ਗਾਜ਼ਾ ''ਚ ਸੰਯੁਕਤ ਰਾਸ਼ਟਰ ਦੇ ਸਕੂਲ, ਘਰਾਂ ''ਤੇ ਇਜ਼ਰਾਇਲੀ ਹਵਾਈ ਹਮਲਾ, 34 ਲੋਕਾਂ ਦੀ ਮੌਤ
Thursday, Sep 12, 2024 - 04:12 AM (IST)

ਦੀਰ ਅਲ-ਬਲਾਹ (ਗਾਜ਼ਾ ਪੱਟੀ) : ਕੇਂਦਰੀ ਗਾਜ਼ਾ ਵਿਚ ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਦੇ ਇਕ ਸਕੂਲ ਅਤੇ ਦੋ ਘਰਾਂ 'ਤੇ ਇਜ਼ਰਾਈਲੀ ਹਵਾਈ ਹਮਲੇ ਵਿਚ 19 ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 34 ਲੋਕ ਮਾਰੇ ਗਏ। ਹਸਪਤਾਲ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਜਾੜੇ ਹੋਏ ਫਲਸਤੀਨੀਆਂ ਨੇ ਇਸ ਸਕੂਲ ਵਿਚ ਸ਼ਰਨ ਲਈ ਸੀ।
ਇਜ਼ਰਾਇਲੀ ਫੌਜ ਨੇ ਕਿਹਾ ਕਿ ਉਸ ਨੇ ਹਮਾਸ ਦੇ ਅੱਤਵਾਦੀਆਂ ਨੂੰ ਨਿਸ਼ਾਨਾ ਬਣਾਇਆ, ਜਿਹੜੇ ਨੁਸਰਤ ਸ਼ਰਨਾਰਥੀ ਕੈਂਪ ਵਿਚ ਸਕੂਲ ਦੇ ਅੰਦਰੋਂ ਹਮਲੇ ਦੀ ਯੋਜਨਾ ਬਣਾ ਰਹੇ ਸਨ। ਗਾਜ਼ਾ ਵਿਚ ਜੰਗ ਹੁਣ 11ਵੇਂ ਮਹੀਨੇ ਵਿਚ ਦਾਖਲ ਹੋ ਗਈ ਹੈ, ਜਿਸ ਵਿਚ ਹਜ਼ਾਰਾਂ ਲੋਕ ਮਾਰੇ ਗਏ ਹਨ। ਇਜ਼ਰਾਈਲ ਅਤੇ ਹਮਾਸ ਦੇ ਅੱਤਵਾਦੀ ਸਮੂਹ ਵਿਚਕਾਰ ਜੰਗਬੰਦੀ ਲਈ ਵਿਚੋਲਗੀ ਕਰਨ ਵਾਸਤੇ ਅੰਤਰਰਾਸ਼ਟਰੀ ਯਤਨਾਂ ਵਿਚ ਵਾਰ-ਵਾਰ ਵਿਘਨ ਪਾਇਆ ਗਿਆ ਹੈ।
ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਜ਼ਰਾਇਲੀ ਹਮਲਿਆਂ 'ਚ 19 ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 34 ਲੋਕ ਮਾਰੇ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8