PM ਨੇਤਨਯਾਹੂ ਦੀ ਮੌਤ ਦੀਆਂ ਖ਼ਬਰਾਂ ਵਿਚਾਲੇ ਇਜ਼ਰਾਈਲੀ ਸਰਕਾਰ ਨੇ ਜਾਰੀ ਕੀਤਾ ਵੱਡਾ ਬਿਆਨ
Sunday, Mar 15, 2026 - 11:05 AM (IST)
ਇੰਟਰਨੈਸ਼ਨਲ ਡੈਸਕ- ਬੀਤੇ ਕੁਝ ਦਿਨਾਂ ਤੋਂ ਇਰਾਨ ਜੰਗ ਵਿਚਾਲੇ ਇਕ ਖ਼ਬਰ ਸੋਸ਼ਲ ਮੀਡੀਆ 'ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਦੱਸਿਆ ਜਾ ਰਿਹਾ ਹੈ ਕਿ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਇਰਾਨੀ ਡਰੋਨ ਹਮਲੇ 'ਚ ਮੌਤ ਹੋ ਗਈ ਹੈ। ਇਸ ਦਾਅਵੇ ਨੂੰ ਉਸ ਵੀਡੀਓ ਨੇ ਵੀ ਕਾਫ਼ੀ ਹਵਾ ਦਿੱਤੀ, ਜਦੋਂ ਨੇਤਨਯਾਹੂ ਦੀ ਇਕ ਏ.ਆਈ. ਨਾਲ ਬਣਾਈ ਗਈ ਵੀਡੀਓ ਸਾਹਮਣੇ ਆਈ।
ਇਸ ਮਾਮਲੇ 'ਤੇ ਚੁੱਪੀ ਤੋੜਦਿਆਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਸਿਹਤ ਅਤੇ ਉਨ੍ਹਾਂ ਦੀ ਕਥਿਤ ਮੌਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਖਬਰਾਂ ਨੂੰ ਇਜ਼ਰਾਈਲੀ ਪ੍ਰਧਾਨ ਮੰਤਰੀ ਦਫ਼ਤਰ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਸਰਕਾਰੀ ਬਿਆਨ ਵਿੱਚ ਇਨ੍ਹਾਂ ਰਿਪੋਰਟਾਂ ਨੂੰ 'ਫੇਕ ਨਿਊਜ਼' ਕਰਾਰ ਦਿੱਤਾ ਗਿਆ ਹੈ। ਇਜ਼ਰਾਈਲੀ ਪ੍ਰਧਾਨ ਮੰਤਰੀ ਦੇ ਦਫ਼ਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੂਰੀ ਤਰ੍ਹਾਂ ਸਿਹਤਮੰਦ ਹਨ ਅਤੇ ਆਪਣਾ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ- 'ਛੇਤੀ ਖ਼ਾਲੀ ਕਰ ਦਿਓ ਦੁਬਈ ਦੇ ਇਹ ਇਲਾਕੇ..!', ਜੰਗ ਵਿਚਾਲੇ ਇਰਾਨ ਨੇ ਦੇ'ਤੀ ਵੱਡੇ ਹਮਲੇ ਦੀ ਚਿਤਾਵਨੀ
ਇਜ਼ਰਾਈਲੀ ਅਧਿਕਾਰੀਆਂ ਦਾ ਮੰਨਣਾ ਹੈ ਕਿ ਅਜਿਹੀਆਂ ਗੁੰਮਰਾਹਕੁੰਨ ਖਬਰਾਂ ਦੁਸ਼ਮਣ ਦੇਸ਼ਾਂ ਜਾਂ ਸ਼ਰਾਰਤੀ ਅਨਸਰਾਂ ਵੱਲੋਂ ਦੇਸ਼ ਵਿੱਚ ਦਹਿਸ਼ਤ ਅਤੇ ਅਸਥਿਰਤਾ ਪੈਦਾ ਕਰਨ ਲਈ ਫੈਲਾਈਆਂ ਜਾ ਰਹੀਆਂ ਹਨ। ਮਿਡਲ ਈਸਟ ਵਿੱਚ ਚੱਲ ਰਹੀ ਜੰਗ ਅਤੇ ਯੁੱਧ ਵਰਗੀ ਸਥਿਤੀ ਦੇ ਵਿਚਕਾਰ, ਨੇਤਨਯਾਹੂ ਦੀ ਸਿਹਤ ਨੂੰ ਲੈ ਕੇ ਫੈਲੀ ਇਸ ਅਫਵਾਹ ਨੇ ਪੂਰੀ ਦੁਨੀਆ ਦਾ ਧਿਆਨ ਖਿੱਚਿਆ ਸੀ। ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਜ਼ਰਾਈਲੀ ਸਰਕਾਰ ਨੇ ਲੋਕਾਂ ਅਤੇ ਅੰਤਰਰਾਸ਼ਟਰੀ ਮੀਡੀਆ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਗੁੰਮਰਾਹਕੁੰਨ ਖਬਰਾਂ 'ਤੇ ਯਕੀਨ ਨਾ ਕਰਨ ਅਤੇ ਸਿਰਫ ਅਧਿਕਾਰਤ ਜਾਣਕਾਰੀ ਨੂੰ ਹੀ ਸਹੀ ਮੰਨਣ।
ਇਹ ਵੀ ਪੜ੍ਹੋ- ਜੰਗ ਵਿਚਾਲੇ ਉੱਤਰੀ ਕੋਰੀਆ ਨੇ ਦਾਗੇ ਪ੍ਰਮਾਣੂ ਰਾਕੇਟ ! ਜਾਪਾਨ ਨੂੰ ਛੇੜ'ਤੀ ਕੰਬਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
