ਇਟਲੀ : ਤੀਜ ਫੈਸਟੀਵਲ ਮੌਕੇ ਮੁਟਿਆਰਾਂ ਨੇ ਪੰਜਾਬੀ ਬੋਲੀਆਂ ਤੇ ਗੀਤਾਂ ਨਾਲ ਪਾਈ ਧਮਾਲ
Tuesday, Jul 23, 2024 - 03:04 PM (IST)
ਮਿਲਾਨ/ਇਟਲੀ (ਸਾਬੀ ਚੀਨੀਆ): ਪੰਜਾਬੀ ਜਿੱਥੇ ਵੀ ਜਾਂਦੇ ਹਨ, ਨਵਾਂ ਪੰਜਾਬ ਬਣਾ ਲੈੰਦੇ ਹਨ। ਆਏ ਦਿਨ ਪੰਜਾਬੀ ਸੱਭਿਆਚਾਰ ਨੂੰ ਵਿਦੇਸ਼ਾਂ ਵਿੱਚ ਪ੍ਰਫੁੱਲਿਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ। ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਤੀਆਂ ਦਾ ਤਿਉਹਾਰ ਵੀ ਵਿਦੇਸ਼ਾਂ ਵਿੱਚ ਪੰਜਬਾਣ ਮੁਟਿਆਰਾਂ ਦੁਆਰਾ ਜੋਸ਼ੋ ਖਰੋਸ਼ ਨਾਲ ਮਨਾਇਆ ਜਾਂਦਾ ਹੈ। ਬੀਤੇ ਦਿਨ ਇਟਲੀ ਦੇ ਸ਼ਹਿਰ ਸੋਨਚੀਨੋ ਵਿਖੇ ਹਰਕੀਰਤ ਐਂਟਰਪ੍ਰਾਈਜ਼ ਵੱਲੋਂ 8ਵਾਂ ਤੀਆਂ ਦਾ ਮੇਲਾ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਕਸਬਿਆਂ ਸ਼ਹਿਰਾਂ ਤੋਂ ਪੰਜਾਬਣ ਮੁਟਿਆਰਾਂ ਨੇ ਮੇਲੇ ਦਾ ਖੂਬ ਅਨੰਦ ਮਾਣਿਆ।
ਪੜ੍ਹੋ ਇਹ ਅਹਿਮ ਖ਼ਬਰ-ਏਅਰ ਇੰਡੀਆ ਨੇ ਅਮਰੀਕਾ ਲਈ ਸ਼ੁਰੂ ਕੀਤੀ ਸਿੱਧੀ ਉਡਾਣ, ਯਾਤਰੀਆਂ ਨੂੰ ਹੋਵੇਗਾ ਫ਼ਾਇਦਾ
ਇਸ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਵਿੱਚ ਗਿੱਧੇ ਤੋਂ ਇਲਾਵਾ ਵੱਖ-ਵੱਖ ਗੀਤਾਂ ਤੇ ਡਾਂਸ ਤੇ ਕੋਰੀੳਗਰਾਫੀ ਕੀਤੀ ਗਈ। ਜਿਸ ਵਿੱਚ ਪੰਜਾਬਣਾਂ ਵਲੋਂ ਵੱਖ-ਵੱਖ ਸੱਭਿਆਚਾਰਕ ਵੰਨਗੀਆ ਪੇਸ਼ ਕੀਤੀਆਂ ਗਈਆਂ, ਜਿਸ ਵਿੱਚ ਗਿੱਧਾ, ਭੰਗੜਾ ਤੇ ਬੋਲੀਆਂ ਪ੍ਰਮੁੱਖ ਸਨ। ਮੁਟਿਆਰਾਂ ਨੇ ਜਿੱਥੇ ਪੰਜਾਬੀ ਗੀਤਾਂ 'ਤੇ ਖੂਬ ਰੰਗ ਬੰਨ੍ਹਿਆਂ, ਉੱਥੇ ਸੋਹਣੇ ਰੰਗ ਬਿਰੰਗੇ ਪੰਜਾਬੀ ਸੂਟ ਅਤੇ ਪੋਸ਼ਾਕਾਂ ਨਾਲ ਇਸ ਤਿਉਹਾਰ ਦੀ ਸ਼ਾਨ ਨੂੰ ਚਾਰ ਚੰਨ ਲਗਾ ਕੇ ਰੌਣਕ ਨੂੰ ਵਧਾਇਆ। ਮੁੱਖ ਪ੍ਰਬੰਧਕ ਸਰਬਜੀਤ ਕੌਰ ਗੋਬਿੰਦਪੁਰੀ ਨੇ ਕਿਹਾ ਇਸ ਵਾਰ ਦਾ ਤੀਆਂ ਦਾ ਮੇਲਾ ਬੇਹੱਦ ਕਾਮਯਾਬ ਰਿਹਾ ਅਤੇ ਖਿੱਚ ਦਾ ਕੇਂਦਰ ਰਿਹਾ। ਉਨ੍ਹਾਂ ਕਿਹਾ ਕਿ ਮੇਲੇ ਸਾਡੇ ਸਭਿਆਚਾਰ ਦਾ ਅਨਿਖੜਵਾਂ ਅੰਗ ਹਨ ਤੇ ਸਾਡੇ ਵਿਚਕਾਰ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਦਾ ਕੰਮ ਕਰਦੇ ਹਨ ਸਾਨੂੰ ਆਪਣੇ ਸਭਿਆਚਾਰ ਨੂੰ ਸੰਭਾਲਣ ਲਈ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।