ਇਜ਼ਰਾਇਲ-ਹਮਾਸ ਜੰਗ: ਗਾਜ਼ਾ ਪੱਟੀ ''ਚ ਮਰਨ ਵਾਲਿਆਂ ਦੀ ਗਿਣਤੀ 45 ਹਜ਼ਾਰ ਤੋਂ ਪਾਰ
Monday, Dec 16, 2024 - 07:03 PM (IST)
ਦੀਰ ਅਲ-ਬਲਾਹ (ਏਜੰਸੀ)- ਇਜ਼ਰਾਈਲ ਅਤੇ ਹਮਾਸ ਵਿਚਾਲੇ ਪਿਛਲੇ 14 ਮਹੀਨਿਆਂ ਤੋਂ ਚੱਲ ਰਹੀ ਜੰਗ ਕਾਰਨ ਗਾਜ਼ਾ ਪੱਟੀ ‘ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ 45,000 ਨੂੰ ਪਾਰ ਕਰ ਗਈ ਹੈ। ਗਾਜ਼ਾ ਪੱਟੀ ਦੇ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗਾਜ਼ਾ ਦੇ ਸਿਹਤ ਮੰਤਰਾਲੇ\e ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਵਿਚ ਆਮ ਨਾਗਰਿਕਾਂ ਅਤੇ ਲੜਾਕਿਆਂ ਦੀ ਵੱਖ-ਵੱਖ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ, ਉਸਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸਨ। ਇਜ਼ਰਾਇਲੀ ਫੌਜ ਦਾ ਦਾਅਵਾ ਹੈ ਕਿ ਉਸ ਨੇ 17,000 ਤੋਂ ਵੱਧ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ, ਪਰ ਉਸ ਨੇ ਇਸ ਦਾਅਵੇ ਲਈ ਕੋਈ ਸਬੂਤ ਨਹੀਂ ਦਿੱਤਾ ਹੈ।
ਗਾਜ਼ਾ ਦੇ ਸਿਹਤ ਮੰਤਰਾਲਾ ਨੇ ਕਿਹਾ ਕਿ ਅਕਤੂਬਰ 2023 ਵਿੱਚ ਜੰਗ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 45,028 ਲੋਕ ਮਾਰੇ ਗਏ ਹਨ ਅਤੇ 106,962 ਜ਼ਖ਼ਮੀ ਹੋਏ ਹਨ। ਉਸ ਨੇ ਕਿਹਾ ਕਿ ਅਸਲ ਗਿਣਤੀ ਇਸ ਤੋਂ ਕਿਤੇ ਵੱਧ ਹੈ, ਕਿਉਂਕਿ ਹਜ਼ਾਰਾਂ ਲਾਸ਼ਾਂ ਅਜੇ ਵੀ ਮਲਬੇ ਹੇਠ ਦੱਬੀਆਂ ਪਈਆਂ ਹਨ ਜਾਂ ਉਨ੍ਹਾਂ ਥਾਵਾਂ 'ਤੇ ਹਨ, ਜਿੱਥੇ ਟੀਮਾਂ ਨਹੀਂ ਪਹੁੰਚ ਸਕਦੀਆਂ। ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਿਹਾ ਇਹ ਯੁੱਧ ਹੁਣ ਤੱਕ ਦਾ ਸਭ ਤੋਂ ਘਾਤਕ ਸੰਘਰਸ਼ ਹੈ।