ਗਾਜ਼ਾ ''ਤੇ ਹਮਲੇ ਬਾਰੇ ਬੋਲੇ ਇੰਜ਼ਰਾਈਲੀ PM ਨੇਤਨਯਾਹੂ, ''ਸਾਲਾਂ ਤਕ ਸੁਣੇਗੀ ਹਮਲਿਆਂ ਦੀ ਗੂੰਜ''
Tuesday, Oct 10, 2023 - 05:57 AM (IST)
ਇੰਟਰਨੈਸ਼ਨਲ ਡੈਸਕ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਹਮਾਸ ਦੁਆਰਾ ਅਚਾਨਕ ਕੀਤੇ ਗਏ ਹਮਲੇ ਦੇ ਜਵਾਬ ਵਿਚ ਗਾਜ਼ਾ ਪੱਟੀ ਉੱਤੇ ਇਜ਼ਰਾਈਲ ਦਾ ਵੱਡਾ ਹਮਲਾ ਅਜੇ ਸ਼ੁਰੂ ਹੀ ਹੋਇਆ ਹੈ। ਨੇਤਨਯਾਹੂ ਨੇ ਇਕ ਰਾਸ਼ਟਰੀ ਟੈਲੀਵਿਜ਼ਨ ਸੰਬੋਧਨ ਵਿਚ ਇਹ ਗੱਲ ਕਹੀ। ਗਾਜ਼ਾ 'ਤੇ ਇਜ਼ਰਾਈਲ ਦਾ ਹਮਲਾ ਤੀਜੇ ਦਿਨ ਵੀ ਜਾਰੀ ਰਿਹਾ। ਨੇਤਨਯਾਹੂ ਨੇ ਕਿਹਾ, "ਅਸੀਂ ਹਮਾਸ 'ਤੇ ਹਮਲਾ ਕਰਨਾ ਸ਼ੁਰੂ ਕੀਤਾ ਹੈ। ਆਉਣ ਵਾਲੇ ਦਿਨਾਂ ਵਿਚ ਅਸੀਂ ਆਪਣੇ ਦੁਸ਼ਮਣਾਂ ਨਾਲ ਜੋ ਵੀ ਕਰਾਂਗੇ, ਉਸ ਦੀ ਗੂੰਜ ਕਈ ਪੀੜ੍ਹੀਆਂ ਤੱਕ ਸੁਣਾਈ ਦੇਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖੀਆਂ ਇਹ ਗੱਲਾਂ
ਬੈਂਜਾਮਿਨ ਨੇਤਨਯਾਹੂ ਨੇ ਸੋਮਵਾਰ ਨੂੰ ਕਿਹਾ ਕਿ ਅੱਤਵਾਦੀ ਸੰਗਠਨ ਹਮਾਸ ਦੇ ਹਮਲੇ 'ਤੇ ਇਜ਼ਰਾਈਲ ਦਾ ਜਵਾਬ 'ਮੱਧ ਪੂਰਬ' ਨੂੰ ਬਦਲ ਦੇਵੇਗਾ। ਨਾਲ ਹੀ ਉਨ੍ਹਾਂ ਭਰੋਸਾ ਜਤਾਇਆ ਕਿ ਇਜ਼ਰਾਈਲ ਇਸ ਜੰਗ ਨੂੰ ਜਿੱਤ ਲਵੇਗਾ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਇਕ ਪੋਸਟ ਵਿਚ ਦੇਸ਼ ਦੇ ਲੋਕਾਂ ਨੂੰ ਕਿਹਾ, "ਮੈਂ ਤੁਹਾਨੂੰ ਦ੍ਰਿੜ ਰਹਿਣ ਦੀ ਅਪੀਲ ਕਰਦਾ ਹਾਂ ਕਿਉਂਕਿ ਅਸੀਂ ਮੱਧ ਪੂਰਬ ਨੂੰ ਬਦਲਣ ਜਾ ਰਹੇ ਹਾਂ। ਮੈਂ ਤੁਹਾਨੂੰ ਅਤੇ ਨਿਵਾਸੀਆਂ ਨੂੰ ਗਲੇ ਲਗਾਉਂਦਾ ਹਾਂ। ਅਸੀਂ ਸਾਰੇ ਤੁਹਾਡੇ ਨਾਲ ਹਾਂ ਅਤੇ ਅਸੀਂ ਉਨ੍ਹਾਂ ਨੂੰ ਸਖ਼ਤੀ ਨਾਲ ਹਰਾਵਾਂਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8