ਇਟਲੀ : ਸ਼ਰਧਾ ਨਾਲ ਮਨਾਏ ਗਏ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 73ਵੀ ਸਲਾਨਾ ਬਰਸੀ ਸਮਾਗਮ
06/05/2023 5:27:15 PM

ਰੋਮ/ਇਟਲੀ (ਕੈਂਥ,ਚੀਨੀਆਂ): ਮਹਾਨ ਤਪੱਸਵੀ, ਵਿੱਦਿਆ ਦੇ ਦਾਨੀ, ਸਮਾਜ ਸੇਵੀ ਧੰਨ ਧੰਨ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਲਾਨਾ ਬਰਸੀ ਸਮਾਗਮ ਜਿੱਥੇ ਦੇਸ਼ਾਂ ਵਿੱਚ ਸੰਗਤਾਂ ਵਲੋਂ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਉੱਥੇ ਵਿਦੇਸ਼ਾਂ ਦੀ ਧਰਤੀ 'ਤੇ ਵੀ ਸੰਗਤਾਂ ਹਰ ਸਾਲ ਬੜੇ ਅਦਬ ਸਤਿਕਾਰ ਤੇ ਸ਼ਰਧਾ ਨਾਲ ਮਨਾਉਂਦੀਆਂ ਹਨ। ਇਸੇ ਲੜੀ ਤਹਿਤ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪ੍ਰੀਲੀਆ ਵਿਖੇ ਗੁਰੂਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਵਿਖੇ ਬੇਗੋਵਾਲ ਦੀਆਂ ਸੰਗਤਾਂ ਤੇ ਅਪ੍ਰੀਲੀਆ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 73ਵੀ ਸਾਲਾਨਾ ਬਰਸੀ ਸ਼ਰਧਾ, ਭਾਵਨਾ ਤੇ ਸਤਿਕਾਰ ਨਾਲ ਮਨਾਈ ਗਈ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਮੂਲ ਦੀ ਔਰਤ 'ਤੇ ਧੋਖਾਧੜੀ ਕਰਨ ਲਈ ਬ੍ਰਿਟੇਨ 'ਚ ਪੜ੍ਹਾਉਣ 'ਤੇ ਪਾਬੰਦੀ
ਇਸ ਦੇ ਸੰਬੰਧ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਸੰਪੂਰਨਤਾ ਨਾਲ ਭੋਗ ਪਾਏ ਗਏ। ਭੋਗ ਉਪਰੰਤ ਹਜ਼ੂਰੀ ਰਾਗੀ ਸਿੰਘਾਂ ਵਲੋਂ ਸੰਤਾ ਦੇ ਜੀਵਨ ਵਾਰੇ ਜਾਣੂ ਕਰਵਾਇਆ ਗਿਆ ਤੇ ਬੱਚਿਆਂ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਪਤੀ ਮੌਕੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੀਆਂ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੰਬਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਤੇ ਧੰਨਵਾਦ ਕੀਤਾ ਗਿਆ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।