ਇਟਲੀ : ਬੁਲਜਾਨੋ ਵਿਖੇ ਆਯੋਜਿਤ ਯੋਗ ਕੈਂਪ ਚ ਇਟਾਲੀਅਨ ਤੇ ਭਾਰਤੀਆਂ ਨੇ ਲਿਆ ਹਿੱਸਾ (ਤਸਵੀਰਾਂ)

Wednesday, Jun 28, 2023 - 11:24 AM (IST)

ਮਿਲਾਨ (ਸਾਬੀ ਚੀਨੀਆ): ਪੂਰੀ ਦੁਨੀਆ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦਾ ਮੁੱਖ ਮੰਤਵ ਲੋਕਾਂ ਵਿੱਚ ਯੋਗ ਪ੍ਰਤੀ ਜਾਗਰੂਕਤਾ ਲਿਆਉਣਾ ਹੈ। ਜਦੋਂ ਕਿ ਸਦੀਆਂ ਤੋਂ ਚੱਲਿਆ ਆ ਰਿਹਾ ਯੋਗ ਭਾਰਤ ਦੀ ਪਹਿਚਾਣ ਹੈ। ਭਾਰਤ ਸਰਕਾਰ ਦੁਆਰਾ ਪੂਰੀ ਦੁਨੀਆ ਵਿੱਚ ਭਾਰਤ ਦੇ ਯੋਗ ਨੂੰ ਪ੍ਰਫੁਲਿਤ ਕਰਨ ਲਈ ਯੋਗ ਦੇ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਬੀਤੇ ਦਿਨੀ ਭਾਰਤੀ ਕੌਂਸਲੇਟ ਮਿਲਾਨ ਦੇ ਸਹਿਯੋਗ ਨਾਲ ਬੁਲਜਾਨੋ ਵਿਖੇ ਯੋਗ ਕੈਂਪ ਲਗਾਇਆ ਗਿਆ। ਜਿਸ ਵਿੱਚ ਭਾਰਤੀ ਕੌਂਸਲੇਟ ਮਿਲਾਨ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਰਤੀਆਂ, ਇਟਾਲੀਅਨ ਅਤੇ ਹੋਰਨਾਂ ਮੂਲ ਦੇ ਲੋਕਾਂ ਨੇ ਹਿੱਸਾ ਲਿਆ।

PunjabKesari

ਇਸ ਮੌਕੇ ਬੁਲਜਾਨੋ ਦੀ ਵਾਈਸ ਮੇਅਰ ਕਿਆਰਾ ਰਾਬੀਨੀ ਨੇ ਵੀ ਹਿੱਸਾ ਲਿਆ। ਵੱਖ-ਵੱਖ ਭਾਰਤੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਯੋਗ ਨਾ ਸਿਰਫ਼ ਸਾਡੇ ਸਰੀਰ ਨੂੰ ਮਜ਼ਬੂਤ ਬਣਾਉਂਦਾ ਹੈ ਸਗੋਂ ਸਾਨੂੰ ਮਾਨਸਿਕ ਤੌਰ ’ਤੇ ਵੀ ਤੰਦਰੁਸਤ ਰੱਖਦਾ ਹੈ। ਯੋਗ ਨਾਲ ਸਰੀਰ ਤੇ ਦਿਮਾਗ਼ ਨੂੰ ਅਲੱਗ ਹੀ ਊਰਜਾ ਮਿਲਦੀ ਹੈ। ਨਾਲ ਹੀ ਯੋਗ ਕਰਨ ਵਾਲੇ ਕਦੇ ਵੀ ਮਾਨਸਿਕ ਤਣਾਅ ਦਾ ਸ਼ਿਕਾਰ ਨਹੀਂ ਹੁੰਦੇ। ਇਥੇ ਇਹ ਗੱਲ ਵਿਸ਼ੇਸ਼ ਧਿਆਨਯੋਗ ਹੈ ਵਿਸ਼ਵ ਯੋਗ ਦਿਵਸ ਨੂੰ ਮਨਾਉਣ ਦਾ ਉਦੇਸ਼ ਪੂਰੀ ਦੁਨੀਆ ਨੂੰ ਯੋਗ ਦੇ ਮਹੱਤਵ ਤੋਂ ਜਾਗਰੂਕ ਕਰਨਾ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਸਾਬਕਾ ਹਿੰਦੂ ਸੰਸਦ ਮੈਂਬਰ ਮੱਲ੍ਹੀ ਦੇ ਘਰ 'ਤੇ ਚੱਲਿਆ ਬੁਲਡੋਜ਼ਰ, PTI ਨੇ ਕੀਤੀ ਨਿੰਦਾ (ਵੀਡੀਓ)

ਇਸ ਸਬੰਧੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਯੁਕਤ ਰਾਸ਼ਟਰ ’ਚ ਪ੍ਰਸਤਾਵ ਰੱਖਿਆ ਗਿਆ ਸੀ। ਯੋਗ ਨੂੰ ਸੰਯੁਕਤ ਰਾਸ਼ਟਰ ਸੰਘ ਨੇ 2015 ਵਿਚ ਮਾਨਤਾ ਦਿੰਦਿਆਂ 21 ਜੂਨ ਨੂੰ ‘ਅੰਤਰਰਾਸ਼ਟਰੀ ਯੋਗ ਦਿਵਸ’ ਐਲਾਨਿਆ ਸੀ। ਇਸ ਤੋਂ ਬਾਅਦ ਹਰ ਸਾਲ ਇਹ ਦਿਨ 21 ਜੂਨ ਨੂੰ ਵਿਸ਼ਵ ਯੋਗ ਦਿਵਸ ਵਜੋਂ ਮਨਾਇਆ ਜਾਂਦਾ ਹੈ। ਯੂਐੱਨਓ ਵੱਲੋਂ 21 ਜੂਨ ਨੂੰ ‘ਵਿਸ਼ਵ ਯੋਗ ਦਿਵਸ’ ਵਜੋਂ ਮਾਨਤਾ ਦੇਣ ਕਾਰਨ ਯੋਗ ਦੀ ਕੌਮਾਂਤਰੀ ਪੱਧਰ ’ਤੇ ਪਛਾਣ ਬਣਨ ’ਚ ਕਾਫ਼ੀ ਮਦਦ ਮਿਲੀ ਹੈ ਤੇ ਕਰੋੜਾਂ ਲੋਕ ਯੋਗ-ਪ੍ਰਣਾਲੀ ਤੋਂ ਪ੍ਰਭਾਵਿਤ ਹੋ ਕੇ ਇਸ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਅਪਣਾਉਣ ਲੱਗ ਪਏ ਹਨ। ਪਿਛਲੇ ਕੁਝ ਸਾਲਾਂ ਤੋਂ ਅੰਤਰਰਾਸ਼ਟਰੀ ਯੋਗ ਦਿਵਸ ਨੇ ਨਾ ਸਿਰਫ ਯੋਗ ਦੀ ਲੋਕਪ੍ਰਿਯਤਾ ਨੂੰ ਹੀ ਹੁਲਾਰਾ ਦਿੱਤਾ ਹੈ ਬਲਕਿ ਕਈ ਨਵੇਂ ਖੇਤਰਾਂ ਵਿਚ ਇਸ ਨੂੰ ਅਪਣਾਉਣ ਲਈ ਉਤਸ਼ਾਹਤ ਕਰਦਿਆਂ ਭੂਗੋਲਿਕ ਮੌਜੂਦਗੀ ਤੱਕ ਵਿਸਥਾਰਤ ਵੀ ਕੀਤਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News