ਇਟਲੀ ਸਰਕਾਰ ਨੇ ਕੋਵਿਡ-19 ਵਿਰੁੱਧ ਬਣਾਏ ਨਿਯਮਾਂ 'ਚ ਦਿੱਤੀ ਢਿੱਲ

Thursday, Feb 10, 2022 - 12:04 PM (IST)

ਇਟਲੀ ਸਰਕਾਰ ਨੇ ਕੋਵਿਡ-19 ਵਿਰੁੱਧ ਬਣਾਏ ਨਿਯਮਾਂ 'ਚ ਦਿੱਤੀ ਢਿੱਲ

ਰੋਮ/ਇਟਲੀ (ਕੈਂਥ) ਦੁਨੀਆ ਭਰ ਵਿਚ ਜਦੋਂ ਦਾ ਕੋਰੋਨਾ ਮਹਾਮਾਰੀ ਦਾ ਦੌਰ ਸ਼ੁਰੂ ਹੋਇਆ ਹੈ ਉਸ ਸਮੇਂ ਤੋਂ ਲੈਕੇ ਹੁਣ ਤੱਕ ਪੂਰੀ ਦੁਨੀਆ ਵਿੱਚ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਹਰ ਦੇਸ਼ ਦੀਆਂ ਸਰਕਾਰਾਂ ਵਲੋਂ ਆਪੋ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਬਚਾਉਣ ਲਈ ਹਰ ਇੱਕ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ਵੀ ਆਏ ਦਿਨ ਕੋਰੋਨਾ ਵਾਇਰਸ ਦੇ ਵੱਖ-ਵੱਖ ਰੂਪਾਂ ਤੋਂ ਲੋਕ ਪ੍ਰਭਾਵਿਤ ਹੋ ਰਹੇ ਹਨ। ਦੂਜੇ ਪਾਸੇ ਇਟਲੀ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਵੱਖ-ਵੱਖ ਨਿਯਮ ਬਣਾਏ ਗਏ ਹੋਏ ਹਨ, ਜਿਸ ਵਿੱਚ ਨਾਗਰਿਕਾਂ ਨੂੰ ਮਾਸਕ ਪਹਿਨਣਾ ਅਤਿ ਜ਼ਰੂਰੀ ਕੀਤਾ ਹੋਇਆ ਹੈ ਤਾਂ ਜੋ ਇਸ ਮਹਾਮਾਰੀ ਦੀ ਲਾਗ ਤੋਂ ਬਚਿਆ ਜਾ ਸਕੇ ਪਰ ਹੁਣ ਇਟਲੀ ਸਰਕਾਰ ਕੋਵਿਡ ਨਾਲ ਨਜਿੱਠਣ ਲਈ ਬਣਾਏ ਹੋਏ ਨਿਯਮਾਂ ਵਿੱਚ ਢਿੱਲ ਦੇਣ ਜਾ ਰਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ- ਖੁਸ਼ਖ਼ਬਰੀ : ਫਿਲੀਪੀਨ ਨੇ ਵਿਦੇਸ਼ੀ ਯਾਤਰੀਆਂ ਲਈ ਖੋਲ੍ਹੇ ਦਰਵਾਜ਼ੇ

ਬੀਤੇ ਦਿਨ ਇਟਲੀ ਦੇ ਸਿਹਤ ਮੰਤਰੀ ਰੋਬੈਂਰਤੋ ਸੰਪਰੈਂਜਾ ਵਲੋਂ ਨਵੇਂ ਆਰਡੀਨੈਂਸ ਤੇ ਦਸਤਖ਼ਤ ਕਰਦਿਆਂ ਹੋਇਆਂ ਦੇਸ਼ ਵਾਸੀਆਂ ਨੂੰ 11 ਫਰਵਰੀ ਤੋਂ ਲੈਕੇ 31 ਮਾਰਚ 2022 ਨਵੇਂ ਆਦੇਸ਼ ਤੱਕ ਖੁੱਲ੍ਹੀਆਂ ਥਾਂਵਾਂ 'ਤੇ (ਭਾਵ ਬਾਹਰ) ਮਾਸਕ ਨਾ ਪਹਿਨਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸਰਕਾਰ ਵਲੋਂ ਸਿਰਫ ਖੁੱਲ੍ਹੇ ਆਸਮਾਨ ਹੇਠ ਹੀ ਮਾਸਕ ਨਾ ਪਹਿਨਣ ਦੀ ਇਜਾਜ਼ਤ ਦਿੱਤੀ ਗਈ ਹੈ ਪਰ ਜਨਤਕ ਥਾਵਾਂ, ਭੀੜ ਭੜੱਕੇ ਵਾਲੀਆਂ ਥਾਵਾਂ ਅਤੇ ਇਨ੍ਹਾਂ ਤੋਂ ਇਲਾਵਾ ਬਾਕੀ ਨਿਯਮਾਂ ਵਿੱਚ ਜੋ ਇਸ ਤੋਂ ਪਹਿਲਾਂ ਬਣਾਏ ਗਏ ਸਨ, ਉਹ ਨਿਯਮ ਅਗਲੇ ਆਦੇਸ਼ ਤੱਕ ਉਸੇ ਤਰ੍ਹਾਂ ਹੀ ਲਾਗੂ ਰਹਿਣਗੇ।


author

Vandana

Content Editor

Related News