ਇਜ਼ਰਾਈਲ ਨੇ ਸ਼ਰਨਾਰਥੀ ਕੈਂਪ ਤੇ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ, 27 ਮਰੇ

Thursday, Apr 18, 2024 - 06:22 PM (IST)

ਇਜ਼ਰਾਈਲ ਨੇ ਸ਼ਰਨਾਰਥੀ ਕੈਂਪ ਤੇ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ, 27 ਮਰੇ

ਤੇਲ ਅਵੀਵ, 17 ਅਪ੍ਰੈਲ (ਏ.ਐੱਨ.ਆਈ.) : ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈ.ਡੀ.ਐੱਫ.) ਨੇ ਕਿਹਾ ਕਿ ਦੱਖਣੀ ਲੇਬਨਾਨ ਵਿਚ ਉਸ ਦੇ ਹਵਾਈ ਹਮਲਿਆਂ ਵਿਚ ਦੋ ਕਮਾਂਡਰਾਂ ਸਮੇਤ ਤਿੰਨ ਹਿਜ਼ਬੁੱਲਾ ਲੜਾਕੂ ਮਾਰੇ ਗਏ। ਇਸ ਦੇ ਨਾਲ ਹੀ ਮੱਧ ਗਾਜ਼ਾ ’ਚ ਅਲ-ਮਗਾਜ਼ੀ ਸ਼ਰਨਾਰਥੀ ਕੈਂਪ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ’ਚ 7 ਬੱਚਿਆਂ ਸਮੇਤ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ 25 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: ਬ੍ਰਾਜ਼ੀਲ 'ਚ ਬੱਸ ਹਾਦਸੇ 'ਚ 7 ਲੋਕਾਂ ਦੀ ਮੌਤ

ਇਜ਼ਰਾਈਲੀ ਹਵਾਈ ਫੌਜ ਨੇ ਦੱਖਣੀ ਗਾਜ਼ਾ ਦੇ ਰਫਾਹ ’ਚ ਵੀ ਇਕ ਇਮਾਰਤ ’ਤੇ ਵੀ ਹਮਲਾ ਕੀਤਾ, ਜਿਸ ’ਚ 7 ਲੋਕਾਂ ਦੀ ਮੌਤ ਹੋ ਗਈ। ਇਜ਼ਰਾਈਲੀ ਹਵਾਈ ਹਮਲਿਆਂ ’ਚ ਅੱਤਵਾਦੀ ਸੰਗਠਨ ‘ਹਮਾਸ’ ਦੇ 40 ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਤੋਂ ਇਲਾਵਾ 4 ਹੋਰ ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਅਣਖ ਦੀ ਖ਼ਾਤਰ ਮਾਂ ਨੇ ਰਿਸ਼ਤੇਦਾਰਾਂ ਨਾਲ ਮਿਲ ਮਾਰੀ ਧੀ, ਚੁੱਪ-ਚੁਪੀਤੇ ਦਫ਼ਨਾਈ ਲਾਸ਼, ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

 


author

cherry

Content Editor

Related News