ਰੋਮ ''ਚ ਸ਼ਰਧਾ ਨਾਲ ਮਨਾਇਆ ਗਿਆ 550ਵਾਂ ਪ੍ਰਕਾਸ਼ ਦਿਹਾੜਾ

11/29/2019 12:53:47 PM

ਮਿਲਾਨ/ਇਟਲੀ (ਸਾਬੀ ਚੀਨੀਆ): ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋ ਜਾਰੀ ਹੁਕਮਨਾਮੇ ਦੇ ਤਹਿਤ ਦੁਨੀਆ ਦੇ ਕੋਨੇ-ਕੋਨੇ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੈਵਾ ਸਿੱਖਾਂ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦਿਹਾੜਾ ਪੂਰੀ ਸ਼ਰਧਾ ਭਾਵਨਾ ਤੇ ਚੜ੍ਹਦੀ ਕਲ੍ਹਾ ਨਾਲ ਮਨਾਇਆ ਜਾ ਰਿਹਾ ਹੈ। ਰੋਮ ਦੇ “ਗੁਰੂ ਨਾਨਕ ਦਰਬਾਰ, ਵਿਖੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਮੌਕੇ ਕਰਵਾਏ ਵਿਸ਼ਾਲ ਧਾਰਮਿਕ ਸਮਾਗਮਾਂ ਵਿਚ ਭਾਈ ਪਰਮਜੀਤ ਸਿੰਘ ਟਾਂਡਾ ਦੇ ਕਵੀਸ਼ਰੀ ਜੱਥੇ ਵੱਲੋਂ ਵਾਰਾਂ ਰਾਹੀਂ ਹਾਜ਼ਰੀਆਂ ਭਰਦਿਆਂ ਗੁਰੂ ਸਾਹਿਬ ਦੇ ਉਪਦੇਸ਼ ਨੂੰ ਅਪਨਾਉਣ ਦੀ ਗੱਲ ਕਰਦਿਆਂ ਆਖਿਆ ਗਿਆ ਕਿ ਗੁਰੂ ਸਾਹਿਬ ਨੇ ਸਮੁੱਚੀ ਕਾਇਨਾਤ ਨੂੰ ਸਾਂਝੀਵਾਲਤਾ “ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਦਾ ਜਿਹੜਾ ਉਪਦੇਸ਼ ਦਿੱਤਾ ਸੀ ਜੇ ਹਰ ਸਿੱਖ ਉਸਦਾ ਧਾਰਨੀ ਬਣ ਜਾਵੇ ਤਾਂ ਸਾਡਾ ਗੁਰੂ ਸਾਹਿਬਾਨਾਂ ਦੇ ਦਿਹਾੜੇ ਮਨਾਉਣ ਦਾ ਉਦੇਸ਼ ਸਫਲ ਹੋ ਸਕਦਾ ਹੈ। 

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਕਵੀਸ਼ਰੀ ਜੱਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਮਾਗਮ ਵਿਚ ਸੇਵਾ ਨਿਭਾਉਣ ਵਾਲੇ ਨੌਜਵਾਨਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਨਿਤ ਕੀਤਾ ਗਿਆ। ਬੀਬੀਆਂ ਭੈਣਾਂ ਵੱਲੋ ਲੰਗਰਾਂ ਵਿਚ ਸੇਵਾਵਾਂ ਨਿਭਾਉਂਦੇ ਹੋਏ ਆਪਣਾ ਜੀਵਨ ਸਫਲਾ ਬਣਾਇਆ ਗਿਆ ਪ੍ਰਬੰਧਕਾਂ ਵੱਲੋ ਦੂਰ ਦਰਾਡੇ ਤੋਂ ਚੱਲਕੇ ਆਈਆਂ ਸੰਗਤਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ ਜਿੰਨਾਂ ਦੁਆਰਾ ਰੌਣਕਾਂ ਨੂੰ ਵਧਾਉਂਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ। 


Vandana

Content Editor

Related News