਼ਮੂਲੀਅਤ ਨਹੀਂ ਹੈ।
ਇਹ ਵੀ ਪੜ੍ਹੋ: ਕੈਨੇਡਾ ’ਚ ਹੀ ਇਕ ਹਿੱਸੇ ਨੂੰ ਖਾਲਿਸਤਾਨ ਕਿਉਂ ਨਹੀਂ ਬਣਾ ਦਿੰਦੀ ਟਰੂਡੋ ਸਰਕਾਰ : ਡਿਪਲੋਮੈਟ ਸੰਜੇ ਵਰਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8