ਮੱਧ ਗਾਜ਼ਾ ''ਚ ਇਜ਼ਰਾਇਲੀ ਹਵਾਈ ਹਮਲੇ ''ਚ ਮਾਰੇ ਗਏ 16 ਫਲਸਤੀਨੀ

Friday, Nov 01, 2024 - 02:03 PM (IST)

ਗਾਜ਼ਾ (ਏਜੰਸੀ)- ਮੱਧ ਗਾਜ਼ਾ ਪੱਟੀ ਵਿੱਚ ਨੁਸੀਰਤ ਸ਼ਰਨਾਰਥੀ ਕੈਂਪ ਵਿੱਚ 2 ਘਰਾਂ ਉੱਤੇ ਇਜ਼ਰਾਈਲੀ ਹਵਾਈ ਹਮਲੇ ਵਿੱਚ ਘੱਟ ਤੋਂ ਘੱਟ 16 ਫਲਸਤੀਨੀਆਂ ਦੀ ਮੌਤ ਹੋ ਗਈ। ਇਕ ਨਿਊਜ਼ ਏਜੰਸੀ ਨੇ ਇਹ ਜਾਣਕਾਰੀ ਫਲਸਤੀਨੀ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ। ਸਥਾਨਕ ਸੂਤਰਾਂ ਅਤੇ ਚਸ਼ਮਦੀਦਾਂ ਮੁਤਾਬਕ ਸਿਵਲ ਡਿਫੈਂਸ ਅਤੇ ਮੈਡੀਕਲ ਟੀਮਾਂ, ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਬਚਾਉਣ ਲਈ ਘਟਨਾ ਸਥਾਨ 'ਤੇ ਪਹੁੰਚੀਆਂ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲਾਂ 'ਚ ਲਿਜਾਇਆ ਗਿਆ।

ਇਹ ਵੀ ਪੜ੍ਹੋ: ਬੱਸ ਹਾਦਸੇ 'ਚ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ, 35 ਜ਼ਖ਼ਮੀ

ਅਲ-ਅਵਦਾ ਹਸਪਤਾਲ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਇੱਥੇ 16 ਲਾਸ਼ਾਂ ਲਿਆਂਦੀਆਂ ਗਈਆਂ ਹਨ ਅਤੇ 30 ਤੋਂ ਵੱਧ ਲੋਕ ਜ਼ਖ਼ਮੀ ਹਾਲਤ ਵਿਚ ਆਏ ਹਨ, ਜਿਨ੍ਹਾਂ ਵਿੱਚ ਇੱਕ ਡਾਕਟਰ ਅਤੇ 2 ਪੱਤਰਕਾਰ ਵੀ ਸ਼ਾਮਲ ਹਨ। ਹਾਲਾਂਕਿ ਇਜ਼ਰਾਈਲੀ ਫੌਜ ਨੇ ਇਸ ਘਟਨਾ 'ਤੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ। ਜ਼ਿਕਰਯੋਗ ਹੈ ਕਿ 07 ਅਕਤੂਬਰ 2023 ਨੂੰ ਦੱਖਣੀ ਇਜ਼ਰਾਈਲ ਦੀ ਸਰਹੱਦ 'ਤੇ ਹਮਾਸ ਦੇ ਹਮਲੇ ਦੇ ਜਵਾਬ ਵਿਚ ਇਜ਼ਰਾਈਲ ਨੇ ਗਾਜ਼ਾ ਪੱਟੀ ਵਿਚ ਹਮਾਸ ਵਿਰੁੱਧ ਵੱਡੇ ਪੱਧਰ 'ਤੇ ਹਮਲਾ ਕੀਤਾ ਹੈ, ਕਿਉਂਕਿ ਹਮਾਸ ਦੇ ਹਮਲੇ ਵਿਚ ਲਗਭਗ 1,200 ਲੋਕ ਮਾਰੇ ਗਏ ਸਨ ਅਤੇ 250 ਦੇ ਕਰੀਬ ਲੋਕਾਂ ਨੂੰ ਬੰਧਕ ਬਣਾ ਲਿਆ। ਗਾਜ਼ਾ ਸਥਿਤ ਸਿਹਤ ਅਧਿਕਾਰੀਆਂ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ, ਗਾਜ਼ਾ ਪੱਟੀ ਵਿੱਚ ਚੱਲ ਰਹੇ ਇਜ਼ਰਾਈਲੀ ਹਮਲਿਆਂ ਵਿੱਚ ਹੁਣ ਤੱਕ 43,204 ਫਲਸਤੀਨੀ ਮਾਰੇ ਗਏ ਹਨ।

ਇਹ ਵੀ ਪੜ੍ਹੋ: ਕੈਦੀ ਨੂੰ ਫਾਂਸੀ ਦੇਣ ਦਾ ਮਾਮਲਾ; ਜਰਮਨੀ ਨੇ 3 ਈਰਾਨੀ ਵਣਜ ਦੂਤਘਰਾਂ ਨੂੰ ਬੰਦ ਕਰਨ ਦਾ ਦਿੱਤਾ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News