ਇਟਲੀ ''ਚ 25 ਪ੍ਰਾਣੀ ਖੰਡੇ ਬਾਟੇ ਦੀ ਪਹੁਲ਼ ਛੱਕ ਲੱਗੇ ਗੁਰੂ ਲੜ

Monday, Sep 28, 2020 - 10:18 AM (IST)

ਇਟਲੀ ''ਚ 25 ਪ੍ਰਾਣੀ ਖੰਡੇ ਬਾਟੇ ਦੀ ਪਹੁਲ਼ ਛੱਕ ਲੱਗੇ ਗੁਰੂ ਲੜ

ਰੋਮ/ਇਟਲੀ (ਕੈਂਥ): ਇਟਲੀ ਦੇ ਸ਼ਹਿਰ ਆਰੇਸੋ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਅਰੇਸੋ ਵਲੋਂ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਅੰਮ੍ਰਿਤ ਸੰਚਾਰ ਮੌਕੇ 25 ਪ੍ਰਾਣੀਆ ਨੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਸਾਹਿਬ ਦੇ ਲੜ ਲੱਗ ਕੇ ਗੁਰੂ ਵਾਲੇ ਬਣੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਅਰੇਸੋ ਦੇ ਪ੍ਰਧਾਨ ਸ. ਅਮਰੀਕ ਸਿੰਘ ਅਤੇ ਸਤਿਕਾਰ ਕਮੇਟੀ ਦੇ ਮੈੰਬਰ ਗੁਰਜੰਟ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ 26 ਸਤੰਬਰ ਨੂੰ ਕਰਵਾਇਆ ਗਿਆ ਸੀ, ਜਿਸ ਦੇ ਵਿੱਚ ਆਲੇ ਦੁਆਲੇ ਦੇ ਇਲਾਕੇ ਦੀਆ ਸੰਗਤਾਂ ਸ਼ਾਮਿਲ ਹੋਈਆਂ ਸਨ ਅਤੇ ਉਹ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ੍ਹ ਲੱਗੇ ਹਨ।

ਪੜ੍ਹੋ ਇਹ ਅਹਿਮ ਖਬਰ- ਟਰੰਪ ਨੇ 2016-17 'ਚ ਦਿੱਤਾ ਸਿਰਫ 750 ਡਾਲਰ ਆਮਦਨ ਟੈਕਸ : ਨਿਊਯਾਰਕ ਟਾਈਮਜ਼

ਉਨ੍ਹਾਂ ਇਟਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਸੀ ਕਿ ਉਹ ਵੱਧ ਚੜ੍ਹ ਕੇ ਅੰਮ੍ਰਿਤ ਸੰਚਾਰ ਵਿੱਚ ਹਿੱਸਾ ਲੈਣ ਅਤੇ ਸੰਗਤਾਂ ਨੇ ਅਪੀਲ ਨੂੰ ਪ੍ਰਵਾਨ ਕਰਦਿਆਂ ਇਸ ਅੰਮ੍ਰਿਤ ਸੰਚਾਰ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਅੰਮ੍ਰਿਤ ਸੰਚਾਰ ਸਮੇ ਸਤਿਕਾਰ ਕਮੇਟੀ ਦੁਆਰਾ ਕਕਾਰਾਂ ਦੀ ਫਰੀ ਸੇਵਾ ਕੀਤੀ ਗਈ।


author

Vandana

Content Editor

Related News