ਬੀਜਿੰਗ ''ਚ ਇਜ਼ਰਾਇਲੀ ਦੂਤਘਰ ਦੇ ਕਰਮਚਾਰੀ ''ਤੇ ਹਮਲਾ, ਹਸਪਤਾਲ ''ਚ ਦਾਖ਼ਲ

10/13/2023 3:50:13 PM

ਯੇਰੂਸ਼ਲਮ (ਭਾਸ਼ਾ)- ਇਜ਼ਰਾਈਲ ਦੇ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਬੀਜਿੰਗ ਵਿੱਚ ਉਸ ਦੇ ਦੂਤਘਰ ਦੇ ਇੱਕ ਕਰਮਚਾਰੀ ਉੱਤੇ ਸ਼ੁੱਕਰਵਾਰ ਨੂੰ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਉਹ ਹਸਪਤਾਲ ਵਿੱਚ ਦਾਖ਼ਲ ਹੈ। ਚੀਨ ਨੇ ਅਜੇ ਤੱਕ ਹਮਲੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਹਮਲਾ ਕਿਸ ਕਾਰਨ ਹੋਇਆ ਹੈ। ਹਾਲਾਂਕਿ ਇਹ ਹਮਲਾ ਉਸ ਸਮੇਂ ਹੋਇਆ ਹੈ ਜਦੋਂ ਇਜ਼ਰਾਈਲ ਨੇ ਫਲਸਤੀਨੀ ਅੱਤਵਾਦੀ ਸੰਗਠਨ ਹਮਾਸ ਦੇ ਹਮਲੇ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਜਾਰੀ ਟਕਰਾਅ ਦੇ ਸਬੰਧ ਵਿਚ ਚੀਨ ਵੱਲੋਂ ਦਿੱਤੇ ਗਏ ਬਿਆਨ ਲਈ ਉਸ ਦੀ ਆਲੋਚਨਾ ਕੀਤੀ ਸੀ।

ਇਹ ਵੀ ਪੜ੍ਹੋ: ਜ਼ਮੀਨੀ ਹਮਲੇ ਦੀ ਤਿਆਰੀ 'ਚ ਇਜ਼ਰਾਇਲ! ਫਲਸਤੀਨੀਆਂ ਨੂੰ 24 ਘੰਟਿਆਂ 'ਚ ਗਾਜ਼ਾ ਸ਼ਹਿਰ ਖ਼ਾਲੀ ਕਰਨ ਦਾ ਹੁਕਮ

ਵਿਦੇਸ਼ ਮੰਤਰਾਲਾ ਨੇ ਪੱਤਰਕਾਰਾਂ ਨੂੰ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਹਮਲਾ ਦੂਤਘਰ ਦੀ ਜ਼ਮੀਨ 'ਤੇ ਨਹੀਂ ਹੋਇਆ। ਬਿਆਨ 'ਚ ਕਿਹਾ ਗਿਆ ਹੈ, ''ਕਰਮਚਾਰੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਸਥਿਰ ਹੈ।'' ਬਿਆਨ 'ਚ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਬਿਆਨ 'ਚ ਕਿਹਾ ਗਿਆ ਹੈ ਕਿ ਇਜ਼ਰਾਇਲੀ ਅਧਿਕਾਰੀ ਹਮਲੇ ਦੇ ਕਾਰਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ: ਸੱਤਾ ਦੇ ਲਾਲਚ ’ਚ ਅੰਨ੍ਹੇ ਹੋਏ ਟਰੂਡੋ, ਵੋਟਾਂ ਖਾਤਿਰ ਦਾਅ ’ਤੇ ਲਾਈ ਕੈਨੇਡਾ ਦੀ ਅਰਥਵਿਵਸਥਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry