ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਹਰਨੀਆ ਦਾ ਹੋਇਆ ਸਫ਼ਲ ਆਪ੍ਰੇਸ਼ਨ

04/01/2024 2:15:05 PM

ਯੇਰੂਸ਼ਲਮ (ਵਾਰਤਾ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਹਰਨੀਆ ਦੀ ਸਫ਼ਲ ਸਰਜਰੀ ਹੋਈ ਹੈ ਅਤੇ ਉਹ ਯੇਰੂਸ਼ਲਮ ਦੇ ਇਕ ਹਸਪਤਾਲ ਵਿਚ ਦਾਖ਼ਲ ਹਨ। ਹਸਪਤਾਲ ਦੇ ਜਨਰਲ ਸਰਜਰੀ ਦੇ ਡਾਇਰੈਕਟਰ ਐਲਨ ਪਿਕਾਸਕਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਇਨ੍ਹਾਂ 4 ਪੰਜਾਬੀਆਂ ਦੀ ਭਾਲ 'ਚ ਜੁਟੀ ਕੈਨੇਡੀਅਨ ਪੁਲਸ, ਜਾਣੋ ਕੀ ਹੈ ਪੂਰਾ ਮਾਮਲਾ

ਪਿਕਾਸਕਰੀ ਨੇ ਟਾਈਮਜ਼ ਆਫ ਇਜ਼ਰਾਈਲ ਅਖਬਾਰ ਦੇ ਹਵਾਲੇ ਨਾਲ ਇਕ ਵੀਡੀਓ ਸੰਦੇਸ਼ ਵਿਚ ਕਿਹਾ, ''ਉਹ (ਨੇਤਨਯਾਹੂ) ਠੀਕ ਹੋ ਰਹੇ ਹਨ ਅਤੇ ਆਪਣੇ ਪਰਿਵਾਰ ਨਾਲ ਗੱਲ ਕਰ ਰਹੇ ਹਨ।'' ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਸ਼ਨੀਵਾਰ ਨੂੰ ਰੁਟੀਨ ਜਾਂਚ ਦੌਰਾਨ ਹਰਨੀਆ ਦਾ ਪਤਾ ਲੱਗਾ ਸੀ। ਇਜ਼ਰਾਈਲ ਦੇ ਉਪ ਪ੍ਰਧਾਨ ਮੰਤਰੀ ਯਾਰੀਵ ਲੇਵਿਨ ਨੇ ਨੇਤਨਯਾਹੂ ਦੀ ਗੈਰ-ਹਾਜ਼ਰੀ ਦੌਰਾਨ ਅਸਥਾਈ ਤੌਰ 'ਤੇ ਉਨ੍ਹਾਂ ਦੀ ਜਗ੍ਹਾ ਲਈ ਹੈ।

ਇਹ ਵੀ ਪੜ੍ਹੋ: ਸਾਵਧਾਨ! ਤਣਾਅ ਕਾਰਨ 4 ਗੁਣਾ ਤੇਜ਼ੀ ਨਾਲ ਵਧ ਸਕਦੈ ਕੈਂਸਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

cherry

This news is Content Editor cherry