ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ ਇਟਲੀ ਦਾ ਸ਼ਹਿਰ ਬੱਤੀਪਾਲੀਆ
Tuesday, Apr 23, 2024 - 09:34 AM (IST)
ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਦੀ ਸਭ ਤੋਂ ਵੱਡੀ ਸਟੇਟ ਕੰਪਾਨੀਆਂ ਵਿਖੇ ਸਥਾਪਿਤ ਗੁਰਦੁਆਰਾ ਸੰਗਤ ਸਭਾ ਬੱਤੀਪਾਲੀਆ ਦੀਆਂ ਸੰਗਤਾਂ ਵੱਲੋਂ ਖਾਲਸਾ ਪੰਥ ਦੇ 325ਵੇਂ ਪ੍ਰਗਟ ਦਿਹਾੜੇ ਦੀਆਂ ਖੁਸ਼ੀਆਂ ਮੌਕੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਵਿਚ ਦੱਖਣੀ ਇਟਲੀ ਦੇ ਕਈ ਹਿੱਸਿਆਂ ਵਿਚ ਵੱਸਦੀਆਂ ਸੰਗਤਾਂ ਨੇ ਦੂਰ-ਦਰਾਡੇ ਤੋਂ ਪਹੁੰਚ ਕੇ ਰੌਣਕਾਂ ਨੂੰ ਵਧਾਉਂਦੇ ਹੋਏ ਗੁਰਬਾਣੀ ਵਿਚਾਰਾਂ ਨੂੰ ਸਰਵਣ ਕੀਤਾ।
ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਦਾ ਉਤਸ਼ਾਹ ਵੇਖਣ ਯੋਗ ਸੀ। ਦੱਖਣ ਵਿਚ ਵੱਸੇ ਕਈ ਸ਼ਹਿਰਾਂ ਵਿੱਚ ਰਹਿੰਦੇ ਸਿੱਖਾਂ ਵੱਲੋਂ ਵੀ ਇਸ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਨੌਜਵਾਨ ਸੇਵਾਦਾਰਾਂ ਵੱਲੋਂ ਵੱਖ-ਵੱਖ ਲੰਗਰਾਂ ਦੇ ਸਟਾਲ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ। ਪੰਥ ਪ੍ਰਸਿੱਧ ਕਵੀਸ਼ਰ ਭਾਈ ਅਜੀਤ ਸਿੰਘ ਥਿੰਦ ਅਤੇ ਸਾਥੀਆਂ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ 5 ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਵਿੱਚ ਇਟਾਲੀਅਨ ਪ੍ਰਸ਼ਾਸ਼ਨਿਕ ਅਧਿਕਾਰੀਆਂ ਦਾ ਯੋਗਦਾਨ ਵੀ ਸ਼ਲਾਘਾਯੋਗ ਸੀ। ਸਥਾਨਕ ਨਗਰ ਕੌਂਸਲਰ ਦੇ ਅਧਿਕਾਰੀ ਵੀ ਉਚੇਚੇ ਤੌਰ 'ਤੇ ਮੌਜੂਦ ਸਨ, ਜਿਨ੍ਹਾਂ ਵੱਲੋਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਗਈ।
ਇਹ ਵੀ ਪੜ੍ਹੋ: US 'ਚ ਭਾਰਤੀਆਂ ਦਾ ਦਬਦਬਾ, ਸਾਲ 2022 'ਚ 66 ਹਜ਼ਾਰ ਲੋਕਾਂ ਨੂੰ ਮਿਲੀ ਅਮਰੀਕੀ ਨਾਗਰਿਕਤਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।