ਇਟਲੀ : ਸ਼ਰਧਾ ਨਾਲ ਮਨਾਈ ਗਈ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ 74ਵੀਂ ਬਰਸੀ
Monday, Jul 01, 2024 - 12:21 PM (IST)
ਮਿਲਾਨ/ ਇਟਲੀ (ਸਾਬੀ ਚੀਨੀਆ) ਬ੍ਰਹਮ ਗਿਆਨੀ, ਵਿੱਦਿਆ ਦੇ ਦਾਨੀ, ਮਹਾਨ ਤਪੱਸਵੀ ਅਤੇ ਸਮਾਜ ਸੁਧਾਰਕ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 74ਵੀਂ ਬਰਸੀ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਸੰਸਾਰ ਭਰ ਵਿਚ ਮਨਾਈ ਜਾ ਰਹੀ ਹੈ। ਇਟਲੀ ਵਿੱਚ ਵੀ ਬਰਸੀ ਨੂੰ ਸਮਰਪਿਤ ਵੱਡੇ-ਵੱਡੇ ਸਮਾਗਮ ਉਲੀਕੇ ਗਏ ਹਨ। ਇਟਲੀ ਦੇ ਜਿਲਾ ਬਰੇਸ਼ੀਆ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ ਵਿਖੇ ਤਿੰਨ ਰੋਜਾ ਸਮਾਗਮ ਕਰਵਾਇਆ ਗਿਆ। ਹਰ ਸਾਲ ਗੁਰਦੁਆਰਾ ਸਾਹਿਬ ਵਿਖੇ ਜੂਨ ਦੇ ਅਖੀਰਲੇ ਹਫ਼ਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਬਰਸੀ ਮੌਕੇ ਸਮਾਗਮ ਕਰਵਾਏ ਜਾਂਦੇ ਹਨ।
ਸ਼ਨੀਵਾਰ ਸ਼ਾਮ ਅਤੇ ਐਤਵਾਰ ਦਿਨ ਦੇ ਸਜਾਏ ਦੀਵਾਨਾਂ ਵਿੱਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਅਤੇ ਸਾਥੀ ਨੇ ਕੀਰਤਨ ਅਤੇ ਭਾਈ ਸੁਖਵੀਰ ਸਿੰਘ ਭੋਰ ਦੇ ਢਾਡੀ ਜੱਥੇ ਨੇ ਵਾਰਾਂ ਨਾਲ ਸੰਗਤਾਂ ਨੂੰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ ਜੀਵਨੀ 'ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੁਆਰਾ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਸਿੱਖੀ ਦੀ ਚੜ੍ਹਦੀ ਕਲਾ ਲਈ ਤੇ ਸੰਗਤਾਂ ਦੇ ਭਲੇ ਲਈ ਅਨੇਕਾਂ ਕਾਰਜ ਕੀਤੇ। ਉਨ੍ਹਾਂ ਦਾ ਸਾਰਾ ਜੀਵਨ ਸੰਗਤਾਂ ਲਈ ਪ੍ਰੇਰਨਾ ਸ੍ਰੋਤ ਹੈ।
ਪੜ੍ਹੋ ਇਹ ਅਹਿਮ ਖ਼ਬਰ-ਇਟਲੀ ਦੇ ਸ਼ਹਿਰ ਬੁਲਜਾਨੋ ਵਿਖੇ "ਯੋਗਾ ਕੈਂਪ" ਆਯੋਜਿਤ, ਵੱਡੀ ਗਿਣਤੀ 'ਚ ਪਹੁੰਚੇ ਲੋਕ
ਉਨ੍ਹਾਂ ਕਿਹਾ ਕਿ ਅੱਜ ਸੰਤਾਂ ਦੁਆਰਾ ਦੱਸੇ ਰਸਤੇ 'ਤੇ ਚੱਲਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆ ਵੀ ਪਹੁੰਚੀਆਂ। ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਅਤੇ ਸਟਾਲ ਲਗਾਏ ਗਏ।ਇਸ ਮੌਕੇ ਬਾਬਾ ਬੁੱਢਾ ਸਾਹਿਬ ਜੀ ਕਸਤੇਨੇਦਲੋ ਦੀ ਸਮੁੱਚੀ ਕਮੇਟੀ ਜਿਨ੍ਹਾਂ ਵਿਚ ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਜੀ ਬੂਰੇ ਜੱਟਾ, ਭਾਈ ਲਾਲ ਸਿੰਘ ਜੀ ਸੁਰਤਾਪੁਰ, ਦੇਵ ਸਿੰਘ ਰਹੀਮਪੁਰ, ਸੰਤੋਖ ਸਿੰਘ ਲਾਂਬੜਾ, ਹਰਦੇਵ ਸਿੰਘ ਗਰੇਵਾਲ਼, ਜਗਜੀਤ ਸਿੰਘ ਧਾਲੀਵਾਲ, ਭਾਈ ਸੁੱਖਦੇਵ ਸਿੰਘ, ਭੁਪਿੰਦਰ ਸਿੰਘ ਮੁਲਤਾਨੀ, ਜਰਨੈਲ ਸਿੰਘ, ਪ੍ਰਿਤਪਾਲ ਸਿੰਘ,ਰਮਿੰਦਰ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਜਗਦੀਸ਼ ਲਾਲ, ਚਰਨਜੀਤ ਸਿੰਘ ਆਦਿ ਨੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਅਤੇ ਸਟਾਲ ਲਗਾਉਣ ਵਾਲੀਆਂ ਸੰਗਤਾਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।