ਇਟਲੀ : ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹੋਏ ''ਗੁਰਮਤਿ ਗਿਆਨ'' ਮੁਕਾਬਲੇ
Thursday, Jul 28, 2022 - 01:50 PM (IST)
ਰੋਮ (ਕੈਂਥ): ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਮੋਹਰਲੀ ਕਤਾਰ ਦੀ ਕੁਲਤੂਰਾ ਸਿੱਖ ਇਟਲੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਗੁਰਮਤਿ ਗਿਆਨ ਮੁਕਾਬਲਿਆਂ ਦੁਆਰਾ ਬੱਚਿਆਂ ਵਿੱਚ ਗੁਰਬਾਣੀ ਨਾਲ ਜੁੜਨ ਦੀ ਰੂਚੀ ਪੈਦਾ ਕਰ ਰਹੀ ਹੈ। ਇਸ ਸੰਸਥਾ ਵੱਲੋਂ ਅੱਠਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਲਾਗੋ ਦੀਆਂ ਸੰਸਥਾ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਵਿਖੇ 7ਵੇਂ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ 5 ਸਾਲ ਤੋਂ ਲੈਕੇ 14 ਸਾਲ ਜਾਂ ਇਸ ਤੋਂ ਉਪੱਰ ਦੇ ਬੱਚਿਆਂ ਨੇ ਭਾਗ ਲਿਆ।ਇਸਦਾ ਸਿਲੇਬਸ ਸੰਸਥਾ ਕਲਤੂਰਾ ਸਿੱਖ ਦੀ ਵੈੱਬਸਾਈਟ ਉਪੱਰ ਵੀ ਉਪਲੱਬਧ ਕਰਵਾਇਆ ਗਿਆ ਸੀ।
ਇਹ ਮੁਕਾਬਲੇ ਚਾਰ ਵੱਖ ਵੱਖ ਗਰੁੱਪਾਂ ਵਿੱਚ ਲਿਖਤੀ ਰੂਪ ਵਿੱਚ ਹੋਏ ਸਨ। ਜਿਸ ਦਾ ਸਮਾਂ 40 ਮਿੰਟ ਨਿਰਧਾਰਿਤ ਕੀਤਾ ਗਿਆ ਸੀ। ਵੱਡੀ ਗਿਣਤੀ ਵਿੱਚ ਇਹਨਾਂ ਮੁਕਾਬਿਲਆਂ ਵਿੱਚ ਬੱਚਿਆਂ ਨੇ ਹਿੱਸਾ ਲਿਆ।ਜਿਸ ਵਿੱਚ ਗਰੁੱਪ ਏ ਵਿਚ 5 ਤੋਂ 8 ਸਾਲ ਦੇ ਬੱਚਿਆਂ ਦੇ ਮੁਕਾਬਲਿਆਂ ਵਿਚ ਗੁਰਮਨ ਕੌਰ ਵਿਚੈਂਸਾ ਨੇ ਪਹਿਲਾ, ਜੰਨਤਪ੍ਰੀਤ ਕੌਰ ਨੇ ਦੂਸਰਾ ਸਥਾਨ, ਗਰੁੱਪ ਬੀ ਵਿਚ 8 ਤੋਂ 11 ਸਾਲ ਵਿੱਚ ਗੁਰਨੂਰ ਕੌਰ ਵਿਚੈਂਸਾ ਨੇ ਪਹਿਲਾ ਹਰਸ਼ਪ੍ਰੀਤ ਸਿੰਘ ਨੇ ਦੂਸਰਾ ਅਤੇ ਅਕਾਲਦੀਪ ਸਿੰਘ ਨੇ ਤੀਸਰਾ ਸਥਾਨ, ਗਰੁੱਪ ਸੀ 11 ਤੋਂ 14 ਸਾਲ ਵਿਚ ਸਹਿਜਦੀਪ ਕੌਰ ਨੇ ਪਹਿਲਾ, ਗੁਰਜਾਪ ਸਿੰਘ ਨੇ ਦੂਸਰਾ ਅਤੇ ਅਵਨੀਤ ਕੌਰ ਨੇ ਤੀਸਰਾ ਸਥਾਨ, ਗਰੁੱਪ ਡੀ ਵਿਚ ਸੁਖਵੀਰ ਸਿੰਘ, ਗਰਨੀਤ ਕੌਰ, ਪਰਮਿੰਦਰ ਕੌਰ, ਜੈਮਿਕਾ ਸੈਣੀ, ਪ੍ਰਭਜੋਤ ਕੌਰ, ਅਕਾਸ਼ਪ੍ਰੀਤ ਸਿੰਘ ਨੇ ਪਹਿਲਾ, ਰਵਦੀਪ ਸਿੰਘ, ਅਮਰਿੰਦਰਜੀਤ ਕੌਰ, ਜਸਦੀਪ ਸਿੰਘ ਅਤੇ ਹਰਜੋਤਦੀਪ ਸਿੰਘ ਨੇ ਦੂਸਰਾ ਅਤੇ ਬ੍ਰਹਮਲੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ- ਰੂਸ ਦਾ ਸਮਰਥਨ ਕਰਨ 'ਤੇ ਭੜਕਿਆ ਯੂਕ੍ਰੇਨ, ਸੈਮ ਪਿਤਰੋਦਾ ਸਮੇਤ 3 ਭਾਰਤੀ ਕੀਤੇ 'ਬਲੈਕਲਿਸਟ'
ਜੇਤੂ ਬੱਚਿਆਂ ਨੂੰ ਟਰਾਫੀਆਂ ਦੇਕੇ ਸਨਮਾਨਿਤ ਕੀਤਾ।ਇਸ ਮੌਕੇ ਗੁਰਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਦੇ ਆਗੂਆਂ ਨੇ ਕਿਹਾ ਕਿ ਇਲਾਕੇ ਦੇ ਸਿੱਖ ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਣ ਲਈ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਬੱਚਿਆਂ ਦੇ ਮਾਪਿਆਂ ਦੁਆਰਾ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ। ਇਸ ਲਈ ਸਾਰੇ ਬੱਚਿਆਂ ਦੇ ਮਾਤਾ ਪਿਤਾ ਦਾ ਧੰਨਵਾਦ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕੁਲਵੰਤ ਸਿੰਘ ਅਤੇ ਗੁਰਮੁੱਖ ਸਿੰਘ ਜੌਹਲ ਦੇ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਗੁਰੁ ਦਾ ਲੰਗਰ ਅਟੁੱਟ ਵਰਤਾਇਆ ਗਿਆ।