ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗਬੰਦੀ ਨੂੰ ਮਨਜ਼ੂਰੀ, ਬੰਧਕਾਂ ਦੀ ਹੋਵੇਗੀ ਰਿਹਾਈ

Wednesday, Nov 22, 2023 - 10:54 AM (IST)

ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗਬੰਦੀ ਨੂੰ ਮਨਜ਼ੂਰੀ, ਬੰਧਕਾਂ ਦੀ ਹੋਵੇਗੀ ਰਿਹਾਈ

ਯੇਰੂਸ਼ਲਮ (ਭਾਸ਼ਾ)- ਇਜ਼ਰਾਈਲ ਦੀ ਕੈਬਨਿਟ ਨੇ ਬੁੱਧਵਾਰ ਨੂੰ ਫਿਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਨਾਲ ਜੰਗਬੰਦੀ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਨਾਲ 6 ਹਫ਼ਤਿਆਂ ਤੋਂ ਜਾਰੀ ਵਿਨਾਸ਼ਕਾਰੀ ਜੰਗ ਵਿਚ ਕੁਝ ਦਿਨ ਦੀ ਰੋਕ ਲੱਗੇਗੀ ਅਤੇ ਗਾਜ਼ਾ ਪੱਟੀ 'ਚ ਬੰਧਕ ਬਣਾਏ ਗਏ ਲੋਕਾਂ ਦੀ ਰਿਹਾਈ ਦੇ ਬਦਲੇ ਇਜ਼ਰਾਈਲ ਦੀਆਂ ਜੇਲਾਂ 'ਚ ਕੈਦ ਫਲਸਤੀਨੀਆਂ ਨੂੰ ਛੱਡਿਆ ਜਾਵੇਗਾ। ਇਜ਼ਰਾਇਲੀ ਸਰਕਾਰ ਨੇ ਕਿਹਾ ਕਿ ਸਮਝੌਤੇ ਦੇ ਤਹਿਤ ਹਮਾਸ ਚਾਰ ਦਿਨਾਂ ਦੇ ਅੰਦਰ ਗਾਜ਼ਾ ਪੱਟੀ ਵਿੱਚ ਬੰਧਕ ਬਣਾਏ ਗਏ ਲਗਭਗ 240 ਬੰਧਕਾਂ ਵਿੱਚੋਂ 50 ਨੂੰ ਰਿਹਾਅ ਕਰੇਗਾ। ਸਰਕਾਰ ਨੇ ਕਿਹਾ ਕਿ ਪਹਿਲਾਂ ਬੱਚਿਆਂ ਅਤੇ ਔਰਤਾਂ ਨੂੰ ਰਿਹਾਅ ਕੀਤਾ ਜਾਵੇਗਾ। 

ਜੰਗ ਰਹੇਗੀ ਜਾਰੀ

ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਬੁੱਧਵਾਰ ਸਵੇਰੇ ਕੈਬਨਿਟ ਵੋਟਿੰਗ ਵਿੱਚ ਕਿਹਾ ਕਿ ਇਜ਼ਰਾਈਲ ਜੰਗਬੰਦੀ ਖ਼ਤਮ ਹੋਣ ਤੋਂ ਬਾਅਦ ਹਮਾਸ ਦੇ ਖ਼ਿਲਾਫ਼ ਹਮਲੇ ਦੁਬਾਰਾ ਸ਼ੁਰੂ ਕਰੇਗਾ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਜੰਗਬੰਦੀ ਕਦੋਂ ਲਾਗੂ ਹੋਵੇਗੀ। ਪ੍ਰਧਾਨ ਮੰਤਰੀ ਨੇ ਕਿਹਾ, "ਅਸੀਂ ਜੰਗ ਵਿੱਚ ਹਾਂ ਅਤੇ ਅਸੀਂ ਜੰਗ ਜਾਰੀ ਰੱਖਾਂਗੇ।" ਅਸੀਂ ਉਦੋਂ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਅਸੀਂ ਆਪਣਾ ਟੀਚਾ ਹਾਸਲ ਨਹੀਂ ਕਰ ਲੈਂਦੇ। ਇਜ਼ਰਾਈਲ ਨੇ ਕਿਹਾ ਕਿ ਜਦੋਂ ਤੱਕ ਉਹ ਹਮਾਸ ਦੇ ਫੌਜੀ ਟਿਕਾਣਿਆਂ ਨੂੰ ਤਬਾਹ ਨਹੀਂ ਕਰ ਦਿੰਦਾ ਅਤੇ ਸਾਰੇ ਬੰਧਕਾਂ ਨੂੰ ਰਿਹਾਅ ਨਹੀਂ ਕਰ ਦਿੰਦਾ, ਉਦੋਂ ਤੱਕ ਜੰਗ ਜਾਰੀ ਰਹੇਗੀ। 

ਨੇਤਨਯਾਹੂ ਨੇ ਕਿਹਾ ਕਿ ਜੰਗਬੰਦੀ ਦੌਰਾਨ ਖੁਫੀਆ ਕੋਸ਼ਿਸ਼ਾਂ ਜਾਰੀ ਰਹਿਣਗੀਆਂ, ਜਿਸ ਨਾਲ ਫੌਜ ਨੂੰ ਲੜਾਈ ਦੇ ਅਗਲੇ ਪੜਾਅ ਲਈ ਤਿਆਰੀ ਕਰਨ ਦੀ ਇਜਾਜ਼ਤ ਮਿਲੇਗੀ। ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਲੋਕਾਂ ਨੂੰ ਵਾਪਸ ਲਿਆਉਣ ਲਈ ਵਚਨਬੱਧ ਹੈ। ਸਰਕਾਰ ਨੇ ਇਸ ਟੀਚੇ ਨੂੰ ਪ੍ਰਾਪਤ ਕਰਨ ਦੇ ਪਹਿਲੇ ਪੜਾਅ ਲਈ ਢਾਂਚੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉੱਧਰ ਗਾਜ਼ਾ ਦੇ ਸਿਹਤ ਮੰਤਰਾਲੇ ਅਨੁਸਾਰ ਇਜ਼ਰਾਈਲੀ ਹਵਾਈ ਅਤੇ ਜ਼ਮੀਨੀ ਹਮਲਿਆਂ ਵਿੱਚ 11,000 ਤੋਂ ਵੱਧ ਫਲਸਤੀਨੀ ਮਾਰੇ ਗਏ ਹਨ ਅਤੇ 2,700 ਤੋਂ ਵੱਧ ਲਾਪਤਾ ਹਨ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਵਧੀਆਂ ਮੁਸ਼ਕਲਾਂ, ਸਰਕਾਰ ਤੋਂ ਕੀਤੀ ਇਹ ਮੰਗ

150 ਫਲਸਤੀਨੀ ਕੈਦੀ ਰਿਹਾਅ 

ਮੀਡੀਆ ਰਿਪੋਰਟਾਂ ਮੁਤਾਬਕ ਇਜ਼ਰਾਈਲ ਸਮਝੌਤੇ ਤਹਿਤ 150 ਫਲਸਤੀਨੀ ਕੈਦੀਆਂ ਨੂੰ ਰਿਹਾਅ ਕਰੇਗਾ। ਹਾਲਾਂਕਿ ਇਜ਼ਰਾਈਲ ਸਰਕਾਰ ਦੇ ਬਿਆਨ ਵਿੱਚ ਅਜਿਹਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਅਮਰੀਕਾ ਅਤੇ ਕਤਰ ਦੀ ਵਿਚੋਲਗੀ ਹੇਠ ਇਹ ਸਮਝੌਤਾ ਕਦੋਂ ਲਾਗੂ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।  


author

Vandana

Content Editor

Related News