ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਦਾ ਹੋਇਆ ਗਠਨ, ਇਟਲੀ ਯੂਨਿਟ ਨੇ ਦਿੱਤੀਆਂ ਵਧਾਈਆਂ
Tuesday, Jun 09, 2020 - 12:47 PM (IST)

ਰੋਮ, (ਕੈਂਥ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਪਾਰਟੀ ਦੇ ਸਾਰੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਕੇ ਉਨ੍ਹਾਂ ਨੂੰ ਬਣਦਾ ਮਾਣ ਅਤੇ ਸਨਮਾਨ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਐੱਨ. ਆਰ. ਆਈ. ਵਿੰਗ ਇਟਲੀ ਦੇ ਪ੍ਰਧਾਨ ਸ. ਜਗਵੰਤ ਸਿੰਘ ਲਹਿਰਾ, ਜਨਰਲ ਸਕੱਤਰ ਸ. ਜਗਜੀਤ ਸਿੰਘ ਨੇ ਇਟਲੀ ਦੇ ਸ਼ਹਿਰ ਵਾਗੋ ਦੀ ਲਵਾਨੀਆ ਵਿਖੇ ਪ੍ਰਗਟ ਕੀਤੇ।
ਉਨ੍ਹਾਂ ਸਮੂਹ ਮੈਂਬਰ ਸਹਿਬਾਨ ਨੂੰ ਵਧਾਈਆਂ ਭੇਜੀਆਂ ਅਤੇ ਖਾਸ ਕਰਕੇ ਬੀਬੀ ਜਗੀਰ ਕੌਰ ਜਿਨ੍ਹਾਂ ਨੂੰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਅਤੇ ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕਰਨ ਤੇ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਤਹਿ ਦਿੱਲੋਂ ਧੰਨਵਾਦ ਕੀਤਾ।