ਟਰੰਪ ਦੀ ਸਖਤੀ; ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪੁੱਜੇ ਲੋਕਾਂ ਲਈ ਲੁਕਣਾ ਵੀ ਹੋਇਆ ਮੁਸ਼ਕਲ
Tuesday, Feb 04, 2025 - 09:22 AM (IST)
ਵਾਸ਼ਿੰਗਟਨ (ਨਰਿੰਦਰ ਜੋਸ਼ੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਿਛਲੇ ਕਈ ਦਿਨਾਂ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੇ ਹਨ। ਇੰਨੀ ਸਖਤੀ ਨਾਲ ਕਾਰਵਾਈ ਹੁੰਦਿਆਂ ਵੇਖ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚੇ ਲੋਕਾਂ ਲਈ ਲੁਕਣਾ ਵੀ ਮੁਸ਼ਕਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਜ਼ੋਰਦਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਛੋਟੇ ਰੈਸਟੋਰੈਂਟਾਂ ਅਤੇ ਛੋਟੇ ਕਾਰੋਬਾਰੀ ਅਦਾਰਿਆਂ ਅੰਦਰ ਵੀ ਜਾਂਚ ਮੁਹਿੰਮਾਂ ਚਲਾਈਆਂ ਗਈਆਂ ਹਨ। ਅਜਿਹੀ ਸਥਿਤੀ ’ਚ ਇਮੀਗ੍ਰੇਸ਼ਨ ਰਾਹੀਂ ਅਮਰੀਕਾ ਪਹੁੰਚੇ ਹਜ਼ਾਰਾਂ ਭਾਰਤੀਆਂ ਦਾ ਭਵਿੱਖ ਵੀ ਖ਼ਤਰੇ ਵਿਚ ਹੈ।
ਇਹ ਵੀ ਪੜ੍ਹੋ: ਆਨਲਾਈਨ ਸੱਟੇਬਾਜ਼ੀ ਰੈਕੇਟ ਦਾ ਪਰਦਾਫਾਸ਼, 10 ਭਾਰਤੀਆਂ ਸਮੇਤ 24 ਗ੍ਰਿਫ਼ਤਾਰ
ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਅਤੇ ਹੋਮਲੈਂਡ ਸੁਰੱਖਿਆ ਵਿਭਾਗ ਕਾਫ਼ੀ ਸਖ਼ਤ ਹੋ ਗਏ ਹਨ। ਛੋਟੇ ਰੈਸਟੋਰੈਂਟਾਂ ਅਤੇ ਛੋਟੇ ਕਾਰੋਬਾਰੀਆਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਕਿ ਕੋਈ ਨਾਗਰਿਕ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚ ਕੇ ਕੰਮ ਤਾਂ ਨਹੀਂ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਛੋਟੇ ਕਾਰੋਬਾਰੀ ਖੁੱਲ੍ਹ ਕੇ ਨਹੀਂ ਬੋਲ ਰਹੇ ਹਨ ਅਤੇ ਉਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਆਪਣੇ ਅਦਾਰਿਆਂ ਵਿਚ ਕਾਮਿਆਂ ਦੀ ਵੱਡੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਮ ਚਲਾਉਣੇ ਵੀ ਮੁਸ਼ਕਲ ਹੋ ਗਏ ਹਨ। ਅਜਿਹੀ ਸਥਿਤੀ ’ਚ ਜਿਨ੍ਹਾਂ ਕੋਲ ਵਰਕ ਪਰਮਿਟ ਹੈ ਅਤੇ ਉਹ ਹੋਰ ਤਰੀਕਿਆਂ ਨਾਲ ਅਮਰੀਕਾ ਵਿਚ ਹਨ, ਉਹ ਵੀ ਕਾਨੂੰਨੀ ਇਮੀਗ੍ਰੇਸ਼ਨ ਬਾਰੇ ਚਿੰਤਤ ਹਨ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਕਾਰਨ ਗੁੱਸੇ 'ਚ ਆਏ ਭਰਾਵਾਂ ਨੇ ਮਾਰ 'ਤੀ ਭੈਣ
ਇਹ ਧਿਆਨ ਦੇਣ ਯੋਗ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਨਿਸ਼ਾਨਾ ਬਣਾਇਆ ਹੈ, ਜਿਸ ਨੇ ਹਲਚਲ ਮਚਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ’ਚ ਛੋਟੇ ਰੈਸਟੋਰੈਂਟਾਂ ਤੇ ਕਾਰੋਬਾਰ ਚਲਾ ਰਹੇ ਅਪ੍ਰਵਾਸੀ ਭਾਰਤੀ ਵੀ ਕਾਮੇ ਨਾ ਮਿਲਣ ਕਾਰਨ ਬਹੁਤ ਪ੍ਰੇਸ਼ਾਨ ਹਨ। ਯੂ. ਐੱਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਲਗਾਤਾਰ ਉਨ੍ਹਾਂ ਲੋਕਾਂ ਦੀ ਪਛਾਣ ਕਰ ਰਿਹਾ ਹੈ, ਜਿਨ੍ਹਾਂ ਕੋਲ ਵੈਧ ਦਸਤਾਵੇਜ਼ ਨਹੀਂ ਹਨ। ਅਜਿਹੇ ਵਿਚ ਮੰਨਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ ਵਿਚ ਭਾਰਤੀਆਂ ਦੀ ਘਰ ਵਾਪਸੀ ਹੋ ਸਕਦੀ ਹੈ। ਅਮਰੀਕਾ ਵਿਚ ਅਜਿਹੇ ਕਈ ਭਾਰਤੀ ਹਨ, ਜੋ ਜਾਂ ਤਾਂ ਵੀਜ਼ਾ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਉਥੇ ਰਹਿ ਰਹੇ ਹਨ ਜਾਂ ਜਿਨ੍ਹਾਂ ਦੇ ਦਸਤਾਵੇਜ ਅਧੂਰੇ ਹਨ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (ਡੀ. ਐੱਚ. ਐੱਸ.) ਨੇ ਗੈਰ-ਕਾਨੂੰਨੀ ਤੌਰ ’ਤੇ ਪਹੁੰਚੇ ਲੋਕਾਂ ਨੂੰ ਦੇਸ਼ ਨਿਕਾਲਾ ਦੇਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਆਇਰਲੈਂਡ 'ਚ ਦਰੱਖਤ ਨਾਲ ਟਕਰਾਈ Indian students ਦੀ ਕਾਰ, ਹਾਦਸੇ 'ਚ 2 ਵਿਦਿਆਰਥੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8