ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਕੀਤਾ ਹਮਲਾ : ਜੰਗਬੰਦੀ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼

Thursday, Apr 23, 2026 - 02:44 PM (IST)

ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਕੀਤਾ ਹਮਲਾ : ਜੰਗਬੰਦੀ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼

ਇੰਟਰਨੈਸ਼ਨਲ ਡੈਸਕ- ਇਰਾਨ ਸਮਰਥਿਤ ਲਿਬਨਾਨੀ ਕੱਟੜਪੰਥੀ ਸਮੂਹ ਹਿਜ਼ਬੁੱਲਾ ਨੇ ਸ਼ੁੱਕਰਵਾਰ ਨੂੰ 10 ਦਿਨਾਂ ਦੀ ਜੰਗਬੰਦੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਇਜ਼ਰਾਈਲੀ ਫੌਜ ’ਤੇ ਰਾਕੇਟ ਅਤੇ ਡਰੋਨ ਦਾਗੇ। ਲਿਬਨਾਨੀ ਕੱਟੜਪੰਥੀ ਸਮੂਹ ਦਾ ਕਹਿਣਾ ਹੈ ਕਿ ਇਹ ਹਮਲੇ ਇਜ਼ਰਾਈਲ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਦੇ ਜਵਾਬ ਵਿਚ ਕੀਤੇ ਗਏ ਹਨ। 

ਉਸ ਨੇ ਕਿਹਾ ਕਿ ਇਜ਼ਰਾਈਲ ਨੇ ਦੱਖਣੀ ਲਿਬਨਾਨ ਵਿਚ ਨਾਗਰਿਕਾਂ ’ਤੇ ਹਮਲੇ ਕੀਤੇ ਅਤੇ ਉਨ੍ਹਾਂ ਦੇ ਘਰਾਂ ਤੇ ਪਿੰਡਾਂ ਨੂੰ ਤਬਾਹ ਕਰ ਦਿੱਤਾ ਸੀ, ਜਿਸ ਮਗਰੋਂ ਦੋਵਾਂ ਧਿਰਾਂ ਵਿਚਾਲੇ ਹਾਲਾਤ ਫ਼ਿਰ ਤੋਂ ਤਣਾਅਪੂਰਨ ਬਣ ਗਏ ਹਨ।


author

Harpreet SIngh

Content Editor

Related News