ਗਾਜ਼ਾ ''ਚ ਸ਼ਰਨਾਰਥੀ ਕੈਂਪ ''ਚ ਤਬਦੀਲ ਸਕੂਲ ''ਤੇ ਇਜ਼ਰਾਈਲੀ ਹਮਲਾ, 16 ਲੋਕਾਂ ਦੀ ਮੌਤ
Thursday, Oct 24, 2024 - 05:01 PM (IST)

ਦੀਰ ਅਲ-ਬਲਾਹ/ਗਾਜ਼ਾ ਪੱਟੀ (ਏਜੰਸੀ)- ਮੱਧ ਗਾਜ਼ਾ ਵਿੱਚ ਸ਼ਰਨਾਰਥੀ ਕੈਂਪ ਵਜੋਂ ਵਰਤੇ ਜਾ ਰਹੇ ਇੱਕ ਸਕੂਲ ਉੱਤੇ ਵੀਰਵਾਰ ਨੂੰ ਇਜ਼ਰਾਈਲੀ ਹਮਲੇ ਵਿੱਚ ਘੱਟੋ-ਘੱਟ 16 ਲੋਕ ਮਾਰੇ ਗਏ। ਫਲਸਤੀਨੀ ਮੈਡੀਕਲ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਬਰਗਰ ਖਾਣ ਨਾਲ Infection ਫੈਲਣ ਦੇ ਦੋਸ਼ ਮਗਰੋਂ McDonald's ਦਾ ਪਹਿਲਾ ਬਿਆਨ
ਅਵਦਾ ਹਸਪਤਾਲ ਦੇ ਮੈਡੀਕਲ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਮਲਾ ਨੁਸੀਰਾਤ ਦੇ ਇੱਕ ਸ਼ਰਨਾਰਥੀ ਕੈਂਪ ਵਿੱਚ ਹੋਇਆ। ਇਸ ਹਮਲੇ 'ਚ 32 ਹੋਰ ਲੋਕ ਜ਼ਖ਼ਮੀ ਵੀ ਹੋਏ ਹਨ। ਜ਼ਖ਼ਮੀਆਂ ਨੂੰ ਇਸੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਜ਼ਰਾਇਲੀ ਫੌਜ ਨੇ ਇਸ ਸਬੰਧ 'ਚ ਤੁਰੰਤ ਕੋਈ ਬਿਆਨ ਨਹੀਂ ਦਿੱਤਾ ਹੈ।
ਇਹ ਵੀ ਪੜ੍ਹੋ: ਕੀ ਸੁਧਰ ਜਾਣਗੇ ਭਾਰਤ-ਚੀਨ ਸਬੰਧ? ਸ਼ੀ ਜਿਨਪਿੰਗ ਨੇ ਮੋਦੀ ਦੇ ਸੁਝਾਵਾਂ ਨਾਲ ਪ੍ਰਗਟਾਈ ਸਹਿਮਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8