ਵਿਦੇਸ਼ਾਂ ਤੱਕ ਪੁੱਜਾ ਇਜ਼ਰਾਈਲ-ਹਮਾਸ ਜੰਗ ਦਾ ਸੇਕ, ਕੈਨੇਡਾ ਦੇ ਯਹੂਦੀ ਸਕੂਲ 'ਚ ਹੋਈ ਫਾਇਰਿੰਗ
Tuesday, May 28, 2024 - 04:18 PM (IST)
ਇੰਟਰਨੈਸ਼ਨਲ ਡੈਸਕ : ਇਜ਼ਰਾਈਲ-ਹਮਾਸ ਯੁੱਧ ਦੇ ਅਸਰ ਹੁਣ ਵਿਦੇਸ਼ਾਂ ਵਿੱਚ ਵੀ ਦਿਖਾਈ ਦੇ ਰਹੇ ਹੈ। ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਯਹੂਦੀ ਸਕੂਲ ਵਿੱਚ ਹਮਲਾ ਹੋਣ ਦੀ ਖ਼ਬਰ ਹੈ। ਟੋਰਾਂਟੋ ਪੁਲਸ ਨੇ ਦੱਸਿਆ ਕਿ ਹਮਲਾਵਰ ਸ਼ਨੀਵਾਰ ਸਵੇਰੇ 5 ਵਜੇ ਦੇ ਕਰੀਬ ਕਾਲੇ ਰੰਗ ਦੀ ਕਾਰ ਵਿੱਚ ਆਏ ਹਨ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋ ਵਿਅਕਤੀ ਕਾਰ ਵਿੱਚੋਂ ਬਾਹਰ ਨਿਕਲ ਕੇ ਦਰਵਾਜ਼ੇ ਦੇ ਸਾਹਮਣੇ ਤੋਂ ਸਕੂਲ ਵਿੱਚ ਗੋਲੀਬਾਰੀ ਕਰਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ - UAE ਦੇ ਹਵਾਈ ਅੱਡਿਆਂ 'ਤੇ ਚੈਕਿੰਗ ਪ੍ਰਕਿਰਿਆ ਸਖ਼ਤ, ਜੇ ਇਹ ਸ਼ਰਤਾਂ ਨਾ ਹੋਈਆਂ ਪੂਰੀਆਂ ਤਾਂ ਆਉਣਾ ਪੈ ਸਕਦੈ ਵਾਪਸ
ਟੋਰਾਂਟੋ ਦੇ ਇਕ ਯਹੂਦੀ ਸਕੂਲ ਵਿੱਚ ਸਵੇਰੇ-ਸਵੇਰੇ ਦੋ ਵਿਅਕਤੀਆਂ ਨੇ ਕੁੜੀਆਂ ਦੇ ਸਕੂਲ ਵਿਚ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਤੋਂ ਬਾਅਦ ਕੈਨੇਡਾ ਭਰ 'ਚ ਯਹੂਦੀਆਂ ਨਾਲ ਜੁੜੀਆਂ ਥਾਵਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਟੋਰਾਂਟੋ ਦੀ ਪੁਲਸ ਮੁਤਾਬਕ ਹਮਲਾਵਰ ਸ਼ਨੀਵਾਰ ਸਵੇਰੇ ਕਰੀਬ 5 ਵਜੇ ਕਾਲੇ ਰੰਗ ਦੀ ਕਾਰ 'ਚ ਸਵਾਰ ਹੋ ਕੇ ਆਏ ਅਤੇ ਗੋਲੀਬਾਰੀ ਕਰਨ ਤੋਂ ਬਾਅਦ ਕਾਰ 'ਚ ਬੈਠ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ - ਕੈਨੇਡਾ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਕਾਰਨ ਵੱਡਾ ਸੰਕਟ, ਵਾਪਸ ਪਰਤਣ ਲਈ ਮਜ਼ਬੂਰ ਹੋਏ ਵਿਦਿਆਰਥੀ
ਟਾਈਮਜ਼ ਆਫ਼ ਇਜ਼ਰਾਈਲ ਦੀ ਰਿਪੋਰਟ ਮੁਤਾਬਕ ਕੈਨੇਡੀਅਨ ਆਗੂਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਓਨਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਨੇ ਇਸ ਘਟਨਾ ਨੂੰ 'ਯਹੂਦੀ-ਵਿਰੋਧੀ ਭਾਵਨਾ' ਦਾ ਪ੍ਰਦਰਸ਼ਨ ਕਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਕਿਹਾ, 'ਇਨ੍ਹਾਂ ਡਰਪੋਕਾਂ ਨੂੰ ਲੱਭ ਕੇ ਕਟਹਿਰੇ 'ਚ ਲਿਆਉਣ ਦੀ ਲੋੜ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉੱਤਰੀ ਯਾਰਕ ਵਿੱਚ ਇੱਕ ਯਹੂਦੀ ਸਕੂਲ ਵਿੱਚ ਗੋਲੀਬਾਰੀ ਦੀਆਂ ਰਿਪੋਰਟਾਂ ਨਿੰਦਣਯੋਗ ਹਨ।
ਇਹ ਵੀ ਪੜ੍ਹੋ - ਉੱਤਰੀ ਕੋਰੀਆ ਦਾ ਜਾਸੂਸੀ ਉਪਗ੍ਰਹਿ ਲੈ ਕੇ ਜਾ ਰਿਹਾ ਰਾਕੇਟ ਉਡਾਣ ਭਰਨ ਤੋਂ ਤੁਰੰਤ ਬਾਅਦ ਫਟਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8