ਟਰੰਪ ਦੇ ਬਿਆਨ ਮਗਰੋਂ ਇਟਲੀ ਦੇ ਵਿਦੇਸ਼ ਮੰਤਰੀ ਵੱਲੋਂ ਅਮਰੀਕਾ ਦਾ ਦੌਰਾ ਰੱਦ
Friday, Jun 19, 2026 - 08:46 PM (IST)
ਰੋਮ : ਇਟਲੀ ਸਰਕਾਰ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਹਾਲ ਹੀ ਵਿੱਚ ਹੋਏ ਜੀ-7 (G7) ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਨੇ ਉਨ੍ਹਾਂ ਨਾਲ ਫੋਟੋ ਖਿਚਵਾਉਣ ਲਈ 'ਮਿੰਨਤਾਂ' ਕੀਤੀਆਂ ਸਨ।
ਇਸ ਬਿਆਨਬਾਜ਼ੀ ਤੋਂ ਨਾਰਾਜ਼ ਇਟਲੀ ਦੇ ਵਿਦੇਸ਼ ਮੰਤਰੀ ਐਂਟੋਨੀਓ ਤਾਜਾਨੀ ਨੇ ਟਰੰਪ ਦੇ ਦਾਅਵਿਆਂ ਨੂੰ 'ਗੰਭੀਰ ਅਤੇ ਅਪਮਾਨਜਨਕ' ਕਰਾਰ ਦਿੰਦਿਆਂ ਅਗਲੇ ਹਫ਼ਤੇ ਹੋਣ ਵਾਲੀ ਆਪਣੀ ਅਮਰੀਕਾ ਯਾਤਰਾ ਰੱਦ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਮੈਲੋਨੀ ਨੇ ਵੀ ਇੱਕ ਵੀਡੀਓ ਸੰਦੇਸ਼ ਰਾਹੀਂ ਟਰੰਪ ਦੇ ਇਨ੍ਹਾਂ ਦਾਅਵਿਆਂ ਨੂੰ ਪੂਰੀ ਤਰ੍ਹਾਂ "ਮਨਘੜਤ" ਦੱਸਿਆ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਟਲੀ ਅਤੇ ਉਹ ਖੁਦ ਕਦੇ ਵੀ ਕਿਸੇ ਅੱਗੇ ਮਿੰਨਤਾਂ ਨਹੀਂ ਕਰਦੇ।
ਦੱਸਣਯੋਗ ਹੈ ਕਿ ਸ਼ੁੱਕਰਵਾਰ ਸਵੇਰੇ 'ਲਾ-7 ਨੈੱਟਵਰਕ' (La7) 'ਤੇ ਪ੍ਰਸਾਰਿਤ ਇੱਕ ਇੰਟਰਵਿਊ ਵਿੱਚ ਟਰੰਪ ਨੇ ਯੂਕਰੇਨ ਬਾਰੇ ਗੱਲ ਕਰਦਿਆਂ ਦਾਅਵਾ ਕੀਤਾ ਸੀ ਕਿ ਮੈਲੋਨੀ ਉਨ੍ਹਾਂ ਨਾਲ ਤਸਵੀਰ ਖਿਚਵਾਉਣ ਲਈ ਬਹੁਤ ਬੇਤਾਬ ਸੀ ਅਤੇ ਉਨ੍ਹਾਂ ਨੇ ਸਿਰਫ਼ 'ਤਰਸ' ਖਾ ਕੇ ਅਜਿਹਾ ਕੀਤਾ ਸੀ।
ਪ੍ਰਧਾਨ ਮੰਤਰੀ ਮੈਲੋਨੀ ਨੇ ਟਰੰਪ ਦੇ ਇਸ ਵਤੀਰੇ 'ਤੇ ਹੈਰਾਨੀ ਪ੍ਰਗਟਾਉਂਦੇ ਹੋਏ ਕਿਹਾ, "ਮੈਨੂੰ ਸਮਝ ਨਹੀਂ ਆਉਂਦਾ ਕਿ ਅਮਰੀਕਾ ਦੇ ਰਾਸ਼ਟਰਪਤੀ ਆਪਣੇ ਹੀ ਸਹਿਯੋਗੀਆਂ ਨਾਲ ਅਜਿਹਾ ਸਲੂਕ ਕਿਉਂ ਕਰਦੇ ਹਨ"। ਉਨ੍ਹਾਂ ਅੱਗੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ ਅਤੇ ਕੁਝ ਗੱਲਾਂ 'ਤੇ ਤੁਰੰਤ ਜਵਾਬ ਦੇਣਾ ਜ਼ਰੂਰੀ ਹੁੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
