ਇਟਲੀ: 5 ਵੇਂ ਪਾਤਸ਼ਾਹ ਦੇ ਸ਼ਹੀਦੀ ਦਿਨ ਨੂੰ ਸਮਰਪਿਤ 24ਵਾਂ ਵਿਸ਼ਾਲ ਨਗਰ ਕੀਰਤਨ 16 ਜੂਨ ਨੂੰ

05/28/2024 12:16:06 PM

ਰੋਮ (ਕੈਂਥ): ਪਿਛਲੇ 3 ਦਹਾਕਿਆਂ ਦੇ ਕਰੀਬ ਇਟਲੀ ਦੀਆਂ ਸਿੱਖ ਸੰਗਤਾਂ ਨੂੰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੀ ਬਾਣੀ ਤੇ ਉਪਦੇਸ਼ ਨਾਲ ਜੋੜਦਾ ਆ ਰਿਹਾ ਲਾਸੀਓ ਸੂਬੇ ਦਾ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਸਬਾਊਦੀਆ (ਲਾਤੀਨਾ) ਵੱਲੋਂ ਸਾਂਤੀ ਦੇ ਪੁੰਜ ਸ਼ਹੀਦੀ ਦੇ ਸਿਰਤਾਜ 5ਵੇਂ ਪਾਤਸ਼ਾਹ ਜੀਓ ਦੇ 418ਵੇਂ ਸ਼ਹੀਦੀ ਦਿਨ ਨੂੰ ਸਮਰਪਿਤ 24ਵਾਂ ਵਿਸ਼ਾਲ ਨਗਰ ਕੀਰਤਨ 16 ਜੂਨ ਦਿਨ ਐਤਵਾਰ 2024 ਨੂੰ ਸ਼ਹਿਰ ਸਬਾਊਦੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ। ਇਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਤੇ ਕਥਾ ਵਾਚਕ ਆਪਣੀ ਦਮਦਾਰ ਆਵਾਜ਼ ਵਿੱਚ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀਓ ਦੀ ਸ਼ਹੀਦੀ ਦਾ ਸਾਕਾ ਸਰਵਣ ਕਰਵਾਉਣਗੇ।

ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਬੀਬੀ ਇੰਦਰਜੀਤ ਕੌਰ ਢਿੱਲੋਂ ਮੁੱਖ ਸੇਵਾਦਾਰ,ਭਾਈ ਜਸਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਸਿੰਘ ਸਭਾ ਸਬਾਊਦੀਆ (ਲਾਤੀਨਾ) ਤੇ ਪ੍ਰਬੰਧਕਾਂ, ਸੰਗਤਾਂ ਨੇ ਦਿੰਦਿਆਂ ਕਿਹਾ ਕਿ 5ਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀਓ ਜਿਹਨਾਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਭਾਈ ਗੁਰਦਾਸ ਪਾਸੋਂ ਸੰਪੂਰਨ ਕਰਵਾਕੇ ਸਿੱਖ ਜਗਤ ਨੂੰ ਅਨਮੋਲ ਗੁਰਬਾਣੀ ਦਾ ਮਹਾਨ ਗ੍ਰੰਥ ਦਿੱਤਾ ਜਿਸ ਨੂੰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀਓ ਨੇ ਗੁਰੂ ਗ੍ਰੰਥ ਸਾਹਿਬ ਜੀਓ ਦਾ ਰੁਤਬਾ ਦਿੱਤਾ। 

ਪੜ੍ਹੋ ਇਹ ਅਹਿਮ ਖ਼ਬਰ-ਚੀਨ ਨੇ ਬਣਾਇਆ ਖਤਰਨਾਕ ਵਾਇਰਸ, 3 ਦਿਨਾਂ 'ਚ ਲੈ ਲਵੇਗਾ ਜਾਨ

5ਵੇਂ ਪਾਤਸ਼ਾਹ ਜੀਓ ਨੇ ਹੀ ਸਿੱਖਾਂ ਲਈ ਮਹਾਨ ਅਸਥਾਨ ਸ੍ਰੀ ਹਰਿਮੰਦਿਰ ਸਾਹਿਬ ਜੀ ਦੀ ਵੀ ਸਥਾਪਨਾ ਕਰਵਾਈ ਜਿਸ ਦਾ ਨੀਂਹ ਪੱਥਰ ਮਹਾਨ ਸਖ਼ਸੀਅਤ ਸਾਂਈ ਮੀਆਂਮੀਰ ਹੁਰਾਂ ਤੋਂ ਰੱਖਵਾਦਿਆ। ਹਰਿਮੰਦਿਰ ਸਾਹਿਬ ਦੇ ਚਾਰੇ ਦਿਸ਼ਾਵਾਂ ਵਿੱਚ ਦੁਆਰ ਰੱਖੇ ਜਿਹੜੇ ਕਿ ਸਭ ਧਰਮਾਂ ਦਾ ਸਤਿਕਾਰ ਕਰਨ ਦਾ ਹੋਕਾ ਦਿੰਦੇ ਹਨ। 5ਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀਓ ਦੀ ਸ਼ਹਾਦਤ ਉਸ ਮੌਕੇ ਦੇ ਮੁਗਲ ਬਾਦਸ਼ਾਹ ਜਹਾਂਗੀਰ ਨੇ ਕਰਵਾਈ, ਨੂੰ ਸਮਰਪਿਤ ਉਹਨਾਂ ਦਾ 24ਵਾਂ ਨਗਰ ਕੀਰਤਨ ਲਾਸੀਓ ਸੂਬੇ ਦਾ ਵਿਸ਼ੇਸ ਨਗਰ ਕੀਰਤਨ ਹੈ ਜਿਸ ਵਿੱਚ ਸਿੱਖ ਸੰਗਤਾਂ ਕਾਫ਼ਲਿਆਂ ਦੇ ਰੂਪ ਵਿੱਚ ਹਾਜ਼ਰੀ ਭਰਦੀਆਂ ਹਨ। 16 ਜੂਨ ਨੂੰ ਸੱਜ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਸੰਗਤਾਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਜਿਸ ਵਿੱਚ ਸਭ ਸੰਗਤਾਂ ਨੂੰ ਹਾਜ਼ਰੀ ਭਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਜਾਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News