ਇਜ਼ਰਾਈਲ ਦੇ PM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੱਤਰ ਨਾਲ ਭੇਜਿਆ ਗਿਆ ਕਾਰਤੂਸ
Wednesday, Apr 27, 2022 - 09:40 AM (IST)
ਯੇਰੂਸ਼ਲਮ (ਏਜੰਸੀ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਪੁਲਸ ਮੁਤਾਬਕ ਪੀ.ਐੱਮ. ਦੇ ਪਰਿਵਾਰ ਨੂੰ ਇਕ ਧਮਕੀ ਭਰਿਆ ਪੱਤਰ ਕਾਰਤੂਸ ਨਾਲ ਭੇਜਿਆ ਗਿਆ ਹੈ। ਬੇਨੇਟ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਧਮਕੀ ਭਰੇ ਪੱਤਰ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਪਰਿਵਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਪੁਲਸ ਇਹ ਪਤਾ ਲਗਾਉਣ ਵਿਚ ਜੁੱਟ ਗਈ ਹੈ ਕਿ ਇਸ ਧਮਕੀ ਭਰੇ ਪੱਤਰ ਦੇ ਪਿੱਛੇ ਕਿਸ ਦਾ ਹੱਥ ਹੈ।
ਇਹ ਵੀ ਪੜ੍ਹੋ: ਡੋਨਾਲਡ ਟਰੰਪ ਇਸ ਮਾਮਲੇ 'ਚ ਦੋਸ਼ੀ ਕਰਾਰ, ਰੋਜ਼ਾਨਾ ਦੇਣਾ ਹੋਵੇਗਾ 7 ਲੱਖ ਰੁਪਏ ਦਾ ਜੁਰਮਾਨਾ
ਇਜ਼ਰਾਈਲੀ ਪੁਲਸ ਨੇ ਮੰਗਲਵਾਰ ਨੂੰ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਇਹ ਪੱਤਰ ਬੇਨੇਟ ਅਤੇ ਉਨ੍ਹਾਂ ਦੇ ਪਰਿਵਾਰ ਲਈ ਸੀ ਅਤੇ ਇਸ ਵਿੱਚ ਇੱਕ ਕਾਰਤੂਸ ਵੀ ਸੀ। ਪੁਲਸ ਨੇ ਕਿਹਾ ਕਿ ਵਿਸ਼ੇਸ਼ ਅਪਰਾਧ ਸ਼ਾਖਾ ਅਤੇ ਸ਼ਿਨ ਬੇਟ ਸੁਰੱਖਿਆ ਏਜੰਸੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਹੋਰ ਵੇਰਵਿਆਂ ਨੂੰ ਗੁਪਤ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਦੇ ਕਸ਼ਮੀਰ ਦੌਰੇ ’ਤੇ ਪਾਕਿਸਤਾਨ ਨੇ ਪ੍ਰਗਟਾਇਆ ਇਤਰਾਜ਼, ਕੀਤਾ ਇਹ ਦਾਅਵਾ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।