ਇਟਲੀ ਦੀਆਂ ਸੰਗਤਾਂ ਵੱਲੋਂ ਗੁਰੂ ਦੇ ਜੈਕਾਰਿਆਂ ਦੀ ਗੂੰਜ ਨਾਲ ਨਵੇਂ ਸਾਲ ਦਾ ਸਵਾਗਤ

Wednesday, Jan 01, 2025 - 10:49 PM (IST)

ਇਟਲੀ ਦੀਆਂ ਸੰਗਤਾਂ ਵੱਲੋਂ ਗੁਰੂ ਦੇ ਜੈਕਾਰਿਆਂ ਦੀ ਗੂੰਜ ਨਾਲ ਨਵੇਂ ਸਾਲ ਦਾ ਸਵਾਗਤ

ਰੋਮ (ਇਟਲੀ) (ਕੈਂਥ) : ਇਟਲੀ ਦੇ ਸਮੂਹ ਗੁਰਦੁਆਰਾ ਸਾਹਿਬ ਸਿੰਘ ਸਭਾਵਾਂ, ਸ੍ਰੀ ਗੁਰੂ ਰਵਿਦਾਸ ਟੈਂਪਲਾਂ ਤੇ ਹਿੰਦੂ ਮੰਦਰਾਂ 'ਚ ਭਾਰਤੀ ਸਿੱਖ ਤੇ ਹਿੰਦੂ ਭਾਈਚਾਰੇ ਵੱਲੋਂ ਸਾਲ 2025 ਨੂੰ ਜੀ ਆਇਆ ਕਹਿਣ ਲਈ ਪ੍ਰਮਾਤਮਾ ਦੀ ਹਜ਼ੂਰੀ 'ਚ ਹਾਜ਼ਰੀ ਭਰੀ ਤੇ ਅਰਦਾਸ ਬੇਨਤੀ ਕੀਤੀ ਗਈ ਕਿ ਇਹ ਨਵਾਂ ਸਾਲ ਸਭ ਲਈ ਤੰਦੁਰਸਤੀ ਤੇ ਖੁਸ਼ੀਆਂ ਭਰਿਆ ਹੋਵੇ।

ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਅਧੀਨ ਪੈਂਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਤੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ ਵਿਖੇ ਸੰਗਤਾਂ ਵੱਲੋਂ ਨਵੇਂ ਸਾਲ 2025 ਦੀ ਆਮਦ ਦਾ ਸਵਾਗਤ ਕਰਨ ਲਈ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ 'ਚ ਸਾਲ ਦੇ ਪਹਿਲੇ ਦਿਨ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸ੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਵਿਖੇ ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਸਾਹਿਬਾਨ ਵੱਲੋਂ ਸਤਿਗੁਰਾਂ ਦੀ ਅੰਮ੍ਰਿਤਬਾਣੀ ਦੇ ਜਾਪ ਕੀਤੇ ਉਪੰਰਤ ਆਪਣੀਆਂ ਧਾਰਮਿਕ ਰਚਨਾਵਾਂ ਦੁਆਰਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਨਵੇਂ ਸਾਲ ਦੀ ਆਮਦ ਮੌਕੇ ਇਸ ਵਿਸ਼ੇਸ਼ ਸਮਾਗਮ 'ਚ ਪਹੁੱਚੀ ਸੰਗਤ ਨੇ ਸਤਿਗੁਰੂ ਦੇ ਜੈਕਾਰਿਆਂ ਦੀ ਗੂੰਜ 'ਚ ਸਾਲ 2025 ਦਾ ਨਿੱਘਾ ਸਵਾਗਤ ਕੀਤਾ। ਇਸ ਸਮਾਗਮ ਮੌਕੇ ਵੱਖ-ਵੱਖ ਜੱਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਸਤਿਗੁਰੂ ਦੀ ਬਾਣੀ ਨਾਲ ਜੋੜਿਆ ਅਤੇ ਗੁਰਬਾਣੀ ਤੋਂ ਸੇਧ ਲੈਕੇ ਨਵੇਂ ਸਾਲ 2025 ਨੂੰ ਅਤਿ ਸੁਖਦਾਇਕ ਬਣਾਉਣ ਲਈ ਸਤਿਗੁਰਾਂ ਦੇ ਦਿੱਤੇ ਉਪਦੇਸ਼ ਤੇ ਅਮਲ ਕਰਨ ਤੇ ਜ਼ੋਰ ਦਿੱਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਰਾਮ ਆਸਰਾ ਨੇ ਸੰਗਤਾਂ ਨੂੰ ਨਵੇਂ ਸਾਲ ਦੀ ਆਮਦ ਦੀ ਵਧਾਈ ਦਿੰਦਿਆਂ ਗੁਰੂ ਦੀ ਬਾਣੀ ਨਾਲ ਜੁੜੇ ਰਹਿਣ ਲਈ ਪ੍ਰੇਰਿਆ।


author

Baljit Singh

Content Editor

Related News