ਇਟਲੀ : 5ਵੇਂ ਪਾਤਸ਼ਾਹ ਤੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ 2 ਰੋਜ਼ਾ ਵਿਸ਼ਾਲ ਸ਼ਹੀਦੀ ਸਮਾਗਮ 1-2 ਜੂਨ ਨੂੰ

Monday, May 27, 2024 - 02:31 PM (IST)

ਇਟਲੀ : 5ਵੇਂ ਪਾਤਸ਼ਾਹ ਤੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ 2 ਰੋਜ਼ਾ ਵਿਸ਼ਾਲ ਸ਼ਹੀਦੀ ਸਮਾਗਮ 1-2 ਜੂਨ ਨੂੰ

ਰੋਮ (ਕੈਂਥ): ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਪੂਰਨ ਕਰਵਾਉਣ ਦਾ ਮਹਾਨ ਕਾਰਜ ਤੇ ਸ੍ਰੀ ਹਰਿਮੰਦਿਰ ਸਾਹਿਬ ਜੀ ਦੀ ਸਥਾਪਨਾ ਕਰਵਾਉਣ ਵਾਲੇ ਸ਼ਹੀਦਾਂ ਦੇ ਸਿਰਤਾਜ ਸਿੱਖ ਧਰਮ ਦੇ 5ਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀਓ ਦੇ 418ਵੇਂ ਸ਼ਹੀਦੀ ਦਿਵਸ ਤੇ ਸੰਨ 1984 ਵਿੱਚ ਹਕੂਮਤ ਵੱਲੋਂ ਕਰਵਾਏ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਸਮਾਗਮ 1 ਅਤੇ 2 ਜੂਨ ਦਿਨ ਸ਼ਨੀਵਾਰ ਤੇ ਐਤਵਾਰ 2024 ਨੂੰ ਲਾਸੀਓ ਸੂਬੇ ਦੇ ਸ਼ਹਿਰ ਪੁਨਤੀਨੀਆਂ (ਲਾਤੀਨਾ) ਸਥਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਰਾਣੀ ਇਮਾਰਤ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ।

PunjabKesari

ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਭਾਈ ਜਗਜੀਤ ਸਿੰਘ ਮੱਲੀ ਪ੍ਰਧਾਨ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਰਾਣੀ ਇਮਾਰਤ ਪੁਨਤੀਨੀਆਂ ਨੇ ਦਿੰਦਿਆਂ ਕਿਹਾ ਕਿ ਇਸ ਸ਼ਹੀਦੀ ਸਮਾਗਮ ਮੌਕੇ 30 ਮਈ ਨੂੰ ਸ਼ਾਮ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 1 ਜੂਨ ਨੂੰ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਹਾਜੀਆਂ ਲਈ ਖੁਸ਼ਖ਼ਬਰੀ, ਪਹਿਲੀ ਵਾਰ ਹਾਈ ਸਪੀਡ ਟ੍ਰੇਨ ਰਾਹੀਂ ਜੇਦਾਹ ਤੋਂ ਮੱਕਾ ਦੀ ਕਰਨਗੇ ਯਾਤਰਾ

ਇਸ ਤਰ੍ਹਾਂ ਹੀ 2 ਜੂਨ ਨੂੰ ਵੀ ਕੀਰਤਨ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ ਜਿਨ੍ਹਾਂ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ, ਰਾਗੀ, ਢਾਡੀ ਤੇ ਕਥਾ ਵਾਚਕ ਮਹਾਨ ਸਿੱਖ ਧਰਮ ਦਾ ਲਾਸਾਨੀ ਕੁਰਬਾਨੀਅਂ ਨਾਲ ਭਰਿਆ ਇਤਿਹਾਸ ਸਰਵਣ ਕਰਵਾਉਣਗੇ। ਜਿਨ੍ਹਾਂ ਵਿੱਚ ਭਾਈ ਬਲਜਿੰਦਰ ਸਿੰਘ ਦਮਦਮੀ ਟਕਸਾਲ ਵਾਲੇ ਤੇ ਕਵੀਸ਼ਰ ਜੱਥਾ ਜਾਗੋ ਵਾਲਾ ਇੰਗਲੈਂਡ ਦੀ ਧਰਤੀ ਤੋਂ ਹਾਜ਼ਰੀ ਭਰੇਗਾ। ਇਲਾਕੇ ਦੀ ਸਮੂਹ ਸੰਗਤ ਨੂੰ ਇਸ ਵਿਸ਼ਾਲ ਸ਼ਹੀਦੀ ਸਮਾਗਮ ਵਿੱਚ ਹਾਜ਼ਰੀ ਭਰਕੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਰਧਾਂਜਲੀ ਦੇਣ ਲਈ ਹੁੰਮਹੁੰਮਾਂ ਕੇ ਪਹੁੰਚਣ ਦੀ ਅਪੀਲ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News