ਇਟਲੀ 'ਚ ਕੋਰੋਨਾ ਵਿਸਫੋਟ, 1 ਲੱਖ ਤੋਂ ਵਧੇਰੇ ਨਵੇਂ ਕੇਸਾਂ ਦੀ ਪੁਸ਼ਟੀ

07/20/2022 5:01:33 PM

ਰੋਮ (ਦਲਵੀਰ ਕੈਂਥ): ਇਟਲੀ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਮਹਾਮਾਰੀ ਦਾ ਕਹਿਰ ਵਧ ਰਿਹਾ ਹੈ। ਬੀਤੇ ਦਿਨ ਮੰਗਲਵਾਰ ਸ਼ਾਮ ਨੂੰ ਇਟਲੀ ਦੇ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ 120,683 ਨਵੇਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਪੁਸ਼ਟੀ ਹੋਈ, ਜੋ ਕਿ ਇਸੇ ਸਾਲ ਦੇ ਮਾਰਚ ਮਹੀਨੇ ਤੋਂ ਵੀ ਉੱਪਰ ਦੱਸੀ ਜਾ ਰਹੀ ਹੈ। ਸਿਹਤ ਵਿਭਾਗ ਨੇ ਨਵੇਂ ਅੰਕੜਿਆਂ ਤੇ ਚਿੰਤਾਂ ਜਤਾਈ ਹੈ ਅਤੇ ਮੰਗਲਵਾਰ ਨੂੰ 176 ਲੋਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਗਵਾਉਣੀਆਂ ਪਈਆਂ। ਇਟਲੀ ਵਿੱਚ ਹੁਣ ਤੱਕ ਕੁੱਲ 170,213 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਨਵੇਂ ਕੇਸਾਂ ਹੋ ਰਹੇ ਵਾਧੇ ਨੂੰ ਦੇਖਦਿਆਂ ਹੋਇਆਂ ਇਟਲੀ ਵਿੱਚ ਫਿਰ ਤੋਂ ਪਬਲਿਕ ਵਾਲੀਆਂ ਥਾਵਾਂ ਮਾਸਕ ਪਹਿਨਣਾ ਜਰੂਰੀ ਹੋ ਰਿਹਾ ਹੈ। ਪਹਿਲਾਂ ਬੀਤੇ ਸਮੇਂ ਦੌਰਾਨ ਮਾਸਕ ਪਹਿਨਣਾ ਲਾਜ਼ਮੀ ਨਹੀਂ ਸੀ ਪਰ ਹੁਣ ਇੱਕ ਵਾਰ ਫਿਰ ਤੋਂ ਮਾਸਕ ਪਹਿਨਣਾ ਜ਼ਰੂਰੀ ਹੋ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਨਿਊਜ਼ੀਲੈਂਡ 'ਚ ਕੋਰੋਨਾ ਦਾ ਕਹਿਰ ਜਾਰੀ, 10 ਹਜ਼ਾਰ ਤੋਂ ਵਧ ਮਾਮਲੇ ਅਤੇ 32 ਮੌਤਾਂ ਦਰਜ

ਕੋਵਿਡ-19 ਨੇ ਦੁਨੀਆ ਦੇ ਰਾਜੇ ਕਹਾਉਣ ਵਾਲੇ ਦੇਸ਼ਾਂ ਦੀਆਂ ਗੋਡਣੀਆਂ ਲੁਆਉਣ ਵਿੱਚ ਕੋਈ ਕਸਰ ਨਹੀਂ ਛੱਡੀ। ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਲੋਂ ਇਸ ਵਾਇਰਸ ਦੇ ਪ੍ਰਭਾਵ ਤੋਂ ਬਚਣ ਅਤੇ ਜਾਨੀ ਨੁਕਸਾਨ ਨੂੰ ਰੋਕਣ ਲਈ ਐਂਟੀ ਕੋਂਵਿਡ ਵੈਕਸੀਨ ਵੀ ਤਿਆਰ ਕੀਤੀਆਂ ਗਈਆ ਅਤੇ ਵੱਖ ਵੱਖ ਸਮੇਂ ਦੌਰਾਨ ਲੋਕਾਂ ਨੂੰ ਐਂਟੀ ਕੋਂਵਿਡ ਵੈਕਸੀਨਾਂ ਦੀਆਂ ਖੁਰਾਕਾਂ ਵੀ ਦਿੱਤੀਆ ਤਾਂ ਜੋ ਇਸ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਟਲੀ ਵਿੱਚ ਬੀਤੇ ਸਾਲ ਦਸੰਬਰ ਵਿੱਚ ਐਂਟੀ ਕੋਵਿਡ ਵੈਕਸੀਨ ਦੀਆਂ ਖੁਰਾਕਾਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ, ਜਿਨ੍ਹਾਂ ਵਿੱਚ ਪਹਿਲੀ, ਦੂਜੀ ਅਤੇ ਤੀਜੀ ਖੁਰਾਕ ਸ਼ਾਮਲ ਕੀਤੀ ਗਈ ਸੀ। ਬੀਤੇ ਦਿਨੀਂ ਇਟਲੀ ਸਰਕਾਰ ਦੇ ਸਿਹਤ ਵਿਭਾਗ ਵਲੋਂ ਵਧੇਰੀ ਉਮਰ ਦੇ ਲੋਕਾਂ ਲਈ ਚੌਥੀ ਖੁਰਾਕ ਦਾ ਐਲਾਨ ਕੀਤਾ ਗਿਆ ਸੀ।ਕੋਰੋਨਾ ਮਾਮਲੇ ਵਧਣ ਕਾਰਨ ਪਰਵਾਸੀਆਂ ਨੂੰ ਖਾਸਕਰ ਭਾਰਤੀ ਲੋਕਾਂ ਨੂੰ ਸੰਜੀਦਾ ਹੋਣ ਦੀ ਬਹੁਤ ਲੋੜ ਹੈ ਕਿਉਂਕਿ ਭਾਰਤੀ ਪਰਿਵਾਰ ਇਸ ਵਾਰ ਪਹਿਲਾਂ ਨਾਲੋਂ ਵੱਧ ਕੋਵਿਡ ਦੇ ਸ਼ਿਕਾਰ ਹੋ ਰਹੇ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News