ਘਰਾਂ ਨੂੰ ਮੁੜਨ ਲੱਗੇ ਫਲਸਤੀਨੀ, ਇਜ਼ਰਾਈਲ ਨੇ ਸਭ ਤੋਂ ਮਸ਼ਹੂਰ ਨੇਤਾ ਨੂੰ ਰਿਹਾਅ ਕਰਨ ਤੋਂ ਕੀਤਾ ਇਨਕਾਰ
Sunday, Oct 12, 2025 - 09:55 AM (IST)

ਇੰਟਰਨੈਸ਼ਨਲ ਡੈਸਕ- ਇਕ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਕੋਸ਼ਿਸ਼ਾਂ ਸਦਕਾ ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗਬੰਦੀ ਸਮਝੌਤਾ ਹੋ ਗਿਆ ਹੈ, ਉੱਥੇ ਹੀ ਹਜ਼ਾਰਾਂ ਫਲਸਤੀਨੀ ਆਪਣੇ ਘਰਾਂ ਨੂੰ ਪਰਤਣ ਲੱਗੇ ਹਨ। ਇਸੇ ਦੌਰਾਨ ਇਜ਼ਰਾਈਲ ਫਿਲਸਤੀਨ ਦੇ ਸਭ ਤੋਂ ਮਸ਼ਹੂਰ ਨੇਤਾ ਮਾਰਵਾਨ ਬਰਗੂਤੀ ਨੂੰ ਰਿਹਾਅ ਕਰਨ ਲਈ ਤਿਆਰ ਨਹੀਂ ਹੈ। ਇਜ਼ਰਾਈਲ ਨੇ ਹਾਈ-ਪ੍ਰੋਫਾਈਲ ਕੈਦੀਆਂ ਨੂੰ ਰਿਹਾਅ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ, ਜਿਨ੍ਹਾਂ ਦੀ ਹਮਾਸ ਲੰਬੇ ਸਮੇਂ ਤੋਂ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਇਕ ਹੋਰ ਜਹਾਜ਼ ਹੋ ਗਿਆ ਕ੍ਰੈਸ਼ ! ਡਿੱਗਦਿਆਂ ਹੀ ਲੱਗ ਗਈ ਅੱਗ, ਕਈ ਲੋਕਾਂ ਦੀ ਮੌਤ ਦਾ ਖ਼ਦਸ਼ਾ
ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੈ ਕਿ ਸ਼ੁੱਕਰਵਾਰ ਨੂੰ ਇਜ਼ਰਾਈਲੀ ਸਰਕਾਰ ਦੀ ਅਧਿਕਾਰਤ ਵੈੱਬਸਾਈਟ ’ਤੇ ਪੋਸਟ ਕੀਤੀ ਗਈ 250 ਕੈਦੀਆਂ ਦੀ ਸੂਚੀ ਅੰਤਿਮ ਹੈ ਜਾਂ ਨਹੀਂ। ਹਮਾਸ ਦੇ ਸੀਨੀਅਰ ਅਧਿਕਾਰੀ ਮੂਸਾ ਅਬੂ ਮਾਰਜ਼ੁਕ ਨੇ ਅਲ ਜਜ਼ੀਰਾ ਟੀ. ਵੀ. ਨੈੱਟਵਰਕ ਨੂੰ ਦੱਸਿਆ ਕਿ ਸਮੂਹ ਬਰਗੂਤੀ ਅਤੇ ਹੋਰ ਹਾਈ-ਪ੍ਰੋਫਾਈਲ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ। ਇਜ਼ਰਾਈਲ ’ਚ ਹੋਏ ਹਮਲਿਆਂ ’ਚ 5 ਲੋਕਾਂ ਦੀ ਮੌਤ ਦੇ ਮਾਮਲੇ ’ਚ 2004 ’ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸਮੂਹ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e